ਜਾਤ-ਬਰਾਦਰੀ ਦੇ ਨਾਂ ’ਤੇ ਗੁਰਦੁਆਰੇ ਦਲਿਤਾਂ ਨਾਲ ਵਿਤਕਰਾ ਦੂਰ ਹੋਵੇ

ਪੰਜ ਸਿੰਘ ਸਾਹਿਬਾਨ ਨੇ ਸਮੂਹ ਸਿੱਖ ਸੰਗਤ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਕਿਸੇ ਵੀ ਥਾਂ ‘ਤੇ ਅਤੇ ਕਿਸੇ ਵੀ ਰੂਪ ਵਿਚ ਜਾਤ-ਪਾਤ ਜਾਂ ਬਰਾਦਰੀ ਦੇ ਨਾਂ ‘ਤੇ ਗੁਰਦੁਆਰੇ ਨਾ ਉਸਾਰੇ ਜਾਣ।ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਕੇਸਗੜ• ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ• ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮੱਲ ਸਿੰਘ ਸ਼ਾਮਲ ਹੋਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੰਗਤਾਂ ਵੱਲੋਂ ਪੁੱਜੀਆਂ ਸ਼ਿਕਾਇਤਾਂ ਤੋਂ ਪਤਾ ਲੱਗਾ ਹੈ ਕਿ ਜਾਤ-ਪਾਤ ਅਤੇ ਬਰਾਦਰੀ ਦੇ ਨਾਂ ‘ਤੇ ਗੁਰਦੁਆਰੇ ਬਣੇ ਹੋਏ। ਇਹ ਵੀ ਸ਼ਿਕਾਇਤਾਂ ਮਿਲੀਆਂ ਹਨ ਕਿ ਕਈ ਵਾਰ ਦੂਜੀ ਜਾਤੀ ਦੇ ਲੋਕਾਂ ਨੂੰ ਗੁਰਦੁਆਰਿਆਂ ਵਿਚ ਆਉਣ ਤੋਂ ਰੋਕਿਆ ਜਾਂਦਾ ਹੈ, ਜੋ ਕਿ ਅਤਿ ਮੰਦਭਾਗਾ ਹੈ। ਗੁਰਦੁਆਰੇ ਸਮੂਹ ਸੰਗਤ ਦੇ ਸਾਂਝੇ ਹਨ ਅਤੇ ਇਥੇ ਧਰਮ ਅਤੇ ਜਾਤ ਦੇ ਭੇਦ ਭਾਵ ਤੋਂ ਬਿਨਾਂ ਹਰ ਇਕ ਵਿਅਕਤੀ ਗੁਰੂ ਘਰ ਪ੍ਰਤੀ ਸ਼ਰਧਾ ਭੇਟ ਕਰਨ ਲਈ ਆ ਸਕਦਾ ਹੈ। ਕੋਈ ਵੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਆਪਸੀ ਧੜਿਆਂ ਜਾਂ ਜਾਤੀ ਵਖਰੇਵਿਆਂ ਕਾਰਨ ਕਿਸੇ ਨੂੰ ਗੁਰੂ ਘਰ ਆਉਣ ਤੋਂ ਨਹੀਂ ਰੋਕਿਆ ਜਾ ਸਕਦਾ। ਜੇਕਰ ਸਿੱਖ ਧਰਮ ਦੇ   ਰਹਿਨੁਮਾ ਜਾਤ ’ਤੇ ਆਧਾਰਿਤ ਵਿਤਕਰੇ ਨੂੰ ਖਤਮ ਕਰਨ ਵੱਲ ਧਿਆਨ ਦਿੰਦੇ ਤਾਂ ਅੱਜ ਸਿੱਖ ਭਾਈਚਾਰਾ ਇਸ ਤਰਾਂ ਵੰਡਿਆ ਹੋਇਆ ਨਹੀਂ ਹੋਣਾ ਸੀ। ਇਸ ਸਬੰਧ ਵਿੱਚ ਸਿੱਖਾਂ ਦੇ ਸਿਆਸੀ ਅਤੇ ਧਾਰਮਿਕ ਨੇਤਾਵਾਂ ਨੇ ਵੀ ਆਪਣੇ ਫਰਜ ਨਹੀਂ ਨਿਭਾਏ।ਬੇਸ਼ੱਕ ਸਿੱਖ ਗੁਰੂ ਸਾਹਿਬਾਨ ਨੇ ਸਿੱਖ ਧਰਮ ਵਿੱਚ ਇਸ ਵਿਤਕਰੇ ਨੂੰ ਮਾਨਤਾ ਨਹੀਂ ਦਿੱਤੀ। ਉਨਾਂ ਨੇ ਸਾਰੇ ਵਰਗਾਂ ਨੂੰ ਬਰਾਬਰ ਦਾ ਸਨਮਾਨ ਦਿੱਤਾ ਹੈ। ਇਹ ਦੁੱਖ ਦੀ ਗੱਲ ਹੈ ਕਿ ਸਿੱਖ ਧਰਮ ਜਾਤ-ਪਾਤ ਦਾ ਵਿਰੋਧੀ ਹੈ, ਪ੍ਰੰਤੂ ਫਿਰ ਵੀ ਦਲਿਤਾਂ ਨਾਲ ਉਸੇ ਤਰ•ਾਂ ਦਾ ਵਿਤਕਰਾ ਜਾਰੀ ਹੈ। ਸਿੱਖ ਧਾਰਮਿਕ ਭਾਈਚਾਰੇ ਵਿੱਚੋਂ ਜਾਤ-ਪਾਤ ਦਾ ਕੋਹੜ ਖਤਮ ਨਾ ਹੋਣਾ ਬਹੁਤ ਹੀ ਚਿੰਤਾਜਨਕ ਹੈ। ਭਾਰਤ ਵਿੱਚ ਦਲਿਤ ਭਾਈਚਾਰਾ ਸਦੀਆਂ ਤੋਂ ਸਮਾਜਿਕ, ਆਰਥਿਕ ਅਤੇ ਬੌਧਿਕ ਗ਼ੁਲਾਮੀ ਹੰਢਾ ਰਿਹਾ ਹੈ। ਉਨਾਂ ਨੂੰ ਦੇਸ਼ ਦੇ ਸਿਆਸੀ ਅਤੇ ਸਮਾਜਿਕ ਪ੍ਰਬੰਧ ਨੇ ਕੋਈ ਇਨਸਾਫ ਨਹੀਂ ਦਿੱਤਾ। ਪਿਛਲੇ ਛੇ ਦਹਾਕਿਆਂ ਦੌਰਾਨ ਰਾਖਵੇਂਕਰਨ ਦੇ ਬਾਵਜੂਦ ਦਲਿਤ ਭਾਈਚਾਰੇ ਦਾ ਸਮਾਜ ਦੀ ਮੁੱਖ ਧਾਰਾ ਵਿੱਚ ਦਾਖਲਾ ਨਹੀਂ ਹੋ ਸਕਿਆ। ਦਲਿਤ 1947 ਵਿੱਚ ਵੀ ਦਲਿਤ ਸਨ ਅਤੇ ਅੱਜ 2012 ਵਿੱਚ ਵੀ ਦਲਿਤ ਹਨ। ਉਨਾਂ ਦੇ ਆਰਥਿਕ ਅਤੇ ਸਮਾਜਿਕ ਹਾਲਾਤਾਂ ਵਿੱਚ ਕੋਈ ਵੱਡਾ ਫਰਕ ਨਹੀਂ ਪਿਆ। ਅੱਜ ਵੀ ਵੱਖ-ਵੱਖ ਖੇਤਰਾਂ ਵਿੱਚ ਉਨਾਂ ਨਾਲ ਵਿਤਕਰਾ ਹੋ ਰਿਹਾ ਹੈ। ਕਥਿਤ ਉੱਚ ਵਰਗਾਂ ਦੇ ਲੋਕ ਦਲਿਤਾਂ ਨਾਲ ਸਰੋਕਾਰ ਨਹੀਂ ਰੱਖਣਾ ਚਾਹੁੰਦੇ। ਪੰਜਾਬ ਵਿੱਚ ਹਾਲਾਤ ਇਸ ਤੋਂ ਵੱਖਰੇ ਨਹੀਂ ਹਨ। ਬੇਸ਼ੱਕ ਪੰਜਾਬ ਦੇ ਵੱਡੀ ਗਿਣਤੀ ਵਿੱਚ ਗੁਰਦੁਆਰਿਆਂ ਤੇ ਦਲਿਤ ਪਾਠੀ ਅਤੇ ਪ੍ਰਚਾਰਕ ਕੰਮ ਕਰ ਰਹੇ ਹਨ, ਪ੍ਰੰਤੂ ਦਲਿਤ ਭਾਈਚਾਰੇ ਪ੍ਰਤੀ ਸਮੁੱਚੀ ਭਾਵਨਾ ਨੂੰ ਬਦਲਿਆ ਨਹੀਂ ਗਿਆ। ਵਿਤਕਰੇ ਦੇ ਕਾਰਨ ਹੀ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਲਿਤਾਂ ਨੂੰ ਵੱਖਰੇ ਗੁਰੂ ਘਰ ਸਥਾਪਤ ਕਰਨੇ ਪਏ ਹਨ। ਸਿੱਖ ਧਰਮ ਵਿੱਚ ਡੇਰਿਆਂ ਅਤੇ ਦੇਹਧਾਰੀ ਬਾਬਿਆਂ ਦਾ ਵਿਕਾਸ ਵੀ ਇਸ ਸੰਕਟ ਵਿੱਚੋਂ ਹੀ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਇਸ ਸਬੰਧ ਵਿੱਚ ਵੱਡੀ ਜ਼ਿੰਮੇਵਾਰੀ ਬਣਦੀ ਹੈ। ਜੇਕਰ ਦਲਿਤ ਭਾਈਚਾਰੇ ਨੂੰ ਹਰ ਖੇਤਰ ਵਿੱਚ ਸਤਿਕਾਰ ਦਿੱਤਾ ਜਾਵੇ ਤਾਂ ਇਸ ਨਾਲ ਸਿੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਤੌਰ ਤੇ ਹੋਰ ਮਜ਼ਬੂਤ ਹੋਣਗੇ। ਸਿੱਖ ਭਾਈਚਾਰੇ ਨੂੰ ਇਸ ਗੱਲ ਲਈ ਯਤਨ ਕਰਨੇ ਚਾਹੀਦੇ ਹਨ ਕਿ ਜਾਤੀ-ਪਾਤੀ ਵੰਡੀਆਂ ਨੂੰ ਖਤਮ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਤੱਲ•ਣ ਅਤੇ ਵਿਆਨਾ ਵਰਗੇ ਕਾਂਡ ਨਾ ਵਾਪਰਨ। ਸਿੱਖ ਸਮਾਜ ਵਿੱਚੋਂ ਜਾਤ-ਪਾਤ ਦੇ ਵਿਤਕਰੇ ਨੂੰ ਦੂਰ ਕਰਨ ਲਈ ਮੰਨੂਵਾਦੀ ਵਿਚਾਰਧਾਰਾ ਦਾ ਖਾਤਮਾ ਜ਼ਰੂਰੀ ਹੈ। ਇਸ ਮਕਸਦ ਲਈ ਸਾਰੇ ਸਿੱਖਾਂ ਨੂੰ ਇੱਕ ਆਵਾਜ਼ ਨਾਲ ਅੱਗੇ ਆਉਣਾ ਹੋਵੇਗਾ। ਜਾਤ-ਪਾਤ ਦੇ ਖਾਤਮੇ ਨਾਲ ਸਿੱਖ ਧਰਮ ਦਾ ਮਾਣ-ਸਤਿਕਾਰ ਅਤੇ ਆਧਾਰ ਹੋਰ ਵਧੇਗਾ।
-ਬਲਜੀਤ ਸਿੰਘ ਬਰਾੜ

