ਸੰਕਟ ’ਚ ਫਸੇ ਪੰਜਾਬ ਦੇ ਕਿਸਾਨ

ਦੇਸ਼ ਖਾਸ ਕਰਕੇ ਪੰਜਾਬ ਵਿੱਚ ਖੇਤੀਬਾੜੀ ਹੁਣ ਤੱਕ ਦੇ ਸਭ ਤੋਂ ਗੰਭੀਰ ਸੰਕਟ ਵੱਲ ਵੱਧ ਰਹੀ ਹੈ। ਮੌਨਸੂਨ ਦੇ ਕਮਜ਼ੋਰ ਰਹਿਣ ਕਾਰਨ ਪੰਜਾਬ ਵਿੱਚ ਇੱਕ ਤਰ੍ਹਾਂ ਨਾਲ ਸੋਕੇ ਵਰਗੇ ਹਾਲਾਤ ਹਨ। ਦੂਜੇ ਪਾਸੇ ਬਿਜਲੀ ਦੀ ਕਮੀ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਖੇਤੀ ਦੀ ਲਾਗਤ ਵੀ ਬਹੁਤ ਵੱਧ ਗਈ ਹੈ। ਪੰਜਾਬ ਦਾ ਕਿਸਾਨ ਪਹਿਲਾਂ ਹੀ ਮੰਦਹਾਲੀ ਦਾ ਸ਼ਿਕਾਰ ਹੈ। ਹੁਣ ਕੁਦਰਤੀ ਮਾਰ ਅਤੇ ਸਾਧਨਾਂ ਦੀ ਘਾਟ ਨੂੰ ਉਸ ਲਈ ਹੋਰ ਮੁਸ਼ਕਲਾਂ ਪੈਦਾ ਕਰ ਦਿੱਤੀਆਂ ਹਨ। ਦੂਜੇ ਪਾਸੇ ਕੇਂਦਰ ਸਰਕਾਰ ਇਹ ਮੰਨਣ ਲਈ ਤਿਆਰ ਨਹੀਂ ਹੈ ਕਿ ਪੰਜਾਬ ਦੇ ਕਿਸਾਨ ਵੀ ਸੋਕੇ ਤੋਂ ਪ੍ਰਭਾਵਿਤ ਹਨ। ਇਸ ਮਾਮਲੇ ਵਿੱਚ ਕੇਂਦਰ ਵੱਲੋਂ ਇੱਕ ਤਰ੍ਹਾਂ ਨਾਲ ਪੰਜਾਬ ਨਾਲ ਵਿਤਕਰਾ ਹੀ ਹੋ ਰਿਹਾ ਹੈ। ਇਸ ਵਿਤਕਰੇ ਨੂੰ ਦੂਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਬੀਤੇ ਕੱਲ੍ਹ ਦੇਸ਼ ਦੇ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਨੂੰ ਵੀ ਮਿਲੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਸਮੇਂ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦੇਣ ਲਈ 2380 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਹੈ। ਪੰਜਾਬ ਦੇ  ਕਿਸਾਨਾਂ ਨੇ ਹਮੇਸ਼ਾ ਹੀ ਦੇਸ਼ ਦੇ ਅੰਨ ਭੰਡਾਰ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਔਖੀ ਘੜੀ ਵਿੱਚ ਹਾਲਤਾਂ ਨਾਲ ਡਟ ਕੇ ਮੁਕਾਬਲਾ ਕੀਤਾ। ਦੇਸ਼ ਦੀ ਜ਼ਿੰਮੇਵਾਰੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦੀ ਇਸ ਸੰਕਟਕਾਲੀਨ ਸਥਿਤੀ ਵਿੱਚ ਸਾਰ ਲਵੇ। ਕੇਂਦਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਮੱਦਦ ਸਬੰਧੀ ਫੈਸਲੇ ਮੌਕੇ ਉੱਤੇ ਲੈਣ ਦੀ ਥਾਂ ਮੌਨਸੂਨ ਦੇ ਨਾਕਾਮ ਰਹਿਣ, ਹੜਾਂ ਜਾਂ ਹੋਰ ਕੁਦਰਤੀ ਆਫ਼ਤਾਂ ਮੌਕੇ ਖੇਤੀਬਾੜੀ ਖੇਤਰ ’ਚ ਪੈਦਾ ਹੁੰਦੀਆਂ ਸੰਕਟਮਈ ਸਥਿਤੀਆਂ ਨਾਲ ਨਿਪਟਣ ਲਈ ਸਥਾਈ ਤੌਰ ’ਤੇ ਤੁਰੰਤ ਮੱਦਦ ਵਾਲਾ ਆਰਥਿਕ ਢਾਂਚਾ ਕਾਇਮ ਕਰੇ। ਅਚਨਚੇਤੀ ਉਪਜਦੀਆਂ ਸਥਿਤੀਆਂ ਮੌਕੇ ਕਿਸਾਨਾਂ ਨੂੰ ਸਮੇਂ ਸਿਰ ’ਤੇ ਢੁੱਕਵੀਂ ਰਾਹਤ ਪ੍ਰਦਾਨ ਕਰਨ ਲਈ ਕੇਂਦਰ ਵੱਲੋਂ ਆਧੁਨਿਕ ਤਕਨਾਲੋਜੀ ਤੇ ਤਕਨੀਕ ਦੀ ਵਰਤੋਂ ਕਰਨੀ ਚਾਹੀਦੀ ਹੈ। ਕੇਂਦਰ ਵੱਲੋਂ ਸੋਕਾ ਪ੍ਰਭਾਵਿਤ ਸੂਬਿਆਂ ਨੂੰ ਰਾਹਤ ਪੈਕੇਜ ਦੇਣ ਸਮੇਂ ਪੰਜਾਬ ਨੂੰ ਅੱਖੋਂ-ਪਰੋਖੇ ਨਹੀਂ ਕਰਨਾ ਚਾਹੀਦਾ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਨਾਲ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਮਨਾਂ ਵਿੱਚ ਸਖ਼ਤ ਰੋਸ ਤੇ ਬੈਚੇਨੀ ਪੈਦਾ ਹੋਵੇਗੀ। ਇਸ ਤੋਂ ਪਹਿਲਾਂ ਵੀ ਕੇਂਦਰ ਨੇ ਖੇਤੀ ਕਰਜ਼ਾ ਤੇ ਖੁਦਕੁਸ਼ੀਆਂ ਤੋਂ ਪ੍ਰਭਾਵਿਤ ਸੂਬਿਆਂ ਲਈ 70,000 ਕਰੋੜ ਰੁਪਏ ਦਾ ਪੈਕੇਜ ਦਾ ਐਲਾਨ ਕਰਨ ਸਮੇਂ ਪੰਜਾਬ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਇਹ ਦੁੱਖ ਦੀ ਗੱਲ ਹੈ ਕਿ ਕੇਂਦਰ ਵੱਲੋਂ ਰਾਹਤ ਪੈਕੇਜ ਦੇਣ ਲਾਈ ਲਾਏ ਜਾਂਦੇ ਹਿਸਾਬ-ਕਿਤਾਬ ਵਿੱਚ ਦੇਸ਼ ’ਚ ਸਭ ਤੋਂ ਵੱਧ ਅਨਾਜ ਦੀ ਪੈਦਾਵਾਰ ਕਰਨ ਵਾਲੇ ਸੂਬੇ ਨੂੰ ਸ਼ਾਮਲ ਹੀ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਨੂੰ ਸੰਕਟ ਦੇ ਸਮੇਂ ਅਜਿਹੇ ਫੈਸਲੇ ਲੈਣ ਸਮੇਂ ਬਹੁਤ ਫਰਾਖਦਿਲੀ ਤੋਂ ਕੰਮ ਲੈਣਾ ਚਾਹੀਦਾ ਹੈ। ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਰਾਜਨੀਤੀ ਠੀਕ ਨਹੀਂ ਹੈ। ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਕੇਂਦਰ ਵੱਲੋਂ ਖੇਤੀ ਸੈਕਟਰ ’ਤੇ ਫੈਸਲਾ ਲੈਣ ਵਾਲਾ ਹਰ ਅਹਿਮ ਖੇਤਰ ਵਿਵਾਹਰਕ ਰੂਪ ਵਿੱਚ ਆਪਣੇ ਕਾਬੂ ਵਿੱਚ ਕੀਤਾ ਹੋਇਆ ਹੈ। ਕੇਂਦਰ ਸਰਕਾਰ ਆਪਣੀ ਮਰਜ਼ੀ ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ, ਖੇਤੀ ਲਾਗਤਾਂ ਖਾਦਾਂ, ਡੀਜ਼ਲ ਤੇ ਕੀਟਨਾਸ਼ਕਾਂ ਦੀਆਂ ਕੀਮਤਾਂ ਨਿਰਧਾਰਤ ਕਰਦੀ ਹੈ। ਇਸ ਵਿੱਚ ਸੂਬਿਆਂ ਦੀ ਰਾਏ ਵੀ ਸ਼ਾਮਲ ਨਹੀਂ ਕੀਤੀ ਜਾਂਦੀ। ਸੂਬੇ ਕੋਲ ਤਾਂ ਖੇਤੀਬਾੜੀ ਦਾ ਮੌਜੂਦਾ ਅਤੇ ਭਵਿੱਖ ਨਾਲ ਸਬੰਧਤ ਕੋਈ ਨੀਤੀ ਜਾਂ ਫੈਸਲਾ ਲੈਣ ਦਾ ਵੀ ਅਧਿਕਾਰ ਨਹੀਂ ਹੈ। ਇਸ ਸਬੰਧ ਵਿੱਚ ਸਥਿਤੀ ਨੂੰ ਬਦਲੇ ਜਾਣ ਦੀ ਜ਼ਰੂਰਤ ਹੈ। ਅੰਕੜੇ ਇਹ ਦੱਸਦੇ ਹਨ ਕਿ ਪੰਜਾਬ ਵਿੱਚ ਮੌਨਸੂਨ ਦੌਰਾਨ ਰਿਕਾਰਡ ਕੀਤੀ ਗਈ ਬਾਰਸ਼ ਆਮ ਨਾਲੋਂ 70 ਫੀਸਦੀ ਘੱਟ ਹੈ। ਪੰਜਾਬ ਵਿੱਚ 70 ਫੀਸਦੀ ਘੱਟ ਬਾਰਸ਼ ਹੋਣ ਕਾਰਨ ਕਿਸਾਨਾਂ ਵੱਲੋਂ 27.80 ਲੱਖ ਹੈਕਟੇਅਰ ਵਿੱਚ ਲਾਏ ਝੋਨੇ ਅਤੇ ਹੋਰ ਸਾਉਣੀ ਦੀਆਂ ਫਸਲਾਂ ਜਿਵੇਂ ਕਿ ਨਰਮਾ ਤੇ ਮੱਕੀ ਆਦਿ ਨੂੰ ਪਾਲਣ ਲਈ ਪੰਪਾਂ ਸੈੱਟਾਂ ਨੂੰ ਚਲਾਉਣ ਲਈ ਡੀਜ਼ਲ ਦੀ ਵਰਤੋਂ ਕਰਨੀ ਪੈ ਰਹੀ ਹੈ। ਇਸ ਨਾਲ ਪੰਜਾਬ ਦੇ ਕਿਸਾਨਾਂ  ਨੂੰ 550 ਕਰੋੜ ਰੁਪਏ ਦਾ ਵਾਧੂ ਖਰਚਾ ਬਰਦਾਸ਼ਤ ਕਰਨਾ ਪਵੇਗਾ। ਇਸੇ ਤਰ•ਾਂ ਮੋਨੋ-ਬਲਾਕ ਪੰਪਾਂ ਨੂੰ ਡੂੰਘੇ ਸਬਮਰਸੀਬਲ ਟਿਊਬਵੈਲਾਂ ਵਿੱਚ ਤਬਦੀਲ ਕਰਨ ਲਈ ਕਿਸਾਨਾਂ ਨੂੰ 300 ਕਰੋੜ ਰੁਪਏ ਦਾ ਵਾਧੂ ਖਰਚਾ ਕਰਨਾ ਪਵੇਗਾ। ਇਸ ਤਰ੍ਹਾਂ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਬਚਾਉਣ ਲਈ 850 ਕਰੋੜ ਰੁਪਏ ਦਾ ਸਮੁੱਚਾ ਵਾਧੂ ਬੋਝ ਸਹਿਣਾ ਪਵੇਗਾ। ਇਸ ਤੋਂ ਇਲਾਵਾ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ ਨੂੰ ਵੀ 1530 ਕਰੋੜ ਰੁਪਏ ਦਾ ਵਾਧੂ ਬੋਝ ਬਰਦਾਸ਼ਤ ਕਰਨਾ ਪਵੇਗਾ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੋਕਾ ਰਾਹਤ ਦੇਣ ਲਈ ਪੰਜਾਬ ਪ੍ਰਤੀ ਵੀ ਸੰਤੁਲਤ ਰਵੱਈਆ ਅਖਤਿਆਰ ਕਰੇ।
-ਬਲਜੀਤ ਸਿੰਘ ਬਰਾੜ

Share this post

ਸੰਪਾਦਕ ਦੀ ਕਲਮ ਤੋਂ

  • ਕੌਣ ਦੇਵੇ ਇਨਸਾਫ਼? >

    ਅੱਜ ਦੀਆਂ ਅਖਬਾਰਾਂ ਵਿੱਚ ਦੋ ਖਬਰਾਂ ਪ੍ਰਮੁੱਖਤਾ ਨਾਲ ਛਪੀਆਂ ਹਨ। ਦੋਵੇਂ ਖਬਰਾਂ ਸਮਾਜ ਵਿੱਚ ਆਏ ਭਿਆਨਕ ਕਿਸਮ ਦੇ ਨਿਘਾਰ ਵੱਲ ਇਸ਼ਾਰਾ ਕਰਦੀਆਂ ਹਨ। ਦੋਵੇਂ ਖਬਰਾਂ ਇਸ ਲਈ ਮਹੱਤਵਪੂਰਨ ਹਨ ਕਿਉਂਕਿ ਜਿਸ ਮੁਸੀਬਤ ਦੇ ਸ਼ਿਕਾਰ ਜੋ ਵਿਅਕਤੀ ਹੋਏ ਹਨ, ਉਹ ਸਧਾਰਨ ਵਿਅਕਤੀ ਨਹੀਂ ਹਨ। ਦੋਵੇਂ ਪੀੜਤ ਕਾਨੂੰਨ ਅਤੇ ਸੰਵਿਧਾਨ ਦੀਆਂ ਸ਼ਕਤੀਆਂ ਉ¤ਪਰ ਪਹਿਰਾ ਦੇਣ ਵਾਲੇ ਹਨ। ਪਹਿਲੀ ਖਬਰ ਚੰਡੀਗੜ੍ਹ ਤੋਂ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਮੁੱਖ ਜੱਜ ਨੇ ਉਸੇ ਹਾਈਕੋਰਟ ਵਿੱਚ ਜਾ ਕੇ ਖੁੱਦ ਲਈ ਇਨਸਾਫ਼ ਮੰਗਿਆ ਹੈ, ਜਿੱਥੇ ਕਦੇ ਉਹ ਖੁੱਦ ਬੈਠ ਕੇ ਲੋਕਾਂ ਦੇ ਮਾਮਲੇ ਸੁਣਦਿਆਂ ਫੈਸਲੇ ਅਤੇ ਇਨਸਾਫ਼ ਕਰਿਆ ਕਰਦੇ ਸਨ। ਹਾਈਕੋਰਟ ਦੇ ਇਹ ਸਾਬਕਾ ਮੁੱਖ Read More
  • ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਨਿੱਜੀ ਦਖਲ ਅੰਦਾਜ਼ੀ ਕਰਨ >

    ਰਾਮਪੁਰਾ ਫੂਲ ਹਲਕੇ ਵਿੱਚ ਗੋਲੀਕਾਂਡ ਦੀ ਵਾਪਰੀ ਘਟਨਾ ਸਧਾਰਣ ਨਹੀਂ ਹੈ। ਇਹ ਘਟਨਾ ਦੁੱਖਦਾਇਕ ਅਤੇ ਪੰਜਾਬ ਦੇ ਸੰਤਾਪ ਹੰਢਾ ਚੁੱਕੇ ਲੋਕਾਂ ਲਈ ਵੱਡੀ ਫਿਕਰਮੰਦੀ ਵਾਲੀ ਹੈ। ਇਹ ਸਰਕਾਰ ਦੇ ਅਕਸ ਲਈ ਵੀ ਠੀਕ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਇਸ ਘਟਨਾ ਨੂੰ ਅਣਗੌਲਿਆਂ ਕਰਨਾ ਅਫਸੋਸਨਾਕ ਹੈ। ਦੋਵਾਂ ਆਗੂਆਂ ਵੱਲੋਂ ਘਟਨਾ ਨੂੰ ਅਣਗੌਲਿਆਂ੍ਯ ਕਰਨ ਨਾਲ ਸਰਕਾਰ ਦੀ ਨੀਅਤ ਉੱਤੇ ਵੀ ਸ਼ੰਕੇ ਖੜ੍ਹੇ ਹੁੰਦੇ ਹਨ। ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਨ੍ਹਾਂ ਦੋਵਾਂ ਵੱਡੇ ਆਗੂਆਂ ਦਾ ਸਿੱਧੇ ਜਾਂ ਅਸਿੱਧੇ ਢੰਗ ਨਾਲ ਇਸ ਘਟਨਾ ਨਾਲ ਕੋਈ ਵੀ ਸਬੰਧ ਨਹੀਂ ਹੈ। ਪਰ ਪੰਜਾਬ ਸਰਕਾਰ ਦੀਆਂ ਸਮੁੱਚੀਆਂ ਸ਼ਕਤੀਆਂ ਇਨ੍ਹਾਂ ਦੋਵਾਂ Read More
  • ਦਿਹਾੜੀਦਾਰ ਅਫਸਰ ਹਟਾਏ ਜਾਣ >

    ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਸੀ ਕਿ ਰਿਟਾਇਰਮੈਂਟ ਤੋਂ ਬਾਅਦ ਮੁਲਾਜ਼ਮਾਂ ਜਾਂ ਅਫਸਰਾਂ ਨੂੰ ਦੁਬਾਰਾ ਨੌਕਰੀ ’ਤੇ ਨਹੀਂ ਰੱਖਿਆ ਜਾਵੇਗਾ। ਭਾਵੇਂ ਇਸ ਫੈਸਲੇ ਵਿੱਚ ਪੀ. ਸੀ. ਐਸ. ਅਫਸਰਾਂ ਨੂੰ ਛੋਟ ਦਿੱਤੀ ਗਈ ਸੀ ਪਰੰਤੂ ਹੁਣ ਪੰਜਾਬ ਸਰਕਾਰ ਆਪਣੇ ਇਸ ਫੈਸਲੇ ਦੀਆਂ ਖੁਦ ਧੱਜੀਆਂ ਉਡਾ ਰਹੀ ਹੈ । ਅਨੇਕਾਂ ਪੀ. ਸੀ. ਐਸ. ਅਫਸਰ ਅਤੇ ਹੋਰ ਮਹਿਕਮਿਆਂ ਦੇ ਅਫਸਰ ਰਿਟਾਇਰਮੈਂਟ ਤੋਂ ਬਾਅਦ ਕਈ ਸਾਲਾਂ ਤੋਂ ਨੌਕਰੀ ਕਰ ਰਹੇ ਹਨ। ਲੋਕਾਂ ਨੂੰ ਇਨਸਾਫ ਅਤੇ ਜਵਾਬਦੇਹ ਪ੍ਰਸਾਸ਼ਨ ਦੇਣ ਵਾਲੇ ਅਫਸਰ ਖੁਦ ਜਿਸ ਕੁਰਸੀ ਉੱਪਰ ਬੈਠੇ ਹਨ, ਉਹ ਕੁਰਸੀ ਨੂੰ ਪ੍ਰਾਪਤ ਕਰਨ ਦਾ ਤਰੀਕਾ ਅਨਿਆਂਪੂਰਣ ਹੈ। ਉਹ ਕੁਰਸੀ ਉਪਰ ਸਰਕਾਰੀ ਰੂਲਾਂ Read More
  • ਪੰਜਾਬ ਦੇ ਕਿਸਾਨਾਂ ਦਾ ਸੰਕਟ ਕੇਂਦਰ ਵੀ ਲੁੱਟੇ, ਪੰਜਾਬ ਵੀ ਲੁੱਟੇ >

    ਪੰਜਾਬ ਦੇ ਕਿਸਾਨ ਇਸ ਵੇਲੇ ਦੋਹਰੇ ਸੰਕਟ ਦੇ ਸ਼ਿਕਾਰ ਹਨ। ਕੇਂਦਰ ਸਰਕਾਰ ਕਿਸਾਨਾਂ ਨੂੰ ਖੇਤੀ ਦੇ ਵਾਧੇ ਲਈ ਸਹਾਈ ਹੋਣ ਵਾਲੀਆਂ ਖਾਦਾਂ, ਕੀਟਨਾਸ਼ਕ ਦਵਾਈਆਂ, ਡੀਜਲ ਅਤੇ ਹੋਰ ਮਸ਼ੀਨਰੀ ਆਦਿ ਦੇ ਰੇਟ ਲਗਾਤਾਰ ਵਧਾਉਂਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕਿਸਾਨਾਂ ਨੂੰ ਰਾਹਤ ਦੇਣ ਲਈ ਉਪਲੱਬਧ ਕਰਵਾਈ ਜਾ ਰਹੀ ਸਬਸਿਡੀ ਵੀ ਲਗਾਤਾਰ ਤੇਜੀ ਨਾਲ ਘਟਾਈ ਜਾ ਰਹੀ ਹੈ। ਕਈ ਪੱਖਾਂ ਤੋਂ ਤਾਂ ਇਹ ਲੱਗਭੱਗ ਖਤਮ ਹੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਮੇਂ ਸਮੇਂ ਖੇਤੀ ਖੇਤਰ ’ਤੇ ਭਾਰੀ ਪੈਣ ਵਾਲੀਆਂ ਕੁਦਰਤੀ ਕਰੋਪੀਆਂ ਨਾਲ ਹੋਣ ਵਾਲੇ ਨੁਕਸਾਨ ਦਾ ਵੀ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ। ਕਿਸਾਨ ਜੱਥੇਬੰਦੀਆਂ ਸਮੇਂ ਸਮੇਂ ਖੇਤੀ Read More
  • ਡਾ. ਮਨਮੋਹਣ ਸਿੰਘ ਨਵਾਜ਼ ਸ਼ਰੀਫ ਦਾ ਸੱਦਾ ਕਬੂਲ ਕਰਨ >

    ਪਾਕਿਸਤਾਨ ਵਿੱਚ ਹੋਈਆਂ ਚੋਣਾਂ ਕਾਰਨ ਜਮਹੂਰੀਅਤ ਮਜ਼ਬੂਤ ਹੋਈ ਹੈ। ਪਾਕਿਸਤਾਨ ਦੀ ਜਮਹੂਰੀਅਤ ਦੀ ਮਜਬੂਤੀ ਭਾਰਤ, ਪਾਕਿਸਤਾਨ ਅਤੇ ਸਮੁੱਚੇ ਦੱਖਣੀ ਏਸ਼ੀਆ ਦੇ ਖਿੱਤੇ ਦੇ ਲੋਕਾਂ ਲਈ ਚੰਗਾ ਸੰਕੇਤ ਹੈ। ਭਾਵੇਂ ਕੇਵਲ ਜਮਹੂਰੀਅਤ ਨਾਲ ਹੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ, ਫਿਰ ਵੀ ਜਮਹੂਰੀਅਤ ਖਿੱਤੇ ਦੀ ਸ਼ਾਂਤੀ ਅਤੇ ਆਪਸੀ ਸਾਂਝ ਲਈ ਵੱਡਾ ਕਦਮ ਹੈ। ਪਾਕਿਸਤਾਨ ਦੇ ਬਣ ਰਹੇ ਨਵੇਂ ਪ੍ਰਧਾਨ ਮੰਤਰੀ ਸ੍ਰੀ ਨਵਾਜ਼ ਸ਼ਰੀਫ ਇੱਕ ਸਪੱਸ਼ਟ, ਜਮਹੂਰੀਅਤ ਪਸੰਦ ਅਤੇ ਭਾਰਤ ਨਾਲ ਸਮੱਸਿਆਵਾਂ ਦੇ ਹੱਲ ਲਈ ਇੱਛੁਕ ਹਨ। ਉਨ੍ਹਾਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਕੇ ਇੱਕ ਸਲਾਹੁਣਯੋਗ ਫੈਸਲਾ ਲਿਆ ਹੈ। Read More
  • ਅੱਜ ਨਹੀਂ ਤਾਂ ਕਦੇ ਨਹੀਂ..... >

    ਡਾ. ਮਨਮੋਹਣ ਸਿੰਘ ਅਤੇ ਨਵਾਜ਼ ਸ਼ਰੀਫ ਲਈ ਇਤਿਹਾਸ ਸਿਰਜਣ ਦਾ ਮੌਕਾ ਪਾਕਿਸਤਾਨ ਵਿੱਚ ਹੋਈਆਂ ਚੋਣਾਂ ਦੌਰਾਨ ਸ੍ਰੀ ਨਵਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਨੂੰ ਮਿਲੇ ਭਰਵੇਂ ਲੋਕ ਹੁੰਗਾਰੇ ਨਾਲ ਭਾਰਤ ਅਤੇ ਖਾਸ ਕਰਕੇ ਨਵਾਜ਼ ਸ਼ਰੀਫ ਦੀ ਜਨਮ ਧਰਤੀ ਪੂਰਬੀ ਪੰਜਾਬ ਵਿੱਚ ਖੁਸ਼ੀ ਦੀ ਵੱਡੀ ਲਹਿਰ ਹੈ। ਪਾਕਿਸਤਾਨ ਦੀਆਂ ਇਨ੍ਹਾਂ ਚੋਣਾਂ ਨੇ ਨਵਾਜ਼ ਸ਼ਰੀਫ ਨੂੰ ਮੁੜ ਪ੍ਰਧਾਨ ਮੰਤਰੀ  ਬਣਨ ਦਾ ਮੌਕਾ ਦੇ ਕੇ ਵਿਸ਼ਵ ਸਿਆਸੀ ਇਤਿਹਾਸ ਲਈ ਕਈ ਵੱਡੇ ਸਬਕ ਛੱਡੇ ਹਨ। ਫਰਸ਼ ਤੋਂ ਅਰਸ਼ ਅਤੇ ਅਰਸ਼ ਤੋਂ ਫਰਸ਼ ਤੱਕ ਜਾਣ ਦਾ ਜੋ ਸਫਰ ਸ੍ਰੀ ਨਵਾਜ਼ ਸ਼ਰੀਫ ਨੇ ਆਪਣੇ ਤਨ ਮਨ ਉੱਤੇ ਹੰਢਾਇਆ ਹੈ, ਉਸ ਦੀ ਪੀੜ ਸਿਰਫ ਉਹੀ ਜਾਣ ਸਕਦੇ Read More
  • ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਚੁਣੌਤੀ >

    ਪਿਛਲੇ ਦਿਨੀਂ ਭਾਰਤੀ ਲੋਕ ਸੇਵਾ ਕਮਿਸ਼ਨ ਵੱਲੋਂ ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਹੀ ਕਈ ਅਜਿਹੇ ਵਿਦਿਆਰਥੀ ਸਫਲ ਹੋਏ ਹਨ, ਜਿਨ੍ਹਾਂ ਦੇ ਘਰ ਕਈ ਵਾਰ ਦੋ ਡੰਗ ਦੀ ਰੋਟੀ ਵੀ ਨਹੀਂ ਪੱਕਦੀ। ਭਾਰਤ ਮੌਜੂਦਾ ਸਮੇਂ ਆਪਣੇ ਆਪ ਨੂੰ ਦੁਨੀਆਂ ਦੀਆਂ ਵਿਸ਼ਵ ਸ਼ਕਤੀਆਂ ਕਹਾ ਰਹੇ ਦੇਸ਼ਾਂ ਦੇ ਬਰਾਬਰ ਖੜ੍ਹ ਗਏ ਹੋਣ ਦਾ ਦਾਅਵਾ ਕਰਦਾ ਹੈ। ਪਰ ਇਹ ਕੌੜੀ ਸੱਚਾਈ ਹੈ ਕਿ ਭਾਰਤ ਵਿੱਚ ਹਾਲੇ ਵੀ ਗਰੀਬੀ ਨੇ ਇੱਥੋਂ ਦੇ ਲੋਕਾਂ ਨੂੰ ਸਿਰਾਂ ਤੱਕ ਆਪਣੀ ਗ੍ਰਿਫਤ ਵਿੱਚ ਦੱਬਿਆ ਹੋਇਆ ਹੈ। ਹਾਲੀਆ ਐਲਾਨੇ ਗਏ ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਦੌਰਾਨ 270ਵੇਂ ਰੈਂਕ ’ਤੇ ਰਹਿ Read More
  • ਜਿਸ ਨੂੰ ਰੱਬ ਰੱਖੇ... >

    ਜੋ ਪ੍ਰਮਾਤਮਾ ਦੀ ਸ਼ਕਤੀ ਅਤੇ ਰਜ਼ਾ ਵਿੱਚ ਵਿਸ਼ਵਾਸ ਰੱਖਦੇ ਹਨ ਉਨ੍ਹਾਂ ਲਈ ਇਹ ਮਾਮਲੇ ਸ਼ੁਕਰਾਨੇ ਵਿੱਚ ਜੁੜ ਜਾਣ ਵਾਲੇ ਹਨ ਅਤੇ ਜੋ ਪ੍ਰਮਾਤਮਾ ਨਾਮ ਦੀ ਕਿਸੇ ਸ਼ਕਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ, ਉਨ੍ਹਾਂ ਲਈ ਇਹ ਘਟਨਾਵਾਂ ਕੁਦਰਤ ਵੱਲੋਂ ਕੁੱਝ ਵੀ, ਕਦੇ ਵੀ ਵਰਤਾਅ ਦੇਣ ਦੇ ਸਬਕ ਹਨ। ਇੱਕ ਘਟਨਾ ਬੰਗਲਾ ਦੇਸ਼ ਦੀ ਹੈ। ਇਥੇ 17-18 ਦਿਨ ਪਹਿਲਾਂ ਇੱਕ ਬਹੁ-ਮੰਜ਼ਿਲਾਂ ਇਮਾਰਤ ਦੇ ਢਹਿ-ਢੇਰੀ ਹੋਣ ਦੌਰਾਨ ਇੱਕ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਸਨ। ਇਸ ਭਿਆਨਕ ਹਾਦਸੇ ਦੀਆਂ ਪ੍ਰਛਾਈਆਂ ਅੱਜ ਵੀ ਇਹ ਹੌਲਨਾਕ ਦ੍ਰਿਸ਼ ਦੇਖਣ ਵਾਲਿਆਂ ਨੂੰ ਅੱਜ ਵੀ ਰਾਤਾਂ ਨੂੰ ਤ੍ਰਬਕ ਕੇ ਉੱਠਣ ਲਈ ਮਜ਼ਬੂਰ ਕਰਦੀਆਂ ਹਨ। ਇਸੇ ਦੌਰਾਨ ਇਸ ਮੌਤ ਦੇ Read More
  • ਪਾਕਿਸਤਾਨ ਚੋਣਾਂ ਦੀ ਚੁਣੌਤੀ >

      1947 ਤੋਂ ਪਹਿਲਾਂ ਭਾਰਤ ਦਾ ਹੀ ਹਿੱਸਾ ਰਹੇ ਪਾਕਿਸਤਾਨ ਵਿੱਚ 11ਵੀਆਂ ਆਮ ਚੋਣਾਂ ਲਈ ਵੋਟਾਂ 11 ਮਈ ਨੂੰ ਪੈਣ ਜਾ ਰਹੀਆਂ ਹਨ। ਇਹ ਵੋਟਾਂ ਪੈਣ ਦੀ ਪ੍ਰਕਿਰਿਆ ਤੋਂ ਕੁੱਝ ਸਮਾਂ ਪਹਿਲਾਂ ਵਾਪਰੀਆਂ ਤਿੰਨ ਘਟਨਾਵਾਂ ਨੇ ਇਸ ਚੋਣ ਪ੍ਰਕਿਰਿਆ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ ਕੀਤੀ ਹੈ। ਪਹਿਲੀ ਘਟਨਾ ਭਾਰਤੀ ਮੂਲ ਦੇ ਫਾਂਸੀ ਦੀ ਸਜ਼ਾ ਪ੍ਰਾਪਤ ਸਰਬਜੀਤ ਸਿੰਘ ਉੱਪਰ ਜੇਲ੍ਹ ਵਿੱਚ ਕਾਤਲਾਨਾ ਹਮਲਾ, ਉਸ ਦੀ ਮੌਤ ਅਤੇ ਦੂਸਰੀ ਘਟਨਾ ਇਸ ਹਮਲੇ ਦੇ ਪ੍ਰਤੀਕਰਮ ਵਿੱਚ ਭਾਰਤੀ ਜੇਲ੍ਹ ਵਿੱਚ ਬੰਦ ਪਾਕਿਸਤਾਨੀ ਵਿਅਕਤੀ ਸਨਾਉਲਾ ’ਤੇ ਕਾਤਲਾਨਾ ਹਮਲਾ ਅਤੇ ਵੋਟਾਂ ਪੈਣ ਤੋਂ ਐਨ ਪਹਿਲਾਂ ਉਸ ਦੀ ਮੌਤ, ਤੀਸਰੀ ਘਟਨਾ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ Read More
  • ਕਾਂਗਰਸ ਬਨਾਮ ਯੇਦੀਯੁਰੱਪਾ ਦੀ ਜਿੱਤ >

    ਕਰਨਾਟਕਾ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅਨੁਸਾਰ ਕਾਂਗਰਸ ਨੇ ਭਾਜਪਾ ਦਾ ਕਿਲਾ ਢਹਿ ਢੇਰੀ ਕਰਦਿਆਂ ਉੱਥੇ ਸੱਤ ਸਾਲਾਂ ਬਾਅਦ ਆਪਣੀ ਸਰਕਾਰ ਬਣਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਕਾਂਗਰਸ ਦੀ ਇਸ ਜਿੱਤ ਪਿੱਛੇ ਭਾਜਪਾ ਦੀ ਫੁੱਟ ਪ੍ਰਮੁੱਖ ਕਾਰਨ ਹੈ। ਦੂਜੇ ਸ਼ਬਦਾਂ ਵਿੱਚ ਇਹ ਕਿਹਾ ਜਾ ਸਕਦਾ ਹੈ ਕਿ ਭਾਜਪਾ ਵਿੱਚ ਵੱਡੀ ਬੇਕਦਰੀ ਤੋਂ ਦੁੱਖੀ  ਆਪਣੀ ਵੱਖਰੀ ਪਾਰਟੀ ਬਣਾਉਣ ਵਾਲੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਨੇ ਭਾਜਪਾ ਨੂੰ ਹਰਾ ਕੇ ਇੱਕ ਤਰ੍ਹਾਂ ਆਪਣੇ ਅਪਮਾਨ ਦਾ ਬਦਲਾ ਲੈ ਲਿਆ ਹੈ। ਇਨ੍ਹਾਂ ਚੋਣਾਂ ਵਿੱਚ  ਕਾਂਗਰਸ ਨੇ 120 ਸੀਟਾਂ ਹਾਸਲ ਕਰਕੇ ਮੁਕੰਮਲ ਬਹੁਮਤ ਪ੍ਰਾਪਤ ਕਰ ਲਿਆ ਹੈ। 224 ਮੈਂਬਰੀ ਕਰਨਾਟਕ ਵਿਧਾਨ ਸਭਾ Read More
  • 1
  • 2

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today21
Yesterday452
Week2492
Month7459
All175662

Weather

91°
32°
°F | °C
Haze
Humidity: 38%
Sun
Sunny
78 | 115
25 | 46
Mon
Sunny
78 | 114
25 | 45