ਰਾਜ ਕਰੇਗਾ ਖਾਲਸਾ

ਸਿਰਦਾਰ ਕਪੂਰ ਸਿੰਘ
ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ ਤਿੰਨ ਸੌ ਸਾਲਾ ਯਾਦ ਮਨਾਉਣ ਲਈ ਪ੍ਰੋਗਰਾਮ ਉਲੀਕਣ ਬਾਰੇ ਸਰਕਾਰ ਵੱਲੋਂ 20 ਜੁਲਾਈ 1975 ਨੂੰ ਪਟਿਆਲੇ ਵਿਖੇ, ਸਮਾਜ ਦੇ ਭਿੰਨ-ਭਿੰਨ ਵਰਗਾਂ ਦਾ ਇੱਕ ਸਾਂਝਾ ਸਮਾਗਮ ਬੁਲਾਇਆ ਗਿਆ ਸੀ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਨੱਬੇ ਸਾਲਾਂ ਤੋਂ ਵੱਧ ਉਮਰ ਭੋਗ ਚੁੱਕੇ, ਪਟਿਆਲਾ ਯੂਨੀਵਰਸਿਟੀ ਦੇ ਭੂਤ-ਪੂਰਵ ਵਾਈਸ ਚਾਂਸਲਰ, ਸਰਦਾਰ ਬਹਾਦਰ ਭਾਈ ਜੋਧ ਸਿੰਘ ਨੇ ਸਰੋਤਿਆਂ ਨੂੰ ਜੋ ਪ੍ਰੇਰਣਾ ਦਿੱਤੀ, ਉਸ ਬਾਰੇ ਜਾਣਕਾਰੀ, ਅਗਲੀ ਭਲਕ ਦੇ ਚੰਡੀਗੜ੍ਹ ਤੋਂ ਛੱਪਣ ਵਾਲੇ ਰੋਜ਼ਾਨਾ ਅੰਗਰੇਜ਼ੀ ਅਖਬਾਰ ਟ੍ਰਿਬਿਊਨ ਤੋਂ ਇਉਂ ਮਿਲਦੀ ਹੈ।  1. ਕਿ ਗੁਰੂ ਜੀ ਦਾ ਸ਼ਹੀਦੀ ਪੁਰਬ ਮਨਾਉਂਦਿਆਂ ਇਸ ਗਲਤ ਖਿਆਲ ਵਿਰੁੱਧ ਜ਼ੋਰਦਾਰ ਮੁਹਿੰਮ ਚਲਾਈ ਜਾਵੇ ਕਿ ਕਿਸੇ ਧਰਮ ਨੂੰ ਜਿਉਂਦਾ ਰੱਖਣ ਲਈ ਰਾਜ ਸੱਤਾ ਦਾ ਹੋਣਾ ਜ਼ਰੂਰੀ ਹੈ। ਉਸ (ਭਾਈ ਜੋਧ ਸਿੰਘ) ਨੇ ਇਹ ਵੀ ਤਾਕੀਦ ਕੀਤੀ ਕਿ ਧਰਮ ਨੂੰ ਸਿਆਸਤ ਨਾਲੋਂ ਵੱਖ ਰੱਖਣਾ ਚਾਹੀਦਾ ਹੈ। 2. ਜ਼ਾਹਰਾ ਤੌਰ ’ਤੇ ਭਾਈ ਜੋਧ ਸਿੰਘ ਦਾ ਇਹ ਐਲਾਨ ਉਸ ਅਵਸਰ ਨਾਲ ਮੇਲ ਨਹੀਂ ਖਾਂਦਾ ਸੀ, ਪਰ ਇਸ ਐਲਾਨ ਦੇ ਪਿਛੋਕੜ ਵਿੱਚ ਉਹ ਗੁਪਤ ਮਨੋ-ਭਾਵ ਜਿਹੜੇ ਪ੍ਰਗਟ ਭਾਵਾਂ ਨਾਲੋਂ ਹਮੇਸ਼ਾਂ ਵੱਧ ਮਹੱਤਵਪੂਰਨ ਤੇ ਖਤਰਨਾਕ ਹੁੰਦੇ, ਅਸਬੰਧਤ ਨਹੀਂ ਸਨ।
3. ਆਮ ਲੋਕਾਂ ਨੂੰ ਇਹ ਪਤਾ ਨਹੀਂ ਕਿ-