ਪਾਣੀ ਤੋਂ ਬਿਨਾਂ ਜੀਵਨ ਸੰਭਵ ਨਹੀਂ

ਪਾਣੀ ਨੂੰ ਜੀਵਨ ਦਾ ਅਧਾਰ ਕਿਹਾ ਜਾਂਦਾ ਹੈ। ਪੰਜਾਬ , ਜਿਸ ਦੇ ਨਾਮ ਅੰਦਰ ਹੀ ਆਬ ਹੈ, ਦੇ ਅਰਥ ਬੇਮਾਇਨਾ ਨਜ਼ਰ ਹੁੰਦੇ ਆ ਰਹੇ ਹਨ। ਪੰਜਾਬ ਦੇ  ਮਾਲਵਾ ਖੇਤਰ ’ਚ ਜਮੀਨ ਦੇ ਹੇਠਲੇ ਪਾਣੀ ਦੀ ਵਰਤੋਂ  ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੇ ਲੋਕਾਂ ਨੂੰ ਆਪਣੀ  ਚਪੇਟ ਵਿੱਚ ਲੈ ਲਿਆ ਹੈ। ਜੇਕਰ ਅਸੀਂ ਗੰਭੀਰਤਾ ਨਾਲ ਦੇਖੀਏ ਤਾਂ ਪੂਰਾ ਪੰਜਾਬ ਹੀ ਪਾਣੀ ਦੇ ਵਧੇਰੇ ਵਰਤੋਂ ਕਰਕੇ  ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਨ੍ਹਾਂ ਕਾਰਨਾਂ ਕਰਕੇ ਮਨੁੱਖੀ ਸਿਹਤ ਨੂੰ ਦਰਪੇਸ਼ ਸਮੱਸਿਆਵਾਂ ਦਿਨ ਪ੍ਰਤੀ ਦਿਨ ਵੱਧ ਰਹੀਆਂ ਹਨ। ਕੁਝ ਦਹਾਕਿਆਂ ਵਿੱਚ ਮਾਲਵਾ ਖੇਤਰ ਕੈਂਸਰ ਦੇ ਮਰੀਜਾਂ ਅਤੇ ਹੋਰ ਖਤਰਨਾਕ ਬੀਮਾਰੀਆਂ ਦੀ ਚਪੇਟ ਵਿੱਚ ਗ੍ਰਸਤ ਹੈ। ਸਾਲ 2009 ਵਿੱਚ ਐਨਵਾਇਰਨਮੈਂਟਲ ਅਸਿਸਟੈਂਸ ਡਵੀਜ਼ਨ, ਭਾਬਾ ਅਟੌਮਿਕ ਰਿਸਰਚ ਸੈਂਟਰ ਦੀ ਲੈਬੋਰਟਰੀ ਨੇ ਫਰੀਦਕੋਟ ਦੀਆਂ ਪ੍ਰਦੂਸ਼ਤ ਪਾਣੀ ਵਾਲੀਆਂ ਦੋਨੋਂ ਨਹਿਰਾਂ ਦੇ ਪਾਣੀ ਦੇ ਸੈਂਪਲ ਲਏ। ਫਰੀਦਕੋਟ ਅਤੇ ਕੋਟਕਪੂਰਾ ਆਦਿ ਕਈ ਥਾਵਾਂ ਤੋਂ ਨਲਕਿਆਂ ਦੇ ਪਾਣੀ ਦੇ ਸੈਂਪਲ ਵੀ ਲਏ । ਸੈਂਪਲ ਦੀ ਰਿਪੋਰਟ ਵਿੱਚ ਦੱਸਿਆ ਗਿਆ ਕਿ ਨਲਕਿਆਂ ਦੇ ਪਾਣੀ ਵਿੱਚ ਯੂਰੇਨੀਅਮ ਅਤੇ ਅਲਫਾ ਐਕਟੀਵਿਟੀ ਪ੍ਰਵਾਨਤ ਹੱਦ ਨਾਲੋਂ 3 ਗੁਣਾ ਵੱਧ ਸੀ। ਅਲਫਾ ਐਕਟੀਵਿਟੀ ਪਾਣੀ ਵਿੱਚ ਇੰਨੀ ਵੱਧ ਮਾਤਰਾ ਵਿੱਚ ਹੋਣ ਕਾਰਨ ਫਰੀਦਕੋਟ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਵਿੱਚ ਕੈਂਸਰ ਦੀ ਬਿਮਾਰੀ ਲੋਕਾਂ ਨੂੰ ਜਕੜ ਰਹੀ ਹੈ। ਹਰ ਮਹੀਨੇ ਗੁਰੂਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਕੈਂਸਰ ਵਾਰਡ ਵਿੱਚ 600 ਤੋਂ 700 ਤੱਕ ਮਰੀਜ਼ ਇਲਾਜ ਲਈ ਆ ਰਹੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਦੁਆਰਾ ਕੀਤੀ ਖੋਜ ਨੇ ਮਾਲਵੇ ਦੇ ਪਾਣੀ, ਮਿੱਟੀ ਅਤੇ ਖੁਰਾਕੀ ਵਸਤਾਂ ਵਿੱਚ ਯੂਰੇਨੀਅਮ ਦੀ ਮੌਜੂਦਗੀ ਨਿਰਧਾਰਿਤ ਕੀਤੀ ਹੈ। ਪਾਣੀ ਤੇ ਭੋਜਨ   ਦੀ ਰੋਜ਼ਾਨਾ ਖਪਤ ਕਾਰਨ ਮਨੁੱਖੀ ਸਰੀਰ ਅੰਦਰ ਯੂਰੇਨੀਅਮ ਦੀ ਮਾਤਰਾ ਬਠਿੰਡਾ  ਜ਼ਿਲ੍ਹੇ ਵਿੱਚ ਵਿਸ਼ਵ ਸਿਹਤ ਸੰਗਠਨ ਦੁਆਰਾ ਮਿੱਥੇ ਸੁਰੱਖਿਅਤ ਪੱਧਰ ਤੋਂ ਬਹੁਤ ਜਿਆਦਾ ਹੈ। ਮਾਲਵੇ ਦੀ ਜਮੀਨ ਹੇਠਲਾ ਪਾਣੀ ਬਹੁਤ ਸਾਰੇ ਤੱਤਾਂ ਜਿਵੇਂ ਕਿ ਯੂਰੇਨੀਅਮ, ਆਰਸੈਨਿਕ, ਕੈਡਮੀਅਮ, ਮਰਕਰੀ ਅਤੇ ਫਲੋਰਾਈਡ ਨਾਲ ਦੂਸ਼ਿਤ ਹੋਣ ਕਾਰਨ ਮਨੁੱਖੀ ਵਰਤੋਂ  ਯੋਗ ਨਹੀਂ ਹੈ। ਇਹਨਾਂ ਤੱਤਾਂ ਦੀ ਮਾਤਰਾ ਇਨ੍ਹਾਂ ਦੀ ਸੁਰੱਖਿਅਤ ਪੱਧਰ ਤੋਂ ਉਪਰ ਹੋਣ ਤੇ ਬਹੁਤ ਸਾਰੀਆਂ ਬਿਮਾਰੀਆਂ ਦਾ ਕਾਰਨ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਭੂਮੀ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਮਾਲਵੇ ਦੇ ਧਰਤੀ ਹੇਠਲੇ ਪਾਣੀ ਵਿੱਚ ਆਰਸੈਨਿਕ ਤੱਤ  ਦੀ ਮਾਤਰਾ 11.4  ਮਾਈਕ੍ਰੋਗ੍ਰਾਮ ਪ੍ਰਤੀ ਲਿਟਰ ਤੋਂ 688 ਮਾਈਕ੍ਰੋਗ੍ਰਾਮ ਪ੍ਰਤੀ ਲਿਟਰ  ਪਾਈ ਗਈ ਹੈ, ਜੋ ਕਿ ਵਿਸ਼ਵ ਸਿਹਤ ਸੰਗਠਨ ਦੁਆਰਾ ਮਿੱਥੇ ਸੁਰੱਖਿਅਤ ਪੱਧਰ (10 ਮਾਈਕ੍ਰੋਗ੍ਰਾਮ ਪ੍ਰਤੀ ਲਿਟਰ) ਤੋਂ ਕਾਫੀ ਵੱਧ ਹੈ। ਇਸ ਪਾਣੀ ਦੁਆਰਾ ਸਿੰਚਿਤ ਫਸਲਾਂ ਅੰਦਰ ਵੀ ਆਰਸੈਨਿਕ ਦੇ ਮੌਜੂਦ ਹੋਣ ਕਾਰਨ ਮਨੁੱਖੀ ਖੁਰਾਕ ਅੰਦਰ ਵੀ ਆਰਸੈਨਿਕ ਹੋਣ ਦੇ ਆਸਾਰ ਵਧੇਰੇ ਹਨ। ਸਰੀਰ ਵਿੱਚ ਆਰਸੈਨਿਕ ਦੀ ਜ਼ਿਆਦਾ ਮਾਤਰਾ ਹੋਣ ਕਾਰਨ ਆਰਸੈਨਿਕੋਸਿਸ ਹੋਣ ਦਾ ਖਤਰਾ ਵੱਧ ਜਾਂਦਾ ਹੈ, ਜਿਸ ਦੇ ਲੱਛਣ ਛੇ ਮਹੀਨੇ ਤੋਂ ਲੈ ਕੇ ਕੁਝ ਸਾਲਾਂ ਤੱਕ  ਦਿਖਾਈ ਦਿੰਦੇ ਹਨ। ਆਰਸੈਨਿਕ ਨਾਲ ਲੰਬੇ ਸਮੇਂ ਤੋਂ ਸੰਪਰਕ ਕਰਕੇ ਚਮੜੀ ਦੇ ਕੈਂਸਰ, ਗੁਰਦੇ ਅਤੇ ਬਲੈਡਰ ਦੀਆਂ ਬਿਮਾਰੀਆਂ ਹੁੰਦੀਆਂ ਹਨ। ਪੰਜਾਬ ਦਾ ਦੱਖਣ-ਪੱਛਮੀ ਮਾਲਵਾ ਖੇਤਰ ਕਪਾਹ ਦੀ ਪੈਦਾਵਾਰ ਕਾਰਨ ਜਾਣਿਆਂ ਜਾਂਦਾ ਹੈ। ਪੰਜਾਬ ਦੇ ਕੀਟ-ਨਾਸ਼ਕਾਂ ਦੀ ਕੁਲ  ਖਪਤ ਦਾ 70% ਹਿੱਸਾ ਇਸੇ ਖੇਤਰ ਵਿੱਚ ਇਸਤੇਮਾਲ ਕੀਤਾ ਜਾਂਦਾ ਹੈ। ਵਿਭਿੰਨ ਸਾਇੰਸਦਾਨਾਂ ਦੀ ਖੋਜ ਅਨੁਸਾਰ ਇਨ੍ਹਾਂ ਕਾਰਨਾਂ ਕਰਕੇ ਕੀਟ ਨਾਸ਼ਕਾਂ ਦੀ ਮੌਜੂਦਾ ਮਾਤਰਾ ਇਸ ਖੇਤਰ ਦੇ  ਲੋਕਾਂ ਦੀ ਸਿਹਤ ਸਬੰਧੀ ਬਿਮਾਰੀਆਂ ਦਾ ਇੱਕ ਵੱਡਾ ਕਾਰਨ ਬਣੀ ਹੋਈ ਹੈ। ਇਹ ਕੀਟ ਨਾਸ਼ਕ ਖਾਣੇ ਅਤੇ ਪਾਣੀ ਦੇ ਨਾਲ ਜਦੋਂ ਸਾਡੇ ਸਰੀਰ ਵਿੱਚ ਦਾਖਲ ਹੁੰਦੇ ਹਨ ਤਾਂ ਇਹ ਸਾਡੇ ਸਰੀਰ ਦੇ ਦਿਮਾਗੀ ਤੰਤਰ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਹ ਨੁਕਸਾਨ ਸਭ ਤੋਂ ਜਿਆਦਾ  ਛੋਟੀ ਉਮਰ ਦੇ ਬੱਚਿਆਂ ਵਿੱਚ ਹੁੰਦਾ ਹੈ, ਜਦੋਂ ਦਿਮਾਗੀ ਵਿਕਾਸ ਦੀ ਕਿਰਿਆ  ਆਪਣੀ ਚਰਮ ਸੀਮਾ ਤੇ ਹੁੰਦੀ ਹੈ। ਗਰਭ ਦੌਰਾਨ ਜਦੋਂ ਬੱਚੇ ਇਹਨਾਂ ਕੀਟ ਨਾਸ਼ਕਾਂ ਦੇ ਸੰਪਰਕ ਵਿੱਚ ਆਉਂਦੇ ਹਨ ਤਾਂ ਦਿਮਾਗੀ ਕਿਰਿਆਵਾਂ ਦਾ ਅਤੇ ਦਿਮਾਗੀ ਵਿਕਾਸ ਦਾ ਪੱਕੇ ਤੌਰ ’ਤੇ ਨੁਕਸਾਨ ਹੋ ਸਕਦਾ ਹੈ। ਇਸ ਮਸਲੇ ਵੱਲ ਸਰਕਾਰ ਉਚੇਚਾ ਧਿਆਨ ਦੇਵੇ।
- ਬਲਜੀਤ ਸਿੰਘ ਬਰਾੜ

ਸੰਪਾਦਕ ਦੀ ਕਲਮ ਤੋਂ

  • ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਨਿੱਜੀ ਦਖਲ ਅੰਦਾਜ਼ੀ ਕਰਨ >

    ਰਾਮਪੁਰਾ ਫੂਲ ਹਲਕੇ ਵਿੱਚ ਗੋਲੀਕਾਂਡ ਦੀ ਵਾਪਰੀ ਘਟਨਾ ਸਧਾਰਣ ਨਹੀਂ ਹੈ। ਇਹ ਘਟਨਾ ਦੁੱਖਦਾਇਕ ਅਤੇ ਪੰਜਾਬ ਦੇ ਸੰਤਾਪ ਹੰਢਾ ਚੁੱਕੇ ਲੋਕਾਂ ਲਈ ਵੱਡੀ ਫਿਕਰਮੰਦੀ ਵਾਲੀ ਹੈ। ਇਹ ਸਰਕਾਰ ਦੇ ਅਕਸ ਲਈ ਵੀ ਠੀਕ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਇਸ ਘਟਨਾ ਨੂੰ ਅਣਗੌਲਿਆਂ ਕਰਨਾ ਅਫਸੋਸਨਾਕ ਹੈ। ਦੋਵਾਂ ਆਗੂਆਂ ਵੱਲੋਂ ਘਟਨਾ ਨੂੰ ਅਣਗੌਲਿਆਂ੍ਯ ਕਰਨ ਨਾਲ ਸਰਕਾਰ ਦੀ ਨੀਅਤ ਉੱਤੇ ਵੀ ਸ਼ੰਕੇ ਖੜ੍ਹੇ ਹੁੰਦੇ ਹਨ। ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਨ੍ਹਾਂ ਦੋਵਾਂ ਵੱਡੇ ਆਗੂਆਂ ਦਾ ਸਿੱਧੇ ਜਾਂ ਅਸਿੱਧੇ ਢੰਗ ਨਾਲ ਇਸ ਘਟਨਾ ਨਾਲ ਕੋਈ ਵੀ ਸਬੰਧ ਨਹੀਂ ਹੈ। ਪਰ ਪੰਜਾਬ ਸਰਕਾਰ ਦੀਆਂ ਸਮੁੱਚੀਆਂ ਸ਼ਕਤੀਆਂ ਇਨ੍ਹਾਂ ਦੋਵਾਂ Read More
  • ਦਿਹਾੜੀਦਾਰ ਅਫਸਰ ਹਟਾਏ ਜਾਣ >

    ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਸੀ ਕਿ ਰਿਟਾਇਰਮੈਂਟ ਤੋਂ ਬਾਅਦ ਮੁਲਾਜ਼ਮਾਂ ਜਾਂ ਅਫਸਰਾਂ ਨੂੰ ਦੁਬਾਰਾ ਨੌਕਰੀ ’ਤੇ ਨਹੀਂ ਰੱਖਿਆ ਜਾਵੇਗਾ। ਭਾਵੇਂ ਇਸ ਫੈਸਲੇ ਵਿੱਚ ਪੀ. ਸੀ. ਐਸ. ਅਫਸਰਾਂ ਨੂੰ ਛੋਟ ਦਿੱਤੀ ਗਈ ਸੀ ਪਰੰਤੂ ਹੁਣ ਪੰਜਾਬ ਸਰਕਾਰ ਆਪਣੇ ਇਸ ਫੈਸਲੇ ਦੀਆਂ ਖੁਦ ਧੱਜੀਆਂ ਉਡਾ ਰਹੀ ਹੈ । ਅਨੇਕਾਂ ਪੀ. ਸੀ. ਐਸ. ਅਫਸਰ ਅਤੇ ਹੋਰ ਮਹਿਕਮਿਆਂ ਦੇ ਅਫਸਰ ਰਿਟਾਇਰਮੈਂਟ ਤੋਂ ਬਾਅਦ ਕਈ ਸਾਲਾਂ ਤੋਂ ਨੌਕਰੀ ਕਰ ਰਹੇ ਹਨ। ਲੋਕਾਂ ਨੂੰ ਇਨਸਾਫ ਅਤੇ ਜਵਾਬਦੇਹ ਪ੍ਰਸਾਸ਼ਨ ਦੇਣ ਵਾਲੇ ਅਫਸਰ ਖੁਦ ਜਿਸ ਕੁਰਸੀ ਉੱਪਰ ਬੈਠੇ ਹਨ, ਉਹ ਕੁਰਸੀ ਨੂੰ ਪ੍ਰਾਪਤ ਕਰਨ ਦਾ ਤਰੀਕਾ ਅਨਿਆਂਪੂਰਣ ਹੈ। ਉਹ ਕੁਰਸੀ ਉਪਰ ਸਰਕਾਰੀ ਰੂਲਾਂ Read More
  • ਪੰਜਾਬ ਦੇ ਕਿਸਾਨਾਂ ਦਾ ਸੰਕਟ ਕੇਂਦਰ ਵੀ ਲੁੱਟੇ, ਪੰਜਾਬ ਵੀ ਲੁੱਟੇ >

    ਪੰਜਾਬ ਦੇ ਕਿਸਾਨ ਇਸ ਵੇਲੇ ਦੋਹਰੇ ਸੰਕਟ ਦੇ ਸ਼ਿਕਾਰ ਹਨ। ਕੇਂਦਰ ਸਰਕਾਰ ਕਿਸਾਨਾਂ ਨੂੰ ਖੇਤੀ ਦੇ ਵਾਧੇ ਲਈ ਸਹਾਈ ਹੋਣ ਵਾਲੀਆਂ ਖਾਦਾਂ, ਕੀਟਨਾਸ਼ਕ ਦਵਾਈਆਂ, ਡੀਜਲ ਅਤੇ ਹੋਰ ਮਸ਼ੀਨਰੀ ਆਦਿ ਦੇ ਰੇਟ ਲਗਾਤਾਰ ਵਧਾਉਂਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕਿਸਾਨਾਂ ਨੂੰ ਰਾਹਤ ਦੇਣ ਲਈ ਉਪਲੱਬਧ ਕਰਵਾਈ ਜਾ ਰਹੀ ਸਬਸਿਡੀ ਵੀ ਲਗਾਤਾਰ ਤੇਜੀ ਨਾਲ ਘਟਾਈ ਜਾ ਰਹੀ ਹੈ। ਕਈ ਪੱਖਾਂ ਤੋਂ ਤਾਂ ਇਹ ਲੱਗਭੱਗ ਖਤਮ ਹੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਮੇਂ ਸਮੇਂ ਖੇਤੀ ਖੇਤਰ ’ਤੇ ਭਾਰੀ ਪੈਣ ਵਾਲੀਆਂ ਕੁਦਰਤੀ ਕਰੋਪੀਆਂ ਨਾਲ ਹੋਣ ਵਾਲੇ ਨੁਕਸਾਨ ਦਾ ਵੀ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ। ਕਿਸਾਨ ਜੱਥੇਬੰਦੀਆਂ ਸਮੇਂ ਸਮੇਂ ਖੇਤੀ Read More
  • ਡਾ. ਮਨਮੋਹਣ ਸਿੰਘ ਨਵਾਜ਼ ਸ਼ਰੀਫ ਦਾ ਸੱਦਾ ਕਬੂਲ ਕਰਨ >

    ਪਾਕਿਸਤਾਨ ਵਿੱਚ ਹੋਈਆਂ ਚੋਣਾਂ ਕਾਰਨ ਜਮਹੂਰੀਅਤ ਮਜ਼ਬੂਤ ਹੋਈ ਹੈ। ਪਾਕਿਸਤਾਨ ਦੀ ਜਮਹੂਰੀਅਤ ਦੀ ਮਜਬੂਤੀ ਭਾਰਤ, ਪਾਕਿਸਤਾਨ ਅਤੇ ਸਮੁੱਚੇ ਦੱਖਣੀ ਏਸ਼ੀਆ ਦੇ ਖਿੱਤੇ ਦੇ ਲੋਕਾਂ ਲਈ ਚੰਗਾ ਸੰਕੇਤ ਹੈ। ਭਾਵੇਂ ਕੇਵਲ ਜਮਹੂਰੀਅਤ ਨਾਲ ਹੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ, ਫਿਰ ਵੀ ਜਮਹੂਰੀਅਤ ਖਿੱਤੇ ਦੀ ਸ਼ਾਂਤੀ ਅਤੇ ਆਪਸੀ ਸਾਂਝ ਲਈ ਵੱਡਾ ਕਦਮ ਹੈ। ਪਾਕਿਸਤਾਨ ਦੇ ਬਣ ਰਹੇ ਨਵੇਂ ਪ੍ਰਧਾਨ ਮੰਤਰੀ ਸ੍ਰੀ ਨਵਾਜ਼ ਸ਼ਰੀਫ ਇੱਕ ਸਪੱਸ਼ਟ, ਜਮਹੂਰੀਅਤ ਪਸੰਦ ਅਤੇ ਭਾਰਤ ਨਾਲ ਸਮੱਸਿਆਵਾਂ ਦੇ ਹੱਲ ਲਈ ਇੱਛੁਕ ਹਨ। ਉਨ੍ਹਾਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਕੇ ਇੱਕ ਸਲਾਹੁਣਯੋਗ ਫੈਸਲਾ ਲਿਆ ਹੈ। Read More
  • ਅੱਜ ਨਹੀਂ ਤਾਂ ਕਦੇ ਨਹੀਂ..... >

    ਡਾ. ਮਨਮੋਹਣ ਸਿੰਘ ਅਤੇ ਨਵਾਜ਼ ਸ਼ਰੀਫ ਲਈ ਇਤਿਹਾਸ ਸਿਰਜਣ ਦਾ ਮੌਕਾ ਪਾਕਿਸਤਾਨ ਵਿੱਚ ਹੋਈਆਂ ਚੋਣਾਂ ਦੌਰਾਨ ਸ੍ਰੀ ਨਵਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਨੂੰ ਮਿਲੇ ਭਰਵੇਂ ਲੋਕ ਹੁੰਗਾਰੇ ਨਾਲ ਭਾਰਤ ਅਤੇ ਖਾਸ ਕਰਕੇ ਨਵਾਜ਼ ਸ਼ਰੀਫ ਦੀ ਜਨਮ ਧਰਤੀ ਪੂਰਬੀ ਪੰਜਾਬ ਵਿੱਚ ਖੁਸ਼ੀ ਦੀ ਵੱਡੀ ਲਹਿਰ ਹੈ। ਪਾਕਿਸਤਾਨ ਦੀਆਂ ਇਨ੍ਹਾਂ ਚੋਣਾਂ ਨੇ ਨਵਾਜ਼ ਸ਼ਰੀਫ ਨੂੰ ਮੁੜ ਪ੍ਰਧਾਨ ਮੰਤਰੀ  ਬਣਨ ਦਾ ਮੌਕਾ ਦੇ ਕੇ ਵਿਸ਼ਵ ਸਿਆਸੀ ਇਤਿਹਾਸ ਲਈ ਕਈ ਵੱਡੇ ਸਬਕ ਛੱਡੇ ਹਨ। ਫਰਸ਼ ਤੋਂ ਅਰਸ਼ ਅਤੇ ਅਰਸ਼ ਤੋਂ ਫਰਸ਼ ਤੱਕ ਜਾਣ ਦਾ ਜੋ ਸਫਰ ਸ੍ਰੀ ਨਵਾਜ਼ ਸ਼ਰੀਫ ਨੇ ਆਪਣੇ ਤਨ ਮਨ ਉੱਤੇ ਹੰਢਾਇਆ ਹੈ, ਉਸ ਦੀ ਪੀੜ ਸਿਰਫ ਉਹੀ ਜਾਣ ਸਕਦੇ Read More
  • ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਚੁਣੌਤੀ >

    ਪਿਛਲੇ ਦਿਨੀਂ ਭਾਰਤੀ ਲੋਕ ਸੇਵਾ ਕਮਿਸ਼ਨ ਵੱਲੋਂ ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਹੀ ਕਈ ਅਜਿਹੇ ਵਿਦਿਆਰਥੀ ਸਫਲ ਹੋਏ ਹਨ, ਜਿਨ੍ਹਾਂ ਦੇ ਘਰ ਕਈ ਵਾਰ ਦੋ ਡੰਗ ਦੀ ਰੋਟੀ ਵੀ ਨਹੀਂ ਪੱਕਦੀ। ਭਾਰਤ ਮੌਜੂਦਾ ਸਮੇਂ ਆਪਣੇ ਆਪ ਨੂੰ ਦੁਨੀਆਂ ਦੀਆਂ ਵਿਸ਼ਵ ਸ਼ਕਤੀਆਂ ਕਹਾ ਰਹੇ ਦੇਸ਼ਾਂ ਦੇ ਬਰਾਬਰ ਖੜ੍ਹ ਗਏ ਹੋਣ ਦਾ ਦਾਅਵਾ ਕਰਦਾ ਹੈ। ਪਰ ਇਹ ਕੌੜੀ ਸੱਚਾਈ ਹੈ ਕਿ ਭਾਰਤ ਵਿੱਚ ਹਾਲੇ ਵੀ ਗਰੀਬੀ ਨੇ ਇੱਥੋਂ ਦੇ ਲੋਕਾਂ ਨੂੰ ਸਿਰਾਂ ਤੱਕ ਆਪਣੀ ਗ੍ਰਿਫਤ ਵਿੱਚ ਦੱਬਿਆ ਹੋਇਆ ਹੈ। ਹਾਲੀਆ ਐਲਾਨੇ ਗਏ ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਦੌਰਾਨ 270ਵੇਂ ਰੈਂਕ ’ਤੇ ਰਹਿ Read More
  • ਜਿਸ ਨੂੰ ਰੱਬ ਰੱਖੇ... >

    ਜੋ ਪ੍ਰਮਾਤਮਾ ਦੀ ਸ਼ਕਤੀ ਅਤੇ ਰਜ਼ਾ ਵਿੱਚ ਵਿਸ਼ਵਾਸ ਰੱਖਦੇ ਹਨ ਉਨ੍ਹਾਂ ਲਈ ਇਹ ਮਾਮਲੇ ਸ਼ੁਕਰਾਨੇ ਵਿੱਚ ਜੁੜ ਜਾਣ ਵਾਲੇ ਹਨ ਅਤੇ ਜੋ ਪ੍ਰਮਾਤਮਾ ਨਾਮ ਦੀ ਕਿਸੇ ਸ਼ਕਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ, ਉਨ੍ਹਾਂ ਲਈ ਇਹ ਘਟਨਾਵਾਂ ਕੁਦਰਤ ਵੱਲੋਂ ਕੁੱਝ ਵੀ, ਕਦੇ ਵੀ ਵਰਤਾਅ ਦੇਣ ਦੇ ਸਬਕ ਹਨ। ਇੱਕ ਘਟਨਾ ਬੰਗਲਾ ਦੇਸ਼ ਦੀ ਹੈ। ਇਥੇ 17-18 ਦਿਨ ਪਹਿਲਾਂ ਇੱਕ ਬਹੁ-ਮੰਜ਼ਿਲਾਂ ਇਮਾਰਤ ਦੇ ਢਹਿ-ਢੇਰੀ ਹੋਣ ਦੌਰਾਨ ਇੱਕ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਸਨ। ਇਸ ਭਿਆਨਕ ਹਾਦਸੇ ਦੀਆਂ ਪ੍ਰਛਾਈਆਂ ਅੱਜ ਵੀ ਇਹ ਹੌਲਨਾਕ ਦ੍ਰਿਸ਼ ਦੇਖਣ ਵਾਲਿਆਂ ਨੂੰ ਅੱਜ ਵੀ ਰਾਤਾਂ ਨੂੰ ਤ੍ਰਬਕ ਕੇ ਉੱਠਣ ਲਈ ਮਜ਼ਬੂਰ ਕਰਦੀਆਂ ਹਨ। ਇਸੇ ਦੌਰਾਨ ਇਸ ਮੌਤ ਦੇ Read More
  • ਪਾਕਿਸਤਾਨ ਚੋਣਾਂ ਦੀ ਚੁਣੌਤੀ >

      1947 ਤੋਂ ਪਹਿਲਾਂ ਭਾਰਤ ਦਾ ਹੀ ਹਿੱਸਾ ਰਹੇ ਪਾਕਿਸਤਾਨ ਵਿੱਚ 11ਵੀਆਂ ਆਮ ਚੋਣਾਂ ਲਈ ਵੋਟਾਂ 11 ਮਈ ਨੂੰ ਪੈਣ ਜਾ ਰਹੀਆਂ ਹਨ। ਇਹ ਵੋਟਾਂ ਪੈਣ ਦੀ ਪ੍ਰਕਿਰਿਆ ਤੋਂ ਕੁੱਝ ਸਮਾਂ ਪਹਿਲਾਂ ਵਾਪਰੀਆਂ ਤਿੰਨ ਘਟਨਾਵਾਂ ਨੇ ਇਸ ਚੋਣ ਪ੍ਰਕਿਰਿਆ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ ਕੀਤੀ ਹੈ। ਪਹਿਲੀ ਘਟਨਾ ਭਾਰਤੀ ਮੂਲ ਦੇ ਫਾਂਸੀ ਦੀ ਸਜ਼ਾ ਪ੍ਰਾਪਤ ਸਰਬਜੀਤ ਸਿੰਘ ਉੱਪਰ ਜੇਲ੍ਹ ਵਿੱਚ ਕਾਤਲਾਨਾ ਹਮਲਾ, ਉਸ ਦੀ ਮੌਤ ਅਤੇ ਦੂਸਰੀ ਘਟਨਾ ਇਸ ਹਮਲੇ ਦੇ ਪ੍ਰਤੀਕਰਮ ਵਿੱਚ ਭਾਰਤੀ ਜੇਲ੍ਹ ਵਿੱਚ ਬੰਦ ਪਾਕਿਸਤਾਨੀ ਵਿਅਕਤੀ ਸਨਾਉਲਾ ’ਤੇ ਕਾਤਲਾਨਾ ਹਮਲਾ ਅਤੇ ਵੋਟਾਂ ਪੈਣ ਤੋਂ ਐਨ ਪਹਿਲਾਂ ਉਸ ਦੀ ਮੌਤ, ਤੀਸਰੀ ਘਟਨਾ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ Read More
  • ਕਾਂਗਰਸ ਬਨਾਮ ਯੇਦੀਯੁਰੱਪਾ ਦੀ ਜਿੱਤ >

    ਕਰਨਾਟਕਾ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅਨੁਸਾਰ ਕਾਂਗਰਸ ਨੇ ਭਾਜਪਾ ਦਾ ਕਿਲਾ ਢਹਿ ਢੇਰੀ ਕਰਦਿਆਂ ਉੱਥੇ ਸੱਤ ਸਾਲਾਂ ਬਾਅਦ ਆਪਣੀ ਸਰਕਾਰ ਬਣਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਕਾਂਗਰਸ ਦੀ ਇਸ ਜਿੱਤ ਪਿੱਛੇ ਭਾਜਪਾ ਦੀ ਫੁੱਟ ਪ੍ਰਮੁੱਖ ਕਾਰਨ ਹੈ। ਦੂਜੇ ਸ਼ਬਦਾਂ ਵਿੱਚ ਇਹ ਕਿਹਾ ਜਾ ਸਕਦਾ ਹੈ ਕਿ ਭਾਜਪਾ ਵਿੱਚ ਵੱਡੀ ਬੇਕਦਰੀ ਤੋਂ ਦੁੱਖੀ  ਆਪਣੀ ਵੱਖਰੀ ਪਾਰਟੀ ਬਣਾਉਣ ਵਾਲੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਨੇ ਭਾਜਪਾ ਨੂੰ ਹਰਾ ਕੇ ਇੱਕ ਤਰ੍ਹਾਂ ਆਪਣੇ ਅਪਮਾਨ ਦਾ ਬਦਲਾ ਲੈ ਲਿਆ ਹੈ। ਇਨ੍ਹਾਂ ਚੋਣਾਂ ਵਿੱਚ  ਕਾਂਗਰਸ ਨੇ 120 ਸੀਟਾਂ ਹਾਸਲ ਕਰਕੇ ਮੁਕੰਮਲ ਬਹੁਮਤ ਪ੍ਰਾਪਤ ਕਰ ਲਿਆ ਹੈ। 224 ਮੈਂਬਰੀ ਕਰਨਾਟਕ ਵਿਧਾਨ ਸਭਾ Read More
  • .ਕੋਈ ਹੋਵੇ ਸਰਕਾਰ ਤਾਂ ਮੁੱਲ ਪਾਵੇ..... >

    ਭਾਰਤ ਵਿੱਚ ਵੱਸਦੇ ਸਿੱਖਾਂ ਦਾ ਇੱਕ ਵਾਰ ਫਿਰ ਮਾਣ-ਇੱਜ਼ਤ ਦਾਅ ’ਤੇ ਹੈ। ਆਪਣੇ ਕੁਚਲੇ ਜਾ ਰਹੇ ਹੱਕਾਂ ਸਬੰਧੀ ਸਿੱਖ ਇੱਕ ਪਾਸੇ ਨਵੀਂ ਦਿੱਲੀ ਵਿੱਚ ਇਨਸਾਫ ਦੀ ਲੜਾਈ ਲੜ ਰਹੇ ਹਨ। ਦੂਸਰੇ ਪਾਸੇ ਸਿੱਖ ਕੌਮ ਦੇ ਮਾਣ-ਇੱਜ਼ਤ ਅਤੇ ਅਣਖ ਨੂੰ ਬਰਕਰਾਰ ਰੱਖਣ ਲਈ ਜਾਨਾਂ ਵਾਰ ਕੇ ਸੰਘਰਸ਼ ਦੀਆਂ ਨਵੀਂਆਂ ਪੈੜਾਂ ਪਾਉਣ ਵਾਲੇ ਸਿੰਘ ਸੂਰਮਿਆਂ, ਜਰਨੈਲਾਂ ਦੀ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਬਣੀ ਯਾਦਗਾਰ ਉੱਪਰ ਇਸ ਸੰਘਰਸ਼ ਦੀ ਅਗਵਾਈ ਕਰਨ ਵਾਲੇ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਨਾਂਅ ਨੂੰ ਲੈ ਕੇ ਸਿੱਖ ਪੰਥ ਦੇ ਸਮੁੱਚੇ ਸੰਤ ਮਹਾਂਪੁਰਸ਼ ਇਨਸਾਫ ਦੀ ਮੰਗ ਨੂੰ ਲੈ ਕੇ ਸਿੱਖਾਂ ਦੀ ਸੁਪਰੀਮ ਸ਼ਕਤੀ Read More
  • 1
  • 2

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today271
Yesterday366
Week2290
Month7257
All175460

Weather

109°
42°
°F | °C
Fair
Humidity: 11%
Sat
Clear
76 | 111
24 | 43
Sun
Sunny
79 | 115
26 | 46