ਵਿੱਤੀ ਸੁਧਾਰਾਂ ਦਾ ਮਾਮਲਾ

ਕੇਂਦਰ ਸਰਕਾਰ ਵਿੱਤੀ ਸੁਧਾਰਾਂ ਦੇ ਮਾਮਲੇ ਵਿੱਚ ਪਿਛਲੇ ਕੁੱਝ ਸਾਲਾਂ ਤੋਂ ਕੋਈ ਵੱਡਾ ਕਦਮ ਨਹੀਂ ਚੁੱਕ ਸਕੀ। ਗੱਠਜੋੜ ਸਰਕਾਰ ਦੀਆਂ ਮਜ਼ਬੂਰੀਆਂ ਕਾਰਨ ਕੇਂਦਰ ਸਰਕਾਰ ਵੱਡੇ ਆਰਥਿਕ ਫੈਸਲੇ ਲੈਣ ਤੋਂ ਅਸਮਰੱਥ ਹੈ। ਦੂਸਰੇ ਪਾਸੇ ਕੇਂਦਰੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਨੇ ਜ਼ੋਰ ਦੇ ਕੇ ਕਿਹਾ ਕਿ ਉਨਾਂ ਦੀ ਸਰਕਾਰੀ ਮਾਲੀ ਸੁਧਾਰਾਂ ਲਈ ਵਚਨਬੱਧ ਹੈ। ਉਨਾਂ ਮੁਤਾਬਕ ਹੁਣ ਕੁਝ ਸਖ਼ਤ ਫੈਸਲੇ ਲੈਣ ਦਾ ਸਮਾਂ ਆ ਗਿਆ ਹੈ ਤੇ ਭਰੋਸਾ ਜ਼ਾਹਰ ਕੀਤਾ ਕਿ ਪੈਨਸ਼ਨ, ਬੈਂਕਿੰਗ ਅਤੇ ਬੀਮੇ ਸਬੰਧੀ ਅਹਿਮ ਕਾਨੂੰਨ ਇਸ ਸਾਲ ਭਾਰਤੀ ਸੰਸਦ ਤੋਂ ਪਾਸ ਕਰਵਾ ਲਏ ਜਾਣਗੇ।ਆਰਥਿਕਤਾ ਸਬੰਧੀ ਅਦਾਰੇ ਇੰਸਟੀਚਿਊਟ ਫਾਰ ਇੰਟਰਨੈਸ਼ਨਲ ਇਕਾਨਮੀਜ਼ ਵੱਲੋਂ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕਰਵਾਏ ਇਕ ਸਮਾਗਮ ਵਿਚ ਬੋਲਦਿਆਂ  ਉਨ੍ਹਾਂ ਨੇ ਇਸ ਗੱਲ ਦਾ ਪ੍ਰਗਟਾਵਾ ਵੀ ਕੀਤਾ ਹੈ ਕਿ ਉਨਾਂ ਦੀ ਯੂ.ਪੀ.ਏ. ਸਰਕਾਰ ਨੂੰ ਗੱਠਜੋੜ  ਸਿਆਸਤ ਦੇ ਦਬਾਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।ਉਹ ਮੰਨਣ ਚਾਹੇ ਨਾ ਮੰਨਣ ਪਰ ਕੇਂਦਰ ਸਰਕਾਰ  ਨੀਤੀਆਂ ਤੇ ਅਮਲ ਸਬੰਧੀ ਖੜੋਤ ਦੀ ਸ਼ਿਕਾਰ ਹੋ ਚੁੱਕੀ ਹੈ।ਸਰਕਾਰ ਚਾਹੁੰਦੇ ਹੋਏ ਵੀ ਵੱਡੇ ਆਰਥਿਕ ਸੁਧਾਰਾਂ ਪ੍ਰਤੀ ਬੇਰੁਖੀ ਅਖਤਿਆਰ ਕਰੀ ਬੈਠੀ ਹੈ। ਇਸ ਸਬੰਧ ਵਿੱਚ ਕਾਂਗਰਸ ਵੱਲੋਂ ਸਹਿਯੋਗੀ ਰਾਜਸੀ ਪਾਰਟੀਆਂ ਨੂੰ ਮਨਾਉਣ ਲਈ ਵੀ ਕੋਈ ਯਤਨ ਨਹੀਂ ਹੋ ਰਿਹਾ। ਬੀਮਾ ਬੈਂਕ ਅਤੇ ਪੈਨਸ਼ਨ ਦੇ ਖੇਤਰ ਵਿੱਚ ਵੱਡੇ ਸੁਧਾਰਾਂ ਦੀ ਜ਼ਰੂਰਤ ਸਮਝੀ ਜਾ ਰਹੀ ਹੈ। ਇਸੇ ਤਰ੍ਹਾਂ ਸਨਅਤ ਅਤੇ ਕਿਰਤ ਸਬੰਧੀ ਕਾਨੂੰਨਾਂ ਵਿੱਚ ਵੀ ਸੋਧ ਦੀ ਜ਼ਰੂਰਤ ਹੈ। ਰਿਟੇਲ ਅਤੇ ਖੁਦਰਾ ਵਪਾਰ ਲਈ ਵੀ ਨਵੇਂ ਨਿਯਮ ਘੜੇ ਜਾਣੇ ਹਨ। ਇਨ੍ਹਾਂ ਸਾਰੇ ਮਸਲਿਆਂ ਤੇ ਸਰਕਾਰ ਪਿਛਲੇ ਕੁੱਝ ਸਾਲਾਂ ਤੋਂ ਫੈਸਲੇ ਲਟਕਾ ਰਹੀ ਹੈ। ਦੇਸ਼ ਦੇ ਤਾਜਾ ਕੇਂਦਰੀ ਬੱਜਟ ਵਿੱਚ ਵੀ ਇਸ ਸਬੰਧੀ ਕੋਈ ਕਦਮ ਨਹੀਂ ਚੁੱਕੇ ਗਏ। ਕੇਂਦਰੀ ਵਿੱਤ ਮੰਤਰੀ ਸਿਰਫ ਸੁਝਾਅ ਦੇਣ ਤੱਕ ਹੀ ਸੀਮਤ ਹਨ। ਇਨ੍ਹਾਂ ਸਾਰੇ ਮੱਿਦਿਆਂ ਤੇ ਨਵੀਂ ਪਹਿਲਕਦਮੀ ਤੋਂ ਬਿਨਾਂ ਮਸਲੇ ਹੱਲ ਨਹੀਂ ਹੋ ਸਕਦੇ। ਬਿਨਾਂ ਸ਼ੱਕ ਸਰਕਾਰ ਨੂੰ ਆਰਥਿਕ ਮਾਮਲਿਆਂ ਦੇ ਸਬੰਧ ਵਿੱਚ ਕਰੜੇ ਫੈਸਲੇ ਲੈਣੇ ਹੋਣਗੇ। ਆਰਥਿਕ ਸੁਧਾਰਾਂ ਦੇ ਮਸਲੇ ਵਿੱਚ ਕਾਂਗਰਸ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਨਿੱਜੀ ਸਿਆਸੀ ਹਿੱਤ ਵੀ ਤਿਆਗਣੇ ਹੋਣਗੇ। ਦੂਸਰੇ ਪਾਸੇ 2014 ਦੀਆਂ ਆਮ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇ ਨਜ਼ਰ ਕਾਂਗਰਸ ਅਜਿਹੀ ਕੋਈ ਵੀ ਪਹਿਲਕਦਮੀ ਲੈਣ ਲਈ ਤਿਆਰ ਨਹੀਂ ਹੋਵੇਗੀ, ਜਿਸ ਨਾਲ ਉਸ ਨੂੰ ਸਿਆਸੀ ਨੁਕਸਾਨ ਹੁੰਦਾ ਹੋਵੇ।
-ਬਲਜੀਤ ਸਿੰਘ ਬਰਾੜ

36 ਸਿੱਖ ਔਰਤਾਂ ਦੇ ਝੂਠੇ ਪੁਲੀਸ ਮੁਕਾਬਲੇ

ਪੰਜਾਬ ਵਿੱਚ ਸਿੱਖ ਲਹਿਰ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰ ਦਿੱਤਾ ਗਿਆ। ਇਸ ਸਮੇਂ ਦੌਰਾਨ ਪੁਲਿਸ ਵੱਲੋਂ ਸਿੱਖ ਔਰਤਾਂ ਨੂੰ ਵੀ ਅਜਿਹੇ ਝੂਠੇ ਮੁਕਾਬਲਿਆਂ ਵਿੱਚ ਮਾਰਨ ਦਾ ਇੱਕ ਸੰਗੀਨ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੀ ਇੱਕ ਉੱਘੀ ਮਨੁੱਖੀ ਅਧਿਕਾਰ ਜੱਥੇਬੰਦੀ ਖਾਲੜਾ ਮਿਸ਼ਨ ਵੱਲੋਂ ਸਿੱਖ ਲਹਿਰ ਦੌਰਾਨ  36 ਔਰਤਾਂ ਨੂੰ ਕਥਿਤ ਪੁਲੀਸ ਤਸ਼ੱਦਦ ਰਾਹੀਂ ਮਾਰ ਮੁਕਾਉਣ ਦਾ ਮਾਮਲਾ ਉਭਾਰਿਆ ਹੈ। ਇਸ ਸਬੰਧ ਵਿੱਚ ਜਥੇਬੰਦੀ ਨੇ ਸੁਪਰੀਮ ਕੋਰਟ ਦੇ ਮੁੱਖ ਜੱਜ ਨੂੰ ਇਕ ਪੱਤਰ ਭੇਜ ਕੇ ਇਸ ਮਾਮਲੇ ਦੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਜਥੇਬੰਦੀ ਵੱਲੋਂ ਸੁਪਰੀਮ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕਰਕੇ ਪੰਜਾਬ ’ਚ 1978 ਤੋਂ 1995 ਤਕ ਦੇ ਸਮੇਂ ਦੌਰਾਨ ਹੋਏ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਜਾਂਚ ਕਰਾਉਣ ਦੀ ਮੰਗ ਕਰਨ ਦਾ  ਫੈਸਲਾ ਕੀਤਾ ਹੈ। 13 ਅਪਰੈਲ ਨੂੰ ਸੁਪਰੀਮ ਕੋਰਟ ਦੇ ਬੈਂਚ ਜਸਟਿਸ ਅਫਤਾਬ ਆਲਮ ਤੇ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਵੱਲੋਂ ਗੁਜਰਾਤ ਸਰਕਾਰ ਦੀ ਇਕ ਪਟੀਸ਼ਨ ‘ਤੇ ਫੈਸਲਾ ਦਿੰਦਿਆਂ ਪਿਛਲੇ ਦਸ ਸਾਲਾਂ ਵਿੱਚ ਹੋਏ ਝੂਠੇ ਪੁਲੀਸ ਮੁਕਾਬਲਿਆਂ ਬਾਰੇ ਰਾਜ ਸਰਕਾਰਾਂ ਨੂੰ ਜਾਂਚ ਕਰਾਉਣ ਦੇ ਨੋਟਿਸ ਦਿੱਤੇ ਹਨ। ਅਜਿਹੇ ਹਾਲਾਤਾਂ ਵਿੱਚ ਪੰਜਾਬ ਵਿੱਚ ਹੋਏ ਝੂਠੇ ਪੁਲਿਸ ਮੁਕਾਬਲਿਆਂ ਦੀ ਜਾਂਚ ਹਿੱਤ ਅਜਿਹੇ ਹੀ ਆਦੇਸ਼ ਦਿੱਤੇ ਜਾਣੇ ਚਾਹੀਦੇ ਹਨ।