(ੳ) ਅੰਗਰੇਜ਼ੀ ਰਾਜ ਸਮੇਂ ਅਤੇ ਉਸ ਤੋਂ ਬਾਅਦ ਵੀ ਭਾਈ ਜੋਧ ਸਿੰਘ ਇੱਕ ਧਾਰਮਿਕ ਵਿਅਕਤੀ ਦੇ ਭੇਖ ਵਿੱਚ ਸਰਗਰਮ ਸਿਆਸਤਦਾਨ ਰਹਿ ਚੁੱਕਾ ਹੈ। ਉਸ ਨੇ ਕਦੇ ਆਪਣੀ ਸਿਆਸਤ ਨਾਲੋਂ ਆਪਣੇ ਧਰਮ ਨੂੰ ਵੱਖ ਕਰਨਾ ਯੋਗ ਨਹੀਂ ਸਮਝਿਆ। ਇਸ ਦੇ ਸਿੱਟੇ ਵੱਜੋਂ ਇਹਸਾਨ-ਮੰਦ ਤੇ ਸ਼ੁੱਕਰਗੁਜ਼ਾਰ ਅੰਗਰੇਜ਼ ਹੁਕਮਰਾਨਾਂ ਨੇ ਉਨ੍ਹਾਂ ਨੂੰ ਕਈ ਉੱਚ-ਉਪਾਧੀਆਂ ਤੇ ਰਿਆਇਤੀ ਪ੍ਰਮਾਣ-ਪੱਤਰਾਂ ਤੋਂ ਇਲਾਵਾ ਸਰਦਾਰ ਬਹਾਦਰ ਦਾ ਖਿਤਾਬ ਵੀ ਦਿੱਤਾ। ਅੰਗਰੇਜ਼ੀ ਰਾਜ ਤੋਂ ਬਾਅਦ ਵੀ ਸੱਤਾਧਾਰੀ ਸਿਆਸਤਦਾਨ ਉਸ (ਭਾਈ ਜੋਧ ਸਿੰਘ) ਦੀ ਬਹੁਤ ਲੋੜ ਮਹਿਸੂਸ ਕਰਦੇ ਰਹੇ ਹਨ।
(ਅ) ਭਾਈ ਜੋਧ ਸਿੰਘ ਜੋ ਬੜੇ ਨਿਰਮਲ ਬੁੱਧੀ ਵਾਲੇ ਵਿਅਕਤੀ ਹਨ, ਉਹ ਬਹੁਤੇ ਸ਼ਬਦਾਂ ਵਿੱਚ ਇਹ ਨਹੀਂ ਆਖ ਸਕਦੇ ਕਿ ਸਿਆਸਤ ਨੂੰ ਧਰਮ ਤੋਂ ਵੱਖ ਰੱਖਣਾ ਕੋਈ ਸਿੱਖੀ ਦਾ ਦ੍ਰਿੜ੍ਹ ਸਿਧਾਂਤ ਹੈ, ਸਗੋਂ ਅਜਿਹਾ ਤਾਂ ਉਹ ਕੇਵਲ ਆਪਣੀ ਰੰਚਕ ਮਾਤਰ ਸੰਸਾਰੀ ਤੇ ਨਾਸਤਕ ਸੂਝ-ਬੂਝ ਦੇ ਆਧਾਰ ’ਤੇ ਹੀ ਕਹਿ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਸਿੱਖ ਸਿਧਾਂਤ ਤੇ ਰਿਵਾਇਤੀ ਦੋਵਾਂ ਅਨੁਸਾਰ ਹੀ ਧਰਮ ਨੂੰ ਰਾਜਨੀਤੀ ਤੋਂ ਵੱਖ ਸਮਝਣਾ ਇੱਕ ਉਸਤਾਦੀ, ਮੌਕਾ ਪ੍ਰਸਤੀ, ਚਲਾਕੀ ਜਾਂ ਫਰੇਬ ਹੈ। ਕੇਵਲ ਸੰਕੇਤਾਂ ਦੁਆਰਾ ਜਾਂ ਵਿੰਗੇ-ਟੇਢੇ ਇਸ਼ਾਰਿਆਂ ਰਾਹੀਂ ਉਹ ਚਾਹੁੰਦੇ ਹਨ ਕਿ ਸਿੱਖ ਉਨ੍ਹਾਂ ਲੋਕਾਂ ਦੇ ਵਿਚਾਰਾਂ ਨੂੰ ਅਪਣਾ ਲੈਣ ਜਿਨ੍ਹਾਂ ਦੀ ਕਿ ਉਹ (ਭਾਈ ਜੋਧ ਸਿੰਘ) ਆਵਾਜ਼ ਹਨ ਅਤੇ ਇਹ ਵਿਸ਼ਵਾਸ ਕਰ ਲੈਣ ਕਿ ਸਹੀ ਸਿੱਖ-ਸਿਧਾਂਤ ਦਰਅਸਲ ਇਹੋ ਹੀ ਹੈ।  (ੲ) ਅੰਗਰੇਜ਼ਾਂ ਨੇ ਭਾਵੇਂ ਸਿੱਖਾਂ ਨੂੰ ਜਿੱਤ ਲਿਆ ਸੀ, ਪਰ ਇਹ ਹਮੇਸ਼ਾਂ ਸਿੱਖਾਂ ਤੋਂ ਡਰਦੇ ਵੀ ਰਹੇ ਅਤੇ ਨਾਲ-ਨਾਲ ਇਨ੍ਹਾਂ ਦੀ ਬਹਾਦਰੀ ਦੀ ਵਡਿਆਈ ਵੀ ਕਰਦੇ ਰਹੇ। ਅੰਗਰੇਜ਼ਾਂ ਦੀ ਇਹ ਮਨੋਭਾਵਨਾ ਸੀ ਕਿ ਸਿੱਖ ਆਪਣੇ ਉਸ ਅਸਲੀ ਸਿਧਾਂਤ ਬਾਰੇ ਅਗਿਆਤ ਰਹਿਣ, ਜਿਸ ਦਾ ਇਤਿਹਾਸਕ ਕਾਲ ਤੋਂ ਉਹ ਵਿਸ਼ੇਸ਼ ਤੌਰ ’ਤੇ ਤਿੱਖੀ ਆਵਾਜ਼ ਨਾਲ ਪ੍ਰਗਟਾਵਾ ਕਰਦੇ ਆਏ ਹਨ- ‘‘ਭਾਵ ਆਜ਼ਾਦੀ ਜਾਂ ਮੌਤ।’’
ਰਾਜ ਕਰੈਂ ਇਕੇ ਲਰ ਮਰਹੈਂ।
(ਅਣਸੰਸ਼ੋਧਤ ਪ੍ਰਾਚੀਨ ਪੰਥ ਪ੍ਰਕਾਸ਼)
ਅਤੇ ਇਸ ਵਿੱਚ ਸ਼ੱਕ ਦੀ ਗੁੰਜਾਇਸ਼ ਨਹੀਂ ਕਿ ਉਨ੍ਹਾਂ (ਅੰਗਰੇਜ਼ਾਂ) ਨੂੰ ਭਾਈ ਜੋਧ ਸਿੰਘ ਵਧੀਆ ਹਮਾਇਤੀ ਲੱਭਿਆ ਸੀ।  4. ਭਾਰਤ ਦੇ ਮੌਜੂਦਾ ਹੁਕਮਰਾਨਾਂ ਨੇ ਵੀ ਆਪਣੀ ਇਸ ਖਾਹਿਸ਼ ਤੇ ਨਿਸ਼ਚੇ ਬਾਰੇ ਕੋਈ ਲੁਕਾ ਨਹੀਂ ਰੱਖਿਆ ਕਿ ਉਹ ਸਿੱਖਾਂ ਨੂੰ ਆਪਣੇ ਗੁਰੂ ਸਾਹਿਬਾਨ ਦੀਆਂ ਉਨ੍ਹਾਂ ਮੂਲ ਸਿੱਖਿਆਵਾਂ ਤੋਂ ਲਾਂਭੇ ਲੈ ਜਾਣਾ ਚਾਹੁੰਦੇ ਹਨ, ਜਿਨ੍ਹਾਂ ਅਨੁਸਾਰ ਕਿ ਰਾਜਨੀਤਕ ਸ਼ਕਤੀ ਦੇ ਆਧਾਰ ਤੋਂ ਬਿਨਾਂ ਸਿੱਖ ਆਪਣੇ ਧਾਰਮਿਕ ਅਤੇ ਸਮਾਜਿਕ ਫਰਜ਼ਾਂ ਦੀ ਪੂਰਤੀ ਕਰ ਸਕਣੀ ਅਸੰਭਵ ਸਮਝਦੇ ਹਨ,  ਜਿਨ੍ਹਾਂ ਅਨੁਸਾਰ ਕਿਸੇ ਸਿੱਖ ਲਈ ਧਰਮ ਨਾਲੋਂ ਸਿਆਸਤ ਨੂੰ ਨਿਖੇੜਨਾ ਇੱਕ ਅਕਹਿ ਘਿਰਣਾ-ਭਰਪੂਰ ਗਿਰਾਵਟ ਅਤੇ ਪਤਿਤਪੁਣਾ ਹੈ। 5. ਭਾਈ ਜੋਧ ਸਿੰਘ ਦੀ ਪਟਿਆਲਾ ਦੀ ਕਾਰਗੁਜ਼ਾਰੀ ਦਾ ਪੜਚੋਲ ਸਹਿਤ ਵਿਸ਼ਲੇਸ਼ਣ ਇਸ ਪਿਛੋਕੜ ਵਿੱਚੋਂ ਹੀ ਕਰਨਾ ਪੈਣਾ ਹੈ।

