ਅਮੀਰ-ਗ਼ਰੀਬ ਦਾ ਵੱਧਦਾ ਪਾੜਾ

ਦੇਸ਼ ਵਿੱਚ ਗਰੀਬੀ, ਭੁੱਖਮਰੀ ਅਤੇ ਬੇਰੁਜ਼ਗਾਰੀ ਦੇ ਚੱਲਦਿਆਂ ਅਮੀਰਾਂ ਅਤੇ ਗਰੀਬਾਂ ਵਿੱਚ ਵੀ ਪਾੜਾ ਲਗਤਾਰ ਵੱਧਦਾ ਜਾ ਰਿਹਾ ਹੈ। ਦੌਲਤ ਦਾ ਵੱਡਾ ਹਿੱਸਾ ਮੁੱਠੀ ਭਰ ਲੋਕਾਂ ਦੇ ਕਬਜ਼ੇ ਵਿੱਚ ਆਉਣਾ ਦੇਸ਼ ਦੇ ਭਵਿੱਖ ਲਈ ਬਹੁਤ ਖਤਰਨਾਕ ਹੈ। ਸ਼ਾਇਦ ਇਹੋ ਹੀ ਕਾਰਨ ਹੈ ਕਿ ਦੇਸ਼ ਇੱਕ ਸਾਰ ਵਿਕਾਸ ਨਹੀਂ ਕਰ ਰਿਹਾ। ਦੇਸ਼ ਦੀ ਵਿਕਾਸ ਦਰ 6.8 ਫ਼ੀਸਦੀ ਤੋਂ ਵੀ ਹੇਠਾਂ ਆ ਗਈ ਹੈ। ਸਨਅਤੀ ਵਿਕਾਸ ਦਰ, ਜੋ 12 ਫ਼ੀਸਦੀ ਤੋਂ ਉੱਚੀ ਸੀ, ਉਹ 3.5 ਫ਼ੀਸਦੀ ਤਕ ਸੁੰਗੜ ਗਈ ਹੈ। ਖੇਤੀ ਵਿਕਾਸ ਦਰ ਦਾ ਟੀਚਾ 4.5 ਫ਼ੀਸਦੀ ਰੱਖਿਆ ਸੀ, ਜੋ 2 ਫ਼ੀਸਦੀ ਤੋਂ ਹੇਠਾਂ ਹੈ। ਇੱਕ ਅਨੁਮਾਨ ਮੁਤਾਬਕ ਦੇਸ਼ ਦੇ ਸੌ ਵਿਅਕਤੀਆਂ ਕੋਲ ਦੇਸ਼ ਦੀ ਕੁੱਲ ਆਮਦਨ ਦਾ ਇੱਕ-ਚੌਥਾਈ ਹਿੱਸਾ ਹੈ, ਜਦਕਿ 77 ਫ਼ੀਸਦੀ ਅਜਿਹੇ ਲੋਕ ਹਨ, ਜੋ ਰੋਜ਼ਾਨਾ ਸਿਰਫ਼ 8 ਤੋਂ 20 ਰੁਪਏ ਨਾਲ ਗੁਜ਼ਾਰਾ ਕਰਦੇ ਹਨ। ਦੇਸ਼ ਵਿੱਚ ਲਗਪਗ 2 ਕਰੋੜ ਲੋਕ ਭੁੱਖਮਰੀ ਦਾ ਸ਼ਿਕਾਰ ਹਨ। ਦੇਸ਼ ਦਾ ਅੰਨਦਾਤਾ ਦਿਨੋ-ਦਿਨ ਕੰਗਾਲ ਹੁੰਦਾ ਜਾ ਰਿਹਾ ਹੈ।ਕਿਸਾਨਾਂ ਸਿਰ ਭਾਰੀ ਕਰਜ਼ਾ ਵੀ ਬਹੁਤ ਚਿੰਤਾ ਦਾ ਵਿਸ਼ਾ ਹੈ। ਪੰਜਾਬ ਦੇ ਕਿਸਾਨ ਸਿਰ ਪ੍ਰਤੀ ਕਿਸਾਨ ਇੱਕ ਲੱਖ 25 ਹਜ਼ਾਰ ਰੁਪਏ ਕਰਜ਼ਾ ਹੈ। ਕਰਜ਼ੇ ਕਾਰਨ ਦੇਸ਼ ਭਰ ਵਿੱਚ ਕਿਸਾਨ ਲਗਾਤਾਰ  ਖ਼ੁਦਕੁਸ਼ੀ ਕਰ ਰਹੇ ਹਨ। ਸੰਨ 1995 ਤੋਂ 2010 ਤਕ 2,56,913 ਕਿਸਾਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਯੋਜਨਾ ਕਮਿਸ਼ਨ ਅਨੁਸਾਰ ਪੇਂਡੂ ਖੇਤਰਾਂ ਵਿੱਚ 22 ਰੁਪਏ 43 ਪੈਸੇ ਅਤੇ ਸ਼ਹਿਰੀ ਖੇਤਰਾਂ ਵਿੱਚ 28 ਰੁਪਏ 59 ਪੈਸੇ ਕਮਾਉਣ ਵਾਲਾ ਬੰਦਾ ਗ਼ਰੀਬੀ ਰੇਖਾ ਤੋਂ ਉੱਪਰ ਮੰਨਿਆ ਗਿਆ ਹੈ। ਦੇਸ਼ ਵਿੱਚ ਕਥਿਤ ਉਤਾਰਵਾਦੀ ਨੀਤੀਆਂ ਲਾਗੂ ਕਰਨ ਤੋਂ ਪਿੱਛੋਂ ਸਾਲ 1991 ਤੋਂ ਬਾਅਦ ਗ਼ਰੀਬੀ, ਭੁੱਖਮਰੀ, ਬੇਰੁਜ਼ਗਾਰੀ ਅਤੇ ਮਹਿੰਗਾਈ ਵਿੱਚ ਅਥਾਹ ਵਾਧਾ ਹੋਇਆ ਹੈ।ਸਾਲ 2011 ਦੀ ਜਨਗਣਨਾ ਦੇ ਅੰਕੜਿਆਂ ਮੁਤਾਬਕ ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ, ਬੰਗਾਲ, ਉੜੀਸਾ, ਰਾਜਸਥਾਨ, ਮੱਧ ਪ੍ਰਦੇਸ਼, ਛਤੀਸਗੜ• ਅਤੇ ਕਈ ਹੋਰ ਰਾਜਾਂ ਵਿੱਚ ਸਾਲ 2001 ਤੋਂ 2011 ਦੌਰਾਨ ਲੋਕਾਂ ਦੀ ਸਥਿਤੀ ਬਦ ਤੋਂ ਬਦਤਰ ਹੋਈ ਹੈ।ਇਨ•ਾਂ ਰਾਜਾਂ ਵਿੱਚ ਗ਼ਰੀਬੀ ਅਤੇ ਭੁੱਖਮਰੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਨ੍ਹਾਂ ਖੇਤਰਾਂ ਵਿੱਚ ਲੱਗਭੱਗ 80 ਫ਼ੀਸਦੀ ਲੋਕ ਗ਼ਰੀਬੀ ਅਤੇ ਭੁੱਖਮਰੀ ਦਾ ਸ਼ਿਕਾਰ ਹੈ। ਪੱਛੜੇ ਖੇਤਰਾਂ ਵਿੱਚ ਪੀਣਯੋਗ ਪਾਣੀ ਸਿਰਫ਼ 0.7 ਤੋਂ 4.4 ਫ਼ੀਸਦੀ ਲੋਕਾਂ ਨੂੰ ਹੀ ਹਾਸਲ ਹੈ। ਰਾਸ਼ਟਰੀ ਪੱਧਰ ‘ਤੇ 43.5 ਫ਼ੀਸਦੀ ਲੋਕਾਂ ਨੂੰ ਪੀਣਯੋਗ ਪਾਣੀ ਉਪਲਬਧ ਹੈ। ਪੰਜਾਬ ਦੇ 51 ਫ਼ੀਸਦੀ ਲੋਕਾਂ ਨੂੰ ਸ਼ੁੱਧ ਪਾਣੀ ਪ੍ਰਾਪਤ ਹੁੰਦਾ ਹੈ। ਦੇਸ਼ ਦੇ ਕੁੱਲ 56.5 ਫ਼ੀਸਦੀ ਲੋਕਾਂ ਨੂੰ ਸ਼ੁੱਧ ਪੀਣਯੋਗ ਪਾਣ ਹੀ ਨਹੀਂ ਮਿਲਦਾ। 37.1 ਫ਼ੀਸਦੀ ਲੋਕ ਸਿਰਫ਼ ਇਕੋ ਕਮਰੇ ਵਿੱਚ ਰਹਿਣ ਲਈ ਬੇਵੱਸ ਹਨ। ਦੇਸ਼ ਵਿੱਚ ਕੁੱਲ ਆਬਾਦੀ ਦਾ ਇੱਕ-ਚੌਥਾਈ ਹਿੱਸਾ ਲੋਕ ਬੇਘਰੇ ਹਨ।  ਸੱਤਰ ਫ਼ੀਸਦੀ ਲੋਕਾਂ ਕੋਲ ਪਖਾਨੇ ਦੀ ਸਹੂਲਤ ਪ੍ਰਾਪਤ ਨਹੀਂ ਹੈ।ਭਾਰਤ ਵਿੱਚ 55.4 ਫੀਸਦੀ ਲੋਕ ਗ਼ਰੀਬ ਹਨ। ਲਾਜ਼ਮੀ ਤੌਰ ਤੇ ਇਹ ਹਾਲਾਤ ਤਦ ਹੀ ਬਦਲ ਸਕਦੇ ਹਨ, ਜੇਕਰ ਪੈਸੇ ਦੇ ਪੱਖ ਤੋਂ ਦੇਸ਼ ਵਿੱਚ ਅਸਮਾਨਤਾ ਲਿਆਂਦੀ ਜਾਵੇ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੇਅਥਾਹ ਮਾਇਆ ਇਕੱਠੀ ਕਰਨ ਵਾਲੇ ਘਰਾਣਿਆਂ ਖਿਲਾਫ ਕਾਰਵਾਈ ਕਰੇ ਤਾਂ ਜੋ ਦੇਸ਼ ਵਿੱਚੋਂ ਇਸ ਪੈਸੇ ਨਾਲ ਗਰੀਬੀ ਤੇ ਭੁੱਖਮਰੀ ਦੂਰ ਹੋ ਸਕੇ।
-ਬਲਜੀਤ ਸਿੰਘ ਬਰਾੜ

ਪਰਵਾਸੀ ਲਾੜਿਆਂ ਦੀ ਠੱਗੀ

ਪੰਜਾਬ ਵਿੱਚ ਪਰਵਾਸੀ ਲਾੜਿਆਂ ਦੀ ਠੱਗੀ ਦਾ ਸ਼ਿਕਾਰ ਕੁੜੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇੱਕ ਅਨੁਮਾਨ ਮੁਤਾਬਕ ਇਸ ਸਮੇਂ ਪੰਜਾਬ ਵਿੱਚ 30 ਹਜ਼ਾਰ  ਤੋਂ ਵਧੇਰੇ ਲੜਕੀਆਂ ਦੀ ਠੱਗੀ ਦਾ ਸ਼ਿਕਾਰ ਹੋ ਰਹੀਆਂ ਹਨ। ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧ ਵਿੱਚ ਇੱਕ ਨਵਾਂ ਕਾਨੂੰਨ ਬਣਾਉਣ ਦੀ ਤਿਆਰੀ ਦਾ ਐਲਾਨ ਕੀਤਾ ਗਿਆ ਹੈ। ਬੇਸ਼ੱਕ ਮੌਜੂਦਾ ਕਾਨੂੰਨ ਤਹਿਤ ਵੀ ਅਜਿਹੇ ਮਾਮਲਿਆਂ ਵਿੱਚ ਕਾਰਵਾਈ ਹੋ ਸਕਦੀ ਹੈ, ਪ੍ਰੰਤੂ ਸਰਕਾਰੇ ਢਾਂਚੇ ਦੀ ਢਿੱਲਮੱਠ ਅਤੇ ਭਰਿਸ਼ਟਾਚਾਰ ਕਾਰਨ ਵਿਦੇਸ਼ੀ ਲਾੜੇ ਇਸ ਅਪਰਾਧ ਵਿੱਚੋਂ ਸਾਫ ਬੱਚ ਨਿਕਲਦੇ ਹਨ। ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਿਨੀਂ ਜਲੰਧਰ ਵਿਖੇ ਇੱਕ ਸਮਾਗਮ ਦੌਰਾਨ ਪ੍ਰਵਾਸੀ ਲਾੜਿਆਂ ਤੋਂ ਪੀੜ੍ਹਤ ਲੜਕੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਸਨ। ਉਨ੍ਹਾਂ ਨੇ ਇਸ ਮੌਕੇ ’ਤੇ ਇਸ ਸਬੰਧ ਵਿੱਚ ਕਈ ਉਪਾਅ ਕਰਨ ਦਾ ਭਰੋਸਾ ਦਿੱਤਾ ਹੈ। ਪੰਜਾਬ ਸਰਕਾਰ  ਨੇ ਇਸ ਸਬੰਧ ਵਿੱਚ ਇੱਕ ਹੈਲਪ ਲਾਈਨ ਵੀ ਸ਼ੁਰੂ ਕੀਤੀ ਹੈ। ਇਹ ਚੰਗੀ ਗੱਲ ਹੈ ਕਿ ਸਰਕਾਰ ਨੇ ਇਸ ਮਸਲੇ ਪ੍ਰਤੀ ਧਿਆਨ ਦਿੱਤਾ ਹੈ। ਸਮਾਜਿਕ ਤੌਰ ’ਤੇ ਇਹ ਬਹੁਤ ਗੰਭੀਰ ਮਸਲਾ ਹੈ। ਇਸ ਨਾਲ ਹਜਾਰਾਂ ਘਰ ਬਰਬਾਦ ਹੋ ਰਹੇ ਹਨ। ਜੇਕਰ ਪੰਜਾਬ ਸਰਕਾਰ ਇਸ ਸਬੰਧ ਵਿੱਚ ਨਵੀਆਂ ਪਹਿਲਕਦਮੀਆਂ ਲੈਂਦੀ ਹੈ ਤਾਂ ਵੱਡੀ ਗਿਣਤੀ ਵਿੱਚ ਪੀੜ੍ਹਤ ਲੜਕੀਆਂ ਨੂੰ ਰਾਹਤ ਮਿਲੇਗੀ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦੋਸ਼ੀ ਲਾੜਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਪੀੜ੍ਹਤ ਲੜਕੀਆਂ ਦੇ ਪੁਨਰ ਵਸੇਂਬੇ ਲਈ ਵੀ ਪ੍ਰਬੰਧ ਕਰੇ। ਸਰਕਾਰ ਨੂੰ ਇਸ ਤਰ੍ਹਾਂ ਦੇ ਪ੍ਰਬੰਧ ਵੀ ਕਰਨੇ ਚਾਹੀਦੇ ਹਨ ਕਿ ਕਿਸੇ ਵੀ ਪ੍ਰਵਾਸੀ ਨਾਲ ਵਿਆਹ ਸਮੇਂ ਉਸ ਸਬੰਧੀ ਪੂਰੀ ਜਾਣਕਾਰੀ ਸਬੰਧਿਤ ਪਰਿਵਾਰ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਕਿਸ ਧੋਖੇ ਦਾ ਸ਼ਿਕਾਰ ਨਾ ਹੋਣ। ਇਸ ਸਬੰਧ ਵਿੱਚ ਸਾਬਕਾ ਕੇਂਦਰੀ ਮੰਤਰੀ ਸ੍ਰੀ ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਕੀਤੇ ਗਏ ਯਤਨ ਵੀ ਬਹੁਤ ਸ਼ਲਾਘਾਯੋਗ ਹਨ। ਉਨ੍ਹਾਂ ਨੇ ਪਿਛਲੇ 17 ਸਾਲਾਂ ਵਿੱਚ ਪੀੜ੍ਹਤ ਲੜਕੀਆਂ ਦੀ ਵਿਆਪਕ ਪੈਮਾਨੇ ’ਤੇ ਮਦਦ ਕੀਤੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਸਬੰਧ ਵਿੱਚ ਉਨ੍ਹਾਂ ਦੇ ਤਜਰਬੇ ਦਾ ਲਾਭ ਲਵੇ। ਧੋਖੇ ਦਾ ਸ਼ਿਕਾਰ ਲਾੜੀਆਂ  ਦਾ ਜ਼ਿਲ੍ਹਾਵਾਰ ਵੇਰਵਾ ਵੀ ਇੱਕਠਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਲਈ ਕਾਨੂੰਨੀ ਸਹਾਇਤਾ ਦਾ ਪ੍ਰਬੰਧ ਹੋ ਸਕੇ। ਇਸ ਮਾਮਲੇ ਵਿੱਚ ਪੁਲਿਸ ਦੀ ਭੂਮਿਕਾ ਨੂੰ ਵਧੇਰੇ ਸਰਗਰਮ ਅਤੇ ਇਮਾਨਦਾਰ ਬਣਾਉਣ ਦੀ ਜ਼ਰੂਰਤ ਹੈ ਤਾਂ ਜੋ ਦੋਸ਼ੀਆਂ ਖਿਲਾਫ ਤੁਰੰਤ ਕਰੜੀ ਕਾਰਵਾਈ ਹੋ ਸਕੇ।
-ਬਲਜੀਤ ਸਿੰਘ ਬਰਾੜ

ਸੰਪਾਦਕ ਦੀ ਕਲਮ ਤੋਂ

  • ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਨਿੱਜੀ ਦਖਲ ਅੰਦਾਜ਼ੀ ਕਰਨ >

    ਰਾਮਪੁਰਾ ਫੂਲ ਹਲਕੇ ਵਿੱਚ ਗੋਲੀਕਾਂਡ ਦੀ ਵਾਪਰੀ ਘਟਨਾ ਸਧਾਰਣ ਨਹੀਂ ਹੈ। ਇਹ ਘਟਨਾ ਦੁੱਖਦਾਇਕ ਅਤੇ ਪੰਜਾਬ ਦੇ ਸੰਤਾਪ ਹੰਢਾ ਚੁੱਕੇ ਲੋਕਾਂ ਲਈ ਵੱਡੀ ਫਿਕਰਮੰਦੀ ਵਾਲੀ ਹੈ। ਇਹ ਸਰਕਾਰ ਦੇ ਅਕਸ ਲਈ ਵੀ ਠੀਕ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਇਸ ਘਟਨਾ ਨੂੰ ਅਣਗੌਲਿਆਂ ਕਰਨਾ ਅਫਸੋਸਨਾਕ ਹੈ। ਦੋਵਾਂ ਆਗੂਆਂ ਵੱਲੋਂ ਘਟਨਾ ਨੂੰ ਅਣਗੌਲਿਆਂ੍ਯ ਕਰਨ ਨਾਲ ਸਰਕਾਰ ਦੀ ਨੀਅਤ ਉੱਤੇ ਵੀ ਸ਼ੰਕੇ ਖੜ੍ਹੇ ਹੁੰਦੇ ਹਨ। ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਨ੍ਹਾਂ ਦੋਵਾਂ ਵੱਡੇ ਆਗੂਆਂ ਦਾ ਸਿੱਧੇ ਜਾਂ ਅਸਿੱਧੇ ਢੰਗ ਨਾਲ ਇਸ ਘਟਨਾ ਨਾਲ ਕੋਈ ਵੀ ਸਬੰਧ ਨਹੀਂ ਹੈ। ਪਰ ਪੰਜਾਬ ਸਰਕਾਰ ਦੀਆਂ ਸਮੁੱਚੀਆਂ ਸ਼ਕਤੀਆਂ ਇਨ੍ਹਾਂ ਦੋਵਾਂ Read More
  • ਦਿਹਾੜੀਦਾਰ ਅਫਸਰ ਹਟਾਏ ਜਾਣ >

    ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਸੀ ਕਿ ਰਿਟਾਇਰਮੈਂਟ ਤੋਂ ਬਾਅਦ ਮੁਲਾਜ਼ਮਾਂ ਜਾਂ ਅਫਸਰਾਂ ਨੂੰ ਦੁਬਾਰਾ ਨੌਕਰੀ ’ਤੇ ਨਹੀਂ ਰੱਖਿਆ ਜਾਵੇਗਾ। ਭਾਵੇਂ ਇਸ ਫੈਸਲੇ ਵਿੱਚ ਪੀ. ਸੀ. ਐਸ. ਅਫਸਰਾਂ ਨੂੰ ਛੋਟ ਦਿੱਤੀ ਗਈ ਸੀ ਪਰੰਤੂ ਹੁਣ ਪੰਜਾਬ ਸਰਕਾਰ ਆਪਣੇ ਇਸ ਫੈਸਲੇ ਦੀਆਂ ਖੁਦ ਧੱਜੀਆਂ ਉਡਾ ਰਹੀ ਹੈ । ਅਨੇਕਾਂ ਪੀ. ਸੀ. ਐਸ. ਅਫਸਰ ਅਤੇ ਹੋਰ ਮਹਿਕਮਿਆਂ ਦੇ ਅਫਸਰ ਰਿਟਾਇਰਮੈਂਟ ਤੋਂ ਬਾਅਦ ਕਈ ਸਾਲਾਂ ਤੋਂ ਨੌਕਰੀ ਕਰ ਰਹੇ ਹਨ। ਲੋਕਾਂ ਨੂੰ ਇਨਸਾਫ ਅਤੇ ਜਵਾਬਦੇਹ ਪ੍ਰਸਾਸ਼ਨ ਦੇਣ ਵਾਲੇ ਅਫਸਰ ਖੁਦ ਜਿਸ ਕੁਰਸੀ ਉੱਪਰ ਬੈਠੇ ਹਨ, ਉਹ ਕੁਰਸੀ ਨੂੰ ਪ੍ਰਾਪਤ ਕਰਨ ਦਾ ਤਰੀਕਾ ਅਨਿਆਂਪੂਰਣ ਹੈ। ਉਹ ਕੁਰਸੀ ਉਪਰ ਸਰਕਾਰੀ ਰੂਲਾਂ Read More
  • ਪੰਜਾਬ ਦੇ ਕਿਸਾਨਾਂ ਦਾ ਸੰਕਟ ਕੇਂਦਰ ਵੀ ਲੁੱਟੇ, ਪੰਜਾਬ ਵੀ ਲੁੱਟੇ >

    ਪੰਜਾਬ ਦੇ ਕਿਸਾਨ ਇਸ ਵੇਲੇ ਦੋਹਰੇ ਸੰਕਟ ਦੇ ਸ਼ਿਕਾਰ ਹਨ। ਕੇਂਦਰ ਸਰਕਾਰ ਕਿਸਾਨਾਂ ਨੂੰ ਖੇਤੀ ਦੇ ਵਾਧੇ ਲਈ ਸਹਾਈ ਹੋਣ ਵਾਲੀਆਂ ਖਾਦਾਂ, ਕੀਟਨਾਸ਼ਕ ਦਵਾਈਆਂ, ਡੀਜਲ ਅਤੇ ਹੋਰ ਮਸ਼ੀਨਰੀ ਆਦਿ ਦੇ ਰੇਟ ਲਗਾਤਾਰ ਵਧਾਉਂਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕਿਸਾਨਾਂ ਨੂੰ ਰਾਹਤ ਦੇਣ ਲਈ ਉਪਲੱਬਧ ਕਰਵਾਈ ਜਾ ਰਹੀ ਸਬਸਿਡੀ ਵੀ ਲਗਾਤਾਰ ਤੇਜੀ ਨਾਲ ਘਟਾਈ ਜਾ ਰਹੀ ਹੈ। ਕਈ ਪੱਖਾਂ ਤੋਂ ਤਾਂ ਇਹ ਲੱਗਭੱਗ ਖਤਮ ਹੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਮੇਂ ਸਮੇਂ ਖੇਤੀ ਖੇਤਰ ’ਤੇ ਭਾਰੀ ਪੈਣ ਵਾਲੀਆਂ ਕੁਦਰਤੀ ਕਰੋਪੀਆਂ ਨਾਲ ਹੋਣ ਵਾਲੇ ਨੁਕਸਾਨ ਦਾ ਵੀ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ। ਕਿਸਾਨ ਜੱਥੇਬੰਦੀਆਂ ਸਮੇਂ ਸਮੇਂ ਖੇਤੀ Read More
  • ਡਾ. ਮਨਮੋਹਣ ਸਿੰਘ ਨਵਾਜ਼ ਸ਼ਰੀਫ ਦਾ ਸੱਦਾ ਕਬੂਲ ਕਰਨ >

    ਪਾਕਿਸਤਾਨ ਵਿੱਚ ਹੋਈਆਂ ਚੋਣਾਂ ਕਾਰਨ ਜਮਹੂਰੀਅਤ ਮਜ਼ਬੂਤ ਹੋਈ ਹੈ। ਪਾਕਿਸਤਾਨ ਦੀ ਜਮਹੂਰੀਅਤ ਦੀ ਮਜਬੂਤੀ ਭਾਰਤ, ਪਾਕਿਸਤਾਨ ਅਤੇ ਸਮੁੱਚੇ ਦੱਖਣੀ ਏਸ਼ੀਆ ਦੇ ਖਿੱਤੇ ਦੇ ਲੋਕਾਂ ਲਈ ਚੰਗਾ ਸੰਕੇਤ ਹੈ। ਭਾਵੇਂ ਕੇਵਲ ਜਮਹੂਰੀਅਤ ਨਾਲ ਹੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ, ਫਿਰ ਵੀ ਜਮਹੂਰੀਅਤ ਖਿੱਤੇ ਦੀ ਸ਼ਾਂਤੀ ਅਤੇ ਆਪਸੀ ਸਾਂਝ ਲਈ ਵੱਡਾ ਕਦਮ ਹੈ। ਪਾਕਿਸਤਾਨ ਦੇ ਬਣ ਰਹੇ ਨਵੇਂ ਪ੍ਰਧਾਨ ਮੰਤਰੀ ਸ੍ਰੀ ਨਵਾਜ਼ ਸ਼ਰੀਫ ਇੱਕ ਸਪੱਸ਼ਟ, ਜਮਹੂਰੀਅਤ ਪਸੰਦ ਅਤੇ ਭਾਰਤ ਨਾਲ ਸਮੱਸਿਆਵਾਂ ਦੇ ਹੱਲ ਲਈ ਇੱਛੁਕ ਹਨ। ਉਨ੍ਹਾਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਕੇ ਇੱਕ ਸਲਾਹੁਣਯੋਗ ਫੈਸਲਾ ਲਿਆ ਹੈ। Read More
  • ਅੱਜ ਨਹੀਂ ਤਾਂ ਕਦੇ ਨਹੀਂ..... >

    ਡਾ. ਮਨਮੋਹਣ ਸਿੰਘ ਅਤੇ ਨਵਾਜ਼ ਸ਼ਰੀਫ ਲਈ ਇਤਿਹਾਸ ਸਿਰਜਣ ਦਾ ਮੌਕਾ ਪਾਕਿਸਤਾਨ ਵਿੱਚ ਹੋਈਆਂ ਚੋਣਾਂ ਦੌਰਾਨ ਸ੍ਰੀ ਨਵਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਨੂੰ ਮਿਲੇ ਭਰਵੇਂ ਲੋਕ ਹੁੰਗਾਰੇ ਨਾਲ ਭਾਰਤ ਅਤੇ ਖਾਸ ਕਰਕੇ ਨਵਾਜ਼ ਸ਼ਰੀਫ ਦੀ ਜਨਮ ਧਰਤੀ ਪੂਰਬੀ ਪੰਜਾਬ ਵਿੱਚ ਖੁਸ਼ੀ ਦੀ ਵੱਡੀ ਲਹਿਰ ਹੈ। ਪਾਕਿਸਤਾਨ ਦੀਆਂ ਇਨ੍ਹਾਂ ਚੋਣਾਂ ਨੇ ਨਵਾਜ਼ ਸ਼ਰੀਫ ਨੂੰ ਮੁੜ ਪ੍ਰਧਾਨ ਮੰਤਰੀ  ਬਣਨ ਦਾ ਮੌਕਾ ਦੇ ਕੇ ਵਿਸ਼ਵ ਸਿਆਸੀ ਇਤਿਹਾਸ ਲਈ ਕਈ ਵੱਡੇ ਸਬਕ ਛੱਡੇ ਹਨ। ਫਰਸ਼ ਤੋਂ ਅਰਸ਼ ਅਤੇ ਅਰਸ਼ ਤੋਂ ਫਰਸ਼ ਤੱਕ ਜਾਣ ਦਾ ਜੋ ਸਫਰ ਸ੍ਰੀ ਨਵਾਜ਼ ਸ਼ਰੀਫ ਨੇ ਆਪਣੇ ਤਨ ਮਨ ਉੱਤੇ ਹੰਢਾਇਆ ਹੈ, ਉਸ ਦੀ ਪੀੜ ਸਿਰਫ ਉਹੀ ਜਾਣ ਸਕਦੇ Read More
  • ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਚੁਣੌਤੀ >

    ਪਿਛਲੇ ਦਿਨੀਂ ਭਾਰਤੀ ਲੋਕ ਸੇਵਾ ਕਮਿਸ਼ਨ ਵੱਲੋਂ ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਹੀ ਕਈ ਅਜਿਹੇ ਵਿਦਿਆਰਥੀ ਸਫਲ ਹੋਏ ਹਨ, ਜਿਨ੍ਹਾਂ ਦੇ ਘਰ ਕਈ ਵਾਰ ਦੋ ਡੰਗ ਦੀ ਰੋਟੀ ਵੀ ਨਹੀਂ ਪੱਕਦੀ। ਭਾਰਤ ਮੌਜੂਦਾ ਸਮੇਂ ਆਪਣੇ ਆਪ ਨੂੰ ਦੁਨੀਆਂ ਦੀਆਂ ਵਿਸ਼ਵ ਸ਼ਕਤੀਆਂ ਕਹਾ ਰਹੇ ਦੇਸ਼ਾਂ ਦੇ ਬਰਾਬਰ ਖੜ੍ਹ ਗਏ ਹੋਣ ਦਾ ਦਾਅਵਾ ਕਰਦਾ ਹੈ। ਪਰ ਇਹ ਕੌੜੀ ਸੱਚਾਈ ਹੈ ਕਿ ਭਾਰਤ ਵਿੱਚ ਹਾਲੇ ਵੀ ਗਰੀਬੀ ਨੇ ਇੱਥੋਂ ਦੇ ਲੋਕਾਂ ਨੂੰ ਸਿਰਾਂ ਤੱਕ ਆਪਣੀ ਗ੍ਰਿਫਤ ਵਿੱਚ ਦੱਬਿਆ ਹੋਇਆ ਹੈ। ਹਾਲੀਆ ਐਲਾਨੇ ਗਏ ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਦੌਰਾਨ 270ਵੇਂ ਰੈਂਕ ’ਤੇ ਰਹਿ Read More
  • ਜਿਸ ਨੂੰ ਰੱਬ ਰੱਖੇ... >

    ਜੋ ਪ੍ਰਮਾਤਮਾ ਦੀ ਸ਼ਕਤੀ ਅਤੇ ਰਜ਼ਾ ਵਿੱਚ ਵਿਸ਼ਵਾਸ ਰੱਖਦੇ ਹਨ ਉਨ੍ਹਾਂ ਲਈ ਇਹ ਮਾਮਲੇ ਸ਼ੁਕਰਾਨੇ ਵਿੱਚ ਜੁੜ ਜਾਣ ਵਾਲੇ ਹਨ ਅਤੇ ਜੋ ਪ੍ਰਮਾਤਮਾ ਨਾਮ ਦੀ ਕਿਸੇ ਸ਼ਕਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ, ਉਨ੍ਹਾਂ ਲਈ ਇਹ ਘਟਨਾਵਾਂ ਕੁਦਰਤ ਵੱਲੋਂ ਕੁੱਝ ਵੀ, ਕਦੇ ਵੀ ਵਰਤਾਅ ਦੇਣ ਦੇ ਸਬਕ ਹਨ। ਇੱਕ ਘਟਨਾ ਬੰਗਲਾ ਦੇਸ਼ ਦੀ ਹੈ। ਇਥੇ 17-18 ਦਿਨ ਪਹਿਲਾਂ ਇੱਕ ਬਹੁ-ਮੰਜ਼ਿਲਾਂ ਇਮਾਰਤ ਦੇ ਢਹਿ-ਢੇਰੀ ਹੋਣ ਦੌਰਾਨ ਇੱਕ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਸਨ। ਇਸ ਭਿਆਨਕ ਹਾਦਸੇ ਦੀਆਂ ਪ੍ਰਛਾਈਆਂ ਅੱਜ ਵੀ ਇਹ ਹੌਲਨਾਕ ਦ੍ਰਿਸ਼ ਦੇਖਣ ਵਾਲਿਆਂ ਨੂੰ ਅੱਜ ਵੀ ਰਾਤਾਂ ਨੂੰ ਤ੍ਰਬਕ ਕੇ ਉੱਠਣ ਲਈ ਮਜ਼ਬੂਰ ਕਰਦੀਆਂ ਹਨ। ਇਸੇ ਦੌਰਾਨ ਇਸ ਮੌਤ ਦੇ Read More
  • ਪਾਕਿਸਤਾਨ ਚੋਣਾਂ ਦੀ ਚੁਣੌਤੀ >

      1947 ਤੋਂ ਪਹਿਲਾਂ ਭਾਰਤ ਦਾ ਹੀ ਹਿੱਸਾ ਰਹੇ ਪਾਕਿਸਤਾਨ ਵਿੱਚ 11ਵੀਆਂ ਆਮ ਚੋਣਾਂ ਲਈ ਵੋਟਾਂ 11 ਮਈ ਨੂੰ ਪੈਣ ਜਾ ਰਹੀਆਂ ਹਨ। ਇਹ ਵੋਟਾਂ ਪੈਣ ਦੀ ਪ੍ਰਕਿਰਿਆ ਤੋਂ ਕੁੱਝ ਸਮਾਂ ਪਹਿਲਾਂ ਵਾਪਰੀਆਂ ਤਿੰਨ ਘਟਨਾਵਾਂ ਨੇ ਇਸ ਚੋਣ ਪ੍ਰਕਿਰਿਆ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ ਕੀਤੀ ਹੈ। ਪਹਿਲੀ ਘਟਨਾ ਭਾਰਤੀ ਮੂਲ ਦੇ ਫਾਂਸੀ ਦੀ ਸਜ਼ਾ ਪ੍ਰਾਪਤ ਸਰਬਜੀਤ ਸਿੰਘ ਉੱਪਰ ਜੇਲ੍ਹ ਵਿੱਚ ਕਾਤਲਾਨਾ ਹਮਲਾ, ਉਸ ਦੀ ਮੌਤ ਅਤੇ ਦੂਸਰੀ ਘਟਨਾ ਇਸ ਹਮਲੇ ਦੇ ਪ੍ਰਤੀਕਰਮ ਵਿੱਚ ਭਾਰਤੀ ਜੇਲ੍ਹ ਵਿੱਚ ਬੰਦ ਪਾਕਿਸਤਾਨੀ ਵਿਅਕਤੀ ਸਨਾਉਲਾ ’ਤੇ ਕਾਤਲਾਨਾ ਹਮਲਾ ਅਤੇ ਵੋਟਾਂ ਪੈਣ ਤੋਂ ਐਨ ਪਹਿਲਾਂ ਉਸ ਦੀ ਮੌਤ, ਤੀਸਰੀ ਘਟਨਾ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ Read More
  • ਕਾਂਗਰਸ ਬਨਾਮ ਯੇਦੀਯੁਰੱਪਾ ਦੀ ਜਿੱਤ >

    ਕਰਨਾਟਕਾ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅਨੁਸਾਰ ਕਾਂਗਰਸ ਨੇ ਭਾਜਪਾ ਦਾ ਕਿਲਾ ਢਹਿ ਢੇਰੀ ਕਰਦਿਆਂ ਉੱਥੇ ਸੱਤ ਸਾਲਾਂ ਬਾਅਦ ਆਪਣੀ ਸਰਕਾਰ ਬਣਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਕਾਂਗਰਸ ਦੀ ਇਸ ਜਿੱਤ ਪਿੱਛੇ ਭਾਜਪਾ ਦੀ ਫੁੱਟ ਪ੍ਰਮੁੱਖ ਕਾਰਨ ਹੈ। ਦੂਜੇ ਸ਼ਬਦਾਂ ਵਿੱਚ ਇਹ ਕਿਹਾ ਜਾ ਸਕਦਾ ਹੈ ਕਿ ਭਾਜਪਾ ਵਿੱਚ ਵੱਡੀ ਬੇਕਦਰੀ ਤੋਂ ਦੁੱਖੀ  ਆਪਣੀ ਵੱਖਰੀ ਪਾਰਟੀ ਬਣਾਉਣ ਵਾਲੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਨੇ ਭਾਜਪਾ ਨੂੰ ਹਰਾ ਕੇ ਇੱਕ ਤਰ੍ਹਾਂ ਆਪਣੇ ਅਪਮਾਨ ਦਾ ਬਦਲਾ ਲੈ ਲਿਆ ਹੈ। ਇਨ੍ਹਾਂ ਚੋਣਾਂ ਵਿੱਚ  ਕਾਂਗਰਸ ਨੇ 120 ਸੀਟਾਂ ਹਾਸਲ ਕਰਕੇ ਮੁਕੰਮਲ ਬਹੁਮਤ ਪ੍ਰਾਪਤ ਕਰ ਲਿਆ ਹੈ। 224 ਮੈਂਬਰੀ ਕਰਨਾਟਕ ਵਿਧਾਨ ਸਭਾ Read More
  • .ਕੋਈ ਹੋਵੇ ਸਰਕਾਰ ਤਾਂ ਮੁੱਲ ਪਾਵੇ..... >

    ਭਾਰਤ ਵਿੱਚ ਵੱਸਦੇ ਸਿੱਖਾਂ ਦਾ ਇੱਕ ਵਾਰ ਫਿਰ ਮਾਣ-ਇੱਜ਼ਤ ਦਾਅ ’ਤੇ ਹੈ। ਆਪਣੇ ਕੁਚਲੇ ਜਾ ਰਹੇ ਹੱਕਾਂ ਸਬੰਧੀ ਸਿੱਖ ਇੱਕ ਪਾਸੇ ਨਵੀਂ ਦਿੱਲੀ ਵਿੱਚ ਇਨਸਾਫ ਦੀ ਲੜਾਈ ਲੜ ਰਹੇ ਹਨ। ਦੂਸਰੇ ਪਾਸੇ ਸਿੱਖ ਕੌਮ ਦੇ ਮਾਣ-ਇੱਜ਼ਤ ਅਤੇ ਅਣਖ ਨੂੰ ਬਰਕਰਾਰ ਰੱਖਣ ਲਈ ਜਾਨਾਂ ਵਾਰ ਕੇ ਸੰਘਰਸ਼ ਦੀਆਂ ਨਵੀਂਆਂ ਪੈੜਾਂ ਪਾਉਣ ਵਾਲੇ ਸਿੰਘ ਸੂਰਮਿਆਂ, ਜਰਨੈਲਾਂ ਦੀ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਬਣੀ ਯਾਦਗਾਰ ਉੱਪਰ ਇਸ ਸੰਘਰਸ਼ ਦੀ ਅਗਵਾਈ ਕਰਨ ਵਾਲੇ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਨਾਂਅ ਨੂੰ ਲੈ ਕੇ ਸਿੱਖ ਪੰਥ ਦੇ ਸਮੁੱਚੇ ਸੰਤ ਮਹਾਂਪੁਰਸ਼ ਇਨਸਾਫ ਦੀ ਮੰਗ ਨੂੰ ਲੈ ਕੇ ਸਿੱਖਾਂ ਦੀ ਸੁਪਰੀਮ ਸ਼ਕਤੀ Read More
  • 1
  • 2

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today241
Yesterday366
Week2260
Month7227
All175430

Weather

108°
42°
°F | °C
Fair
Humidity: 12%
Sat
Sunny
76 | 111
24 | 43
Sun
Sunny
79 | 115
26 | 46