ਸਿੱਖ ਲਹਿਰ ਦੌਰਾਨ ਲੱਗਭੱਗ ਦੋ ਦਹਾਕਿਆਂ ਦੇ ਅਰਸੇ ਦੌਰਾਨ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮਨੁੱਖੀ ਹੱਕਾਂ ਦਾ ਘਾਣ ਹੋਇਆ ਹੈ। ਹਜ਼ਾਰਾਂ ਦੀ ਗਿਣਤੀ ‘ਚ ਝੂਠੇ ਪੁਲੀਸ ਮੁਕਾਬਲਿਆਂ ‘ਚ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਅਣਪਛਾਤੀਆਂ ਲਾਸ਼ਾਂ ਦੱਸ ਕੇ ਸਾੜ ਦੇਣ ਦਾ ਖੁਲਾਸਾ ਪਹਿਲਾਂ ਹੀ ਹੋ ਚੁੱਕਾ ਹੈ। ਇਸ ਸਮੇਂ ਦੌਰਾਨ ਪੰਜਾਬ ’ਚ ਵੱਡੇ ਪੱਧਰ ‘ਤੇ ਔਰਤਾਂ ਨੂੰ ਵੀ ਕਥਿਤ ਪੁਲੀਸ ਤਸ਼ੱਦਦ ਰਾਹੀਂ ਮਾਰ ਮੁਕਾੱਉਣ ਦਾ ਮਾਮਲਾ ਸੱਚਮੁੱਚ ਬਹੁਤ ਅਫਸੋਸਨਾਕ ਆਖਿਆ ਜਾ ਸਕਦਾ ਹੈ। ਕੇਂਦਰ ਸਰਕਾਰ ਅਤੇ ਸੁਪਰੀਮ ਕੋਰਟ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਲੋਕਾਂ ਨੂੰ ਇਨਸਾਫ ਦੇਵੇ ਅਤੇ ਸਬੰਧਿਤ ਅਧਿਕਾਰੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਪ-ਜੱਥੇਬੰਦੀ ਵੱਲੋਂ ਮਾਰੀਆਂ ਗਈਆਂ ਬੀਬੀਆਂ ਦੀ ਸ਼ਨਾਖਤ ਵੀ ਜਾਰੀ ਕਰ ਦਿੱਤੀ ਗਈ ਹੈ।
ਇੱਕ ਮਾਮਲੇ ਵਿੱਚ  ਫਿਰੋਜ਼ਪੁਰ ਦੇ ਪਿੰਡ ਕਿੱਲ•ੀ ਬੋਦਲਾ ਵਿਖੇ 7 ਅਕਤੂਬਰ 1991 ਦੀ ਸ਼ਾਮ ਨੂੰ ਪੁਲੀਸ ਨੇ ਪਿੰਡ ਵਿੱਚੋਂ 90 ਸਾਲਾ ਔਰਤ ਇਕਬਾਲ ਕੌਰ, 45 ਸਾਲਾ ਬੀਬੀ ਲਖਵਿੰਦਰ ਕੌਰ, 26 ਸਾਲਾ ਬੀਬੀ ਮਨਜੀਤ ਕੌਰ, 40 ਸਾਲਾ ਬੀਬੀ ਜਸਵਿੰਦਰ ਕੌਰ ਤੇ ਪਰਿਵਾਰ ਦੇ ਹੋਰ ਜੀਆਂ ਨੂੰ ਕਥਿਤ ਤੌਰ ‘ਤੇ ਚੁੱਕ ਲਿਆ ਸੀ। ਇਨਾਂ ਉਪਰ ਦੋਸ਼ ਸੀ ਕਿ ਉਨ•ਾਂ ਨੇ ਸ਼ੱਕੀ ਵਿਅਕਤੀਆਂ ਨੂੰ ਆਪਣੇ ਘਰ ਖਾਣਾ ਖੁਆਇਆ ਹੈ। ਇਸੇ ਦੋਸ਼ ਹੇਠ ਇਨਾਂ ਔਰਤਾਂ ‘ਤੇ ਕਥਿਤ ਤਸ਼ੱਦਦ ਕੀਤਾ ਗਿਆ। ਬਾਅਦ ਵਿੱਚ ਸਾਰੇ ਪਰਿਵਾਰ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਇਸ ਘਟਨਾ ਨੂੰ ਪੁਲੀਸ ਮੁਕਾਬਲੇ ਦਾ ਨਾਂ ਦਿੱਤਾ ਗਿਆ ਸੀ।ਦੂਸਰੀਆਂ ਘਟਨਾਵਾਂ ਵੀ ਇਸੇ ਤਰ੍ਹਾਂ ਦੀਆਂ ਹੀ ਹਨ। ਇਹ ਮਨੁੱਖੀ ਅਧਿਕਾਰਾਂ ਦਾ ਬਹੁਤ ਗੰਭੀਰ ਮਾਮਲਾ ਹੈ। ਇਸ ਸਬੰਧ ਵਿੱਚ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।
-ਬਲਜੀਤ ਸਿੰਘ ਬਰਾੜ

ਸੰਪਾਦਕ ਦੀ ਕਲਮ ਤੋਂ

  • ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਨਿੱਜੀ ਦਖਲ ਅੰਦਾਜ਼ੀ ਕਰਨ >

    ਰਾਮਪੁਰਾ ਫੂਲ ਹਲਕੇ ਵਿੱਚ ਗੋਲੀਕਾਂਡ ਦੀ ਵਾਪਰੀ ਘਟਨਾ ਸਧਾਰਣ ਨਹੀਂ ਹੈ। ਇਹ ਘਟਨਾ ਦੁੱਖਦਾਇਕ ਅਤੇ ਪੰਜਾਬ ਦੇ ਸੰਤਾਪ ਹੰਢਾ ਚੁੱਕੇ ਲੋਕਾਂ ਲਈ ਵੱਡੀ ਫਿਕਰਮੰਦੀ ਵਾਲੀ ਹੈ। ਇਹ ਸਰਕਾਰ ਦੇ ਅਕਸ ਲਈ ਵੀ ਠੀਕ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਇਸ ਘਟਨਾ ਨੂੰ ਅਣਗੌਲਿਆਂ ਕਰਨਾ ਅਫਸੋਸਨਾਕ ਹੈ। ਦੋਵਾਂ ਆਗੂਆਂ ਵੱਲੋਂ ਘਟਨਾ ਨੂੰ ਅਣਗੌਲਿਆਂ੍ਯ ਕਰਨ ਨਾਲ ਸਰਕਾਰ ਦੀ ਨੀਅਤ ਉੱਤੇ ਵੀ ਸ਼ੰਕੇ ਖੜ੍ਹੇ ਹੁੰਦੇ ਹਨ। ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਨ੍ਹਾਂ ਦੋਵਾਂ ਵੱਡੇ ਆਗੂਆਂ ਦਾ ਸਿੱਧੇ ਜਾਂ ਅਸਿੱਧੇ ਢੰਗ ਨਾਲ ਇਸ ਘਟਨਾ ਨਾਲ ਕੋਈ ਵੀ ਸਬੰਧ ਨਹੀਂ ਹੈ। ਪਰ ਪੰਜਾਬ ਸਰਕਾਰ ਦੀਆਂ ਸਮੁੱਚੀਆਂ ਸ਼ਕਤੀਆਂ ਇਨ੍ਹਾਂ ਦੋਵਾਂ Read More
  • ਦਿਹਾੜੀਦਾਰ ਅਫਸਰ ਹਟਾਏ ਜਾਣ >

    ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਸੀ ਕਿ ਰਿਟਾਇਰਮੈਂਟ ਤੋਂ ਬਾਅਦ ਮੁਲਾਜ਼ਮਾਂ ਜਾਂ ਅਫਸਰਾਂ ਨੂੰ ਦੁਬਾਰਾ ਨੌਕਰੀ ’ਤੇ ਨਹੀਂ ਰੱਖਿਆ ਜਾਵੇਗਾ। ਭਾਵੇਂ ਇਸ ਫੈਸਲੇ ਵਿੱਚ ਪੀ. ਸੀ. ਐਸ. ਅਫਸਰਾਂ ਨੂੰ ਛੋਟ ਦਿੱਤੀ ਗਈ ਸੀ ਪਰੰਤੂ ਹੁਣ ਪੰਜਾਬ ਸਰਕਾਰ ਆਪਣੇ ਇਸ ਫੈਸਲੇ ਦੀਆਂ ਖੁਦ ਧੱਜੀਆਂ ਉਡਾ ਰਹੀ ਹੈ । ਅਨੇਕਾਂ ਪੀ. ਸੀ. ਐਸ. ਅਫਸਰ ਅਤੇ ਹੋਰ ਮਹਿਕਮਿਆਂ ਦੇ ਅਫਸਰ ਰਿਟਾਇਰਮੈਂਟ ਤੋਂ ਬਾਅਦ ਕਈ ਸਾਲਾਂ ਤੋਂ ਨੌਕਰੀ ਕਰ ਰਹੇ ਹਨ। ਲੋਕਾਂ ਨੂੰ ਇਨਸਾਫ ਅਤੇ ਜਵਾਬਦੇਹ ਪ੍ਰਸਾਸ਼ਨ ਦੇਣ ਵਾਲੇ ਅਫਸਰ ਖੁਦ ਜਿਸ ਕੁਰਸੀ ਉੱਪਰ ਬੈਠੇ ਹਨ, ਉਹ ਕੁਰਸੀ ਨੂੰ ਪ੍ਰਾਪਤ ਕਰਨ ਦਾ ਤਰੀਕਾ ਅਨਿਆਂਪੂਰਣ ਹੈ। ਉਹ ਕੁਰਸੀ ਉਪਰ ਸਰਕਾਰੀ ਰੂਲਾਂ Read More
  • ਪੰਜਾਬ ਦੇ ਕਿਸਾਨਾਂ ਦਾ ਸੰਕਟ ਕੇਂਦਰ ਵੀ ਲੁੱਟੇ, ਪੰਜਾਬ ਵੀ ਲੁੱਟੇ >

    ਪੰਜਾਬ ਦੇ ਕਿਸਾਨ ਇਸ ਵੇਲੇ ਦੋਹਰੇ ਸੰਕਟ ਦੇ ਸ਼ਿਕਾਰ ਹਨ। ਕੇਂਦਰ ਸਰਕਾਰ ਕਿਸਾਨਾਂ ਨੂੰ ਖੇਤੀ ਦੇ ਵਾਧੇ ਲਈ ਸਹਾਈ ਹੋਣ ਵਾਲੀਆਂ ਖਾਦਾਂ, ਕੀਟਨਾਸ਼ਕ ਦਵਾਈਆਂ, ਡੀਜਲ ਅਤੇ ਹੋਰ ਮਸ਼ੀਨਰੀ ਆਦਿ ਦੇ ਰੇਟ ਲਗਾਤਾਰ ਵਧਾਉਂਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕਿਸਾਨਾਂ ਨੂੰ ਰਾਹਤ ਦੇਣ ਲਈ ਉਪਲੱਬਧ ਕਰਵਾਈ ਜਾ ਰਹੀ ਸਬਸਿਡੀ ਵੀ ਲਗਾਤਾਰ ਤੇਜੀ ਨਾਲ ਘਟਾਈ ਜਾ ਰਹੀ ਹੈ। ਕਈ ਪੱਖਾਂ ਤੋਂ ਤਾਂ ਇਹ ਲੱਗਭੱਗ ਖਤਮ ਹੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਮੇਂ ਸਮੇਂ ਖੇਤੀ ਖੇਤਰ ’ਤੇ ਭਾਰੀ ਪੈਣ ਵਾਲੀਆਂ ਕੁਦਰਤੀ ਕਰੋਪੀਆਂ ਨਾਲ ਹੋਣ ਵਾਲੇ ਨੁਕਸਾਨ ਦਾ ਵੀ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ। ਕਿਸਾਨ ਜੱਥੇਬੰਦੀਆਂ ਸਮੇਂ ਸਮੇਂ ਖੇਤੀ Read More
  • ਡਾ. ਮਨਮੋਹਣ ਸਿੰਘ ਨਵਾਜ਼ ਸ਼ਰੀਫ ਦਾ ਸੱਦਾ ਕਬੂਲ ਕਰਨ >

    ਪਾਕਿਸਤਾਨ ਵਿੱਚ ਹੋਈਆਂ ਚੋਣਾਂ ਕਾਰਨ ਜਮਹੂਰੀਅਤ ਮਜ਼ਬੂਤ ਹੋਈ ਹੈ। ਪਾਕਿਸਤਾਨ ਦੀ ਜਮਹੂਰੀਅਤ ਦੀ ਮਜਬੂਤੀ ਭਾਰਤ, ਪਾਕਿਸਤਾਨ ਅਤੇ ਸਮੁੱਚੇ ਦੱਖਣੀ ਏਸ਼ੀਆ ਦੇ ਖਿੱਤੇ ਦੇ ਲੋਕਾਂ ਲਈ ਚੰਗਾ ਸੰਕੇਤ ਹੈ। ਭਾਵੇਂ ਕੇਵਲ ਜਮਹੂਰੀਅਤ ਨਾਲ ਹੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ, ਫਿਰ ਵੀ ਜਮਹੂਰੀਅਤ ਖਿੱਤੇ ਦੀ ਸ਼ਾਂਤੀ ਅਤੇ ਆਪਸੀ ਸਾਂਝ ਲਈ ਵੱਡਾ ਕਦਮ ਹੈ। ਪਾਕਿਸਤਾਨ ਦੇ ਬਣ ਰਹੇ ਨਵੇਂ ਪ੍ਰਧਾਨ ਮੰਤਰੀ ਸ੍ਰੀ ਨਵਾਜ਼ ਸ਼ਰੀਫ ਇੱਕ ਸਪੱਸ਼ਟ, ਜਮਹੂਰੀਅਤ ਪਸੰਦ ਅਤੇ ਭਾਰਤ ਨਾਲ ਸਮੱਸਿਆਵਾਂ ਦੇ ਹੱਲ ਲਈ ਇੱਛੁਕ ਹਨ। ਉਨ੍ਹਾਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਕੇ ਇੱਕ ਸਲਾਹੁਣਯੋਗ ਫੈਸਲਾ ਲਿਆ ਹੈ। Read More
  • ਅੱਜ ਨਹੀਂ ਤਾਂ ਕਦੇ ਨਹੀਂ..... >

    ਡਾ. ਮਨਮੋਹਣ ਸਿੰਘ ਅਤੇ ਨਵਾਜ਼ ਸ਼ਰੀਫ ਲਈ ਇਤਿਹਾਸ ਸਿਰਜਣ ਦਾ ਮੌਕਾ ਪਾਕਿਸਤਾਨ ਵਿੱਚ ਹੋਈਆਂ ਚੋਣਾਂ ਦੌਰਾਨ ਸ੍ਰੀ ਨਵਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਨੂੰ ਮਿਲੇ ਭਰਵੇਂ ਲੋਕ ਹੁੰਗਾਰੇ ਨਾਲ ਭਾਰਤ ਅਤੇ ਖਾਸ ਕਰਕੇ ਨਵਾਜ਼ ਸ਼ਰੀਫ ਦੀ ਜਨਮ ਧਰਤੀ ਪੂਰਬੀ ਪੰਜਾਬ ਵਿੱਚ ਖੁਸ਼ੀ ਦੀ ਵੱਡੀ ਲਹਿਰ ਹੈ। ਪਾਕਿਸਤਾਨ ਦੀਆਂ ਇਨ੍ਹਾਂ ਚੋਣਾਂ ਨੇ ਨਵਾਜ਼ ਸ਼ਰੀਫ ਨੂੰ ਮੁੜ ਪ੍ਰਧਾਨ ਮੰਤਰੀ  ਬਣਨ ਦਾ ਮੌਕਾ ਦੇ ਕੇ ਵਿਸ਼ਵ ਸਿਆਸੀ ਇਤਿਹਾਸ ਲਈ ਕਈ ਵੱਡੇ ਸਬਕ ਛੱਡੇ ਹਨ। ਫਰਸ਼ ਤੋਂ ਅਰਸ਼ ਅਤੇ ਅਰਸ਼ ਤੋਂ ਫਰਸ਼ ਤੱਕ ਜਾਣ ਦਾ ਜੋ ਸਫਰ ਸ੍ਰੀ ਨਵਾਜ਼ ਸ਼ਰੀਫ ਨੇ ਆਪਣੇ ਤਨ ਮਨ ਉੱਤੇ ਹੰਢਾਇਆ ਹੈ, ਉਸ ਦੀ ਪੀੜ ਸਿਰਫ ਉਹੀ ਜਾਣ ਸਕਦੇ Read More
  • ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਚੁਣੌਤੀ >

    ਪਿਛਲੇ ਦਿਨੀਂ ਭਾਰਤੀ ਲੋਕ ਸੇਵਾ ਕਮਿਸ਼ਨ ਵੱਲੋਂ ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਹੀ ਕਈ ਅਜਿਹੇ ਵਿਦਿਆਰਥੀ ਸਫਲ ਹੋਏ ਹਨ, ਜਿਨ੍ਹਾਂ ਦੇ ਘਰ ਕਈ ਵਾਰ ਦੋ ਡੰਗ ਦੀ ਰੋਟੀ ਵੀ ਨਹੀਂ ਪੱਕਦੀ। ਭਾਰਤ ਮੌਜੂਦਾ ਸਮੇਂ ਆਪਣੇ ਆਪ ਨੂੰ ਦੁਨੀਆਂ ਦੀਆਂ ਵਿਸ਼ਵ ਸ਼ਕਤੀਆਂ ਕਹਾ ਰਹੇ ਦੇਸ਼ਾਂ ਦੇ ਬਰਾਬਰ ਖੜ੍ਹ ਗਏ ਹੋਣ ਦਾ ਦਾਅਵਾ ਕਰਦਾ ਹੈ। ਪਰ ਇਹ ਕੌੜੀ ਸੱਚਾਈ ਹੈ ਕਿ ਭਾਰਤ ਵਿੱਚ ਹਾਲੇ ਵੀ ਗਰੀਬੀ ਨੇ ਇੱਥੋਂ ਦੇ ਲੋਕਾਂ ਨੂੰ ਸਿਰਾਂ ਤੱਕ ਆਪਣੀ ਗ੍ਰਿਫਤ ਵਿੱਚ ਦੱਬਿਆ ਹੋਇਆ ਹੈ। ਹਾਲੀਆ ਐਲਾਨੇ ਗਏ ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਦੌਰਾਨ 270ਵੇਂ ਰੈਂਕ ’ਤੇ ਰਹਿ Read More
  • ਜਿਸ ਨੂੰ ਰੱਬ ਰੱਖੇ... >

    ਜੋ ਪ੍ਰਮਾਤਮਾ ਦੀ ਸ਼ਕਤੀ ਅਤੇ ਰਜ਼ਾ ਵਿੱਚ ਵਿਸ਼ਵਾਸ ਰੱਖਦੇ ਹਨ ਉਨ੍ਹਾਂ ਲਈ ਇਹ ਮਾਮਲੇ ਸ਼ੁਕਰਾਨੇ ਵਿੱਚ ਜੁੜ ਜਾਣ ਵਾਲੇ ਹਨ ਅਤੇ ਜੋ ਪ੍ਰਮਾਤਮਾ ਨਾਮ ਦੀ ਕਿਸੇ ਸ਼ਕਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ, ਉਨ੍ਹਾਂ ਲਈ ਇਹ ਘਟਨਾਵਾਂ ਕੁਦਰਤ ਵੱਲੋਂ ਕੁੱਝ ਵੀ, ਕਦੇ ਵੀ ਵਰਤਾਅ ਦੇਣ ਦੇ ਸਬਕ ਹਨ। ਇੱਕ ਘਟਨਾ ਬੰਗਲਾ ਦੇਸ਼ ਦੀ ਹੈ। ਇਥੇ 17-18 ਦਿਨ ਪਹਿਲਾਂ ਇੱਕ ਬਹੁ-ਮੰਜ਼ਿਲਾਂ ਇਮਾਰਤ ਦੇ ਢਹਿ-ਢੇਰੀ ਹੋਣ ਦੌਰਾਨ ਇੱਕ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਸਨ। ਇਸ ਭਿਆਨਕ ਹਾਦਸੇ ਦੀਆਂ ਪ੍ਰਛਾਈਆਂ ਅੱਜ ਵੀ ਇਹ ਹੌਲਨਾਕ ਦ੍ਰਿਸ਼ ਦੇਖਣ ਵਾਲਿਆਂ ਨੂੰ ਅੱਜ ਵੀ ਰਾਤਾਂ ਨੂੰ ਤ੍ਰਬਕ ਕੇ ਉੱਠਣ ਲਈ ਮਜ਼ਬੂਰ ਕਰਦੀਆਂ ਹਨ। ਇਸੇ ਦੌਰਾਨ ਇਸ ਮੌਤ ਦੇ Read More
  • ਪਾਕਿਸਤਾਨ ਚੋਣਾਂ ਦੀ ਚੁਣੌਤੀ >

      1947 ਤੋਂ ਪਹਿਲਾਂ ਭਾਰਤ ਦਾ ਹੀ ਹਿੱਸਾ ਰਹੇ ਪਾਕਿਸਤਾਨ ਵਿੱਚ 11ਵੀਆਂ ਆਮ ਚੋਣਾਂ ਲਈ ਵੋਟਾਂ 11 ਮਈ ਨੂੰ ਪੈਣ ਜਾ ਰਹੀਆਂ ਹਨ। ਇਹ ਵੋਟਾਂ ਪੈਣ ਦੀ ਪ੍ਰਕਿਰਿਆ ਤੋਂ ਕੁੱਝ ਸਮਾਂ ਪਹਿਲਾਂ ਵਾਪਰੀਆਂ ਤਿੰਨ ਘਟਨਾਵਾਂ ਨੇ ਇਸ ਚੋਣ ਪ੍ਰਕਿਰਿਆ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ ਕੀਤੀ ਹੈ। ਪਹਿਲੀ ਘਟਨਾ ਭਾਰਤੀ ਮੂਲ ਦੇ ਫਾਂਸੀ ਦੀ ਸਜ਼ਾ ਪ੍ਰਾਪਤ ਸਰਬਜੀਤ ਸਿੰਘ ਉੱਪਰ ਜੇਲ੍ਹ ਵਿੱਚ ਕਾਤਲਾਨਾ ਹਮਲਾ, ਉਸ ਦੀ ਮੌਤ ਅਤੇ ਦੂਸਰੀ ਘਟਨਾ ਇਸ ਹਮਲੇ ਦੇ ਪ੍ਰਤੀਕਰਮ ਵਿੱਚ ਭਾਰਤੀ ਜੇਲ੍ਹ ਵਿੱਚ ਬੰਦ ਪਾਕਿਸਤਾਨੀ ਵਿਅਕਤੀ ਸਨਾਉਲਾ ’ਤੇ ਕਾਤਲਾਨਾ ਹਮਲਾ ਅਤੇ ਵੋਟਾਂ ਪੈਣ ਤੋਂ ਐਨ ਪਹਿਲਾਂ ਉਸ ਦੀ ਮੌਤ, ਤੀਸਰੀ ਘਟਨਾ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ Read More
  • ਕਾਂਗਰਸ ਬਨਾਮ ਯੇਦੀਯੁਰੱਪਾ ਦੀ ਜਿੱਤ >

    ਕਰਨਾਟਕਾ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅਨੁਸਾਰ ਕਾਂਗਰਸ ਨੇ ਭਾਜਪਾ ਦਾ ਕਿਲਾ ਢਹਿ ਢੇਰੀ ਕਰਦਿਆਂ ਉੱਥੇ ਸੱਤ ਸਾਲਾਂ ਬਾਅਦ ਆਪਣੀ ਸਰਕਾਰ ਬਣਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਕਾਂਗਰਸ ਦੀ ਇਸ ਜਿੱਤ ਪਿੱਛੇ ਭਾਜਪਾ ਦੀ ਫੁੱਟ ਪ੍ਰਮੁੱਖ ਕਾਰਨ ਹੈ। ਦੂਜੇ ਸ਼ਬਦਾਂ ਵਿੱਚ ਇਹ ਕਿਹਾ ਜਾ ਸਕਦਾ ਹੈ ਕਿ ਭਾਜਪਾ ਵਿੱਚ ਵੱਡੀ ਬੇਕਦਰੀ ਤੋਂ ਦੁੱਖੀ  ਆਪਣੀ ਵੱਖਰੀ ਪਾਰਟੀ ਬਣਾਉਣ ਵਾਲੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਨੇ ਭਾਜਪਾ ਨੂੰ ਹਰਾ ਕੇ ਇੱਕ ਤਰ੍ਹਾਂ ਆਪਣੇ ਅਪਮਾਨ ਦਾ ਬਦਲਾ ਲੈ ਲਿਆ ਹੈ। ਇਨ੍ਹਾਂ ਚੋਣਾਂ ਵਿੱਚ  ਕਾਂਗਰਸ ਨੇ 120 ਸੀਟਾਂ ਹਾਸਲ ਕਰਕੇ ਮੁਕੰਮਲ ਬਹੁਮਤ ਪ੍ਰਾਪਤ ਕਰ ਲਿਆ ਹੈ। 224 ਮੈਂਬਰੀ ਕਰਨਾਟਕ ਵਿਧਾਨ ਸਭਾ Read More
  • .ਕੋਈ ਹੋਵੇ ਸਰਕਾਰ ਤਾਂ ਮੁੱਲ ਪਾਵੇ..... >

    ਭਾਰਤ ਵਿੱਚ ਵੱਸਦੇ ਸਿੱਖਾਂ ਦਾ ਇੱਕ ਵਾਰ ਫਿਰ ਮਾਣ-ਇੱਜ਼ਤ ਦਾਅ ’ਤੇ ਹੈ। ਆਪਣੇ ਕੁਚਲੇ ਜਾ ਰਹੇ ਹੱਕਾਂ ਸਬੰਧੀ ਸਿੱਖ ਇੱਕ ਪਾਸੇ ਨਵੀਂ ਦਿੱਲੀ ਵਿੱਚ ਇਨਸਾਫ ਦੀ ਲੜਾਈ ਲੜ ਰਹੇ ਹਨ। ਦੂਸਰੇ ਪਾਸੇ ਸਿੱਖ ਕੌਮ ਦੇ ਮਾਣ-ਇੱਜ਼ਤ ਅਤੇ ਅਣਖ ਨੂੰ ਬਰਕਰਾਰ ਰੱਖਣ ਲਈ ਜਾਨਾਂ ਵਾਰ ਕੇ ਸੰਘਰਸ਼ ਦੀਆਂ ਨਵੀਂਆਂ ਪੈੜਾਂ ਪਾਉਣ ਵਾਲੇ ਸਿੰਘ ਸੂਰਮਿਆਂ, ਜਰਨੈਲਾਂ ਦੀ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਬਣੀ ਯਾਦਗਾਰ ਉੱਪਰ ਇਸ ਸੰਘਰਸ਼ ਦੀ ਅਗਵਾਈ ਕਰਨ ਵਾਲੇ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਨਾਂਅ ਨੂੰ ਲੈ ਕੇ ਸਿੱਖ ਪੰਥ ਦੇ ਸਮੁੱਚੇ ਸੰਤ ਮਹਾਂਪੁਰਸ਼ ਇਨਸਾਫ ਦੀ ਮੰਗ ਨੂੰ ਲੈ ਕੇ ਸਿੱਖਾਂ ਦੀ ਸੁਪਰੀਮ ਸ਼ਕਤੀ Read More
  • 1
  • 2

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today433
Yesterday366
Week2452
Month7419
All175622

Weather

102°
38°
°F | °C
Clear
Humidity: 21%
Sat
Clear
77 | 111
25 | 43
Sun
Sunny
78 | 115
25 | 46