Share this post

ਸੰਪਾਦਕ ਦੀ ਕਲਮ ਤੋਂ

  • ਹਿੰਦੀ ਚੀਨੀ ਭਾਈ ਭਾਈ >

    ਚੀਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਲੀ ਕੇ ਕਿਆਂਗ ਆਪਣੀਆਂ ਵਿਦੇਸ਼ ਯਾਤਰਾਵਾਂ ਦਾ  ਸਿਲਿਸਲਾ ਸ਼ੁਰੂ ਕਰਨ ਦਾ ਸ਼ੁੱਭ ਆਰੰਭ ਭਾਰਤ ਤੋਂ ਕਰ ਰਹੇ ਹਨ। ਪ੍ਰਧਾਨ ਮੰਤਰੀ ਬਣਨ ਉਪਰੰਤ ਉਨ੍ਹਾਂ ਸਭ ਤੋਂ ਪਹਿਲਾਂ ਆਪਣੇ ਗਵਾਂਢੀ ਦੇਸ਼ ਭਾਰਤ ਆਉਣ ਨੂੰ ਪਹਿਲ ਦਿੱਤੀ ਹੈ। ਭਾਰਤ ਨੇ ਵੀ ਚੀਨ ਦੇ ਨਵੇਂ ਪ੍ਰਧਾਨ ਮੰਤਰੀ ਦੀ ਆਮਦ ਦੌਰਾਨ ਉਸ ਨੂੰ ਅੱਖਾਂ ਤੇ ਬਿਠਾਉਂਦਿਆਂ ਤਲੀਆਂ ਉੱਤੇ ਚੋਗ ਚੁਗਾਉਣ ਦੇ ਪ੍ਰਬੰਧ ਕੀਤੇ ਹਨ। ਅਕਸਰ ਕਿਹਾ ਜਾਂਦਾ ਹੈ ਕਿ ਬੁਰੇ  ਰਿਸ਼ਤੇਦਾਰ ਨੂੰ ਜਰਨਾ ਸੌਖਾ ਹੈ, ਪ੍ਰੰਤੂ ਬੁਰਾ ਗਵਾਂਢੀ ਜਰਨਾ ਬਹੁਤ ਔਖਾ ਹੈ। ਹਰ  ਵੇਲੇ ਗਵਾਂਢੀ ਨਾਲ ਸਭ ਤੋਂ ਪਹਿਲਾਂ ਸਾਹਮਣਾ ਹੁੰਦਾ ਹੈ। ਭਾਰਤ ਦੇ ਪ੍ਰਮੁੱਖ ਗਵਾਂਢੀ  ਦੇਸ਼ ਪਾਕਿਸਤਾਨ ਅਤੇ Read More
  • ਕੌਣ ਦੇਵੇ ਇਨਸਾਫ਼? >

    ਅੱਜ ਦੀਆਂ ਅਖਬਾਰਾਂ ਵਿੱਚ ਦੋ ਖਬਰਾਂ ਪ੍ਰਮੁੱਖਤਾ ਨਾਲ ਛਪੀਆਂ ਹਨ। ਦੋਵੇਂ ਖਬਰਾਂ ਸਮਾਜ ਵਿੱਚ ਆਏ ਭਿਆਨਕ ਕਿਸਮ ਦੇ ਨਿਘਾਰ ਵੱਲ ਇਸ਼ਾਰਾ ਕਰਦੀਆਂ ਹਨ। ਦੋਵੇਂ ਖਬਰਾਂ ਇਸ ਲਈ ਮਹੱਤਵਪੂਰਨ ਹਨ ਕਿਉਂਕਿ ਜਿਸ ਮੁਸੀਬਤ ਦੇ ਸ਼ਿਕਾਰ ਜੋ ਵਿਅਕਤੀ ਹੋਏ ਹਨ, ਉਹ ਸਧਾਰਨ ਵਿਅਕਤੀ ਨਹੀਂ ਹਨ। ਦੋਵੇਂ ਪੀੜਤ ਕਾਨੂੰਨ ਅਤੇ ਸੰਵਿਧਾਨ ਦੀਆਂ ਸ਼ਕਤੀਆਂ ਉ¤ਪਰ ਪਹਿਰਾ ਦੇਣ ਵਾਲੇ ਹਨ। ਪਹਿਲੀ ਖਬਰ ਚੰਡੀਗੜ੍ਹ ਤੋਂ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਮੁੱਖ ਜੱਜ ਨੇ ਉਸੇ ਹਾਈਕੋਰਟ ਵਿੱਚ ਜਾ ਕੇ ਖੁੱਦ ਲਈ ਇਨਸਾਫ਼ ਮੰਗਿਆ ਹੈ, ਜਿੱਥੇ ਕਦੇ ਉਹ ਖੁੱਦ ਬੈਠ ਕੇ ਲੋਕਾਂ ਦੇ ਮਾਮਲੇ ਸੁਣਦਿਆਂ ਫੈਸਲੇ ਅਤੇ ਇਨਸਾਫ਼ ਕਰਿਆ ਕਰਦੇ ਸਨ। ਹਾਈਕੋਰਟ ਦੇ ਇਹ ਸਾਬਕਾ ਮੁੱਖ Read More
  • ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਨਿੱਜੀ ਦਖਲ ਅੰਦਾਜ਼ੀ ਕਰਨ >

    ਰਾਮਪੁਰਾ ਫੂਲ ਹਲਕੇ ਵਿੱਚ ਗੋਲੀਕਾਂਡ ਦੀ ਵਾਪਰੀ ਘਟਨਾ ਸਧਾਰਣ ਨਹੀਂ ਹੈ। ਇਹ ਘਟਨਾ ਦੁੱਖਦਾਇਕ ਅਤੇ ਪੰਜਾਬ ਦੇ ਸੰਤਾਪ ਹੰਢਾ ਚੁੱਕੇ ਲੋਕਾਂ ਲਈ ਵੱਡੀ ਫਿਕਰਮੰਦੀ ਵਾਲੀ ਹੈ। ਇਹ ਸਰਕਾਰ ਦੇ ਅਕਸ ਲਈ ਵੀ ਠੀਕ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਇਸ ਘਟਨਾ ਨੂੰ ਅਣਗੌਲਿਆਂ ਕਰਨਾ ਅਫਸੋਸਨਾਕ ਹੈ। ਦੋਵਾਂ ਆਗੂਆਂ ਵੱਲੋਂ ਘਟਨਾ ਨੂੰ ਅਣਗੌਲਿਆਂ੍ਯ ਕਰਨ ਨਾਲ ਸਰਕਾਰ ਦੀ ਨੀਅਤ ਉੱਤੇ ਵੀ ਸ਼ੰਕੇ ਖੜ੍ਹੇ ਹੁੰਦੇ ਹਨ। ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਨ੍ਹਾਂ ਦੋਵਾਂ ਵੱਡੇ ਆਗੂਆਂ ਦਾ ਸਿੱਧੇ ਜਾਂ ਅਸਿੱਧੇ ਢੰਗ ਨਾਲ ਇਸ ਘਟਨਾ ਨਾਲ ਕੋਈ ਵੀ ਸਬੰਧ ਨਹੀਂ ਹੈ। ਪਰ ਪੰਜਾਬ ਸਰਕਾਰ ਦੀਆਂ ਸਮੁੱਚੀਆਂ ਸ਼ਕਤੀਆਂ ਇਨ੍ਹਾਂ ਦੋਵਾਂ Read More
  • ਦਿਹਾੜੀਦਾਰ ਅਫਸਰ ਹਟਾਏ ਜਾਣ >

    ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਸੀ ਕਿ ਰਿਟਾਇਰਮੈਂਟ ਤੋਂ ਬਾਅਦ ਮੁਲਾਜ਼ਮਾਂ ਜਾਂ ਅਫਸਰਾਂ ਨੂੰ ਦੁਬਾਰਾ ਨੌਕਰੀ ’ਤੇ ਨਹੀਂ ਰੱਖਿਆ ਜਾਵੇਗਾ। ਭਾਵੇਂ ਇਸ ਫੈਸਲੇ ਵਿੱਚ ਪੀ. ਸੀ. ਐਸ. ਅਫਸਰਾਂ ਨੂੰ ਛੋਟ ਦਿੱਤੀ ਗਈ ਸੀ ਪਰੰਤੂ ਹੁਣ ਪੰਜਾਬ ਸਰਕਾਰ ਆਪਣੇ ਇਸ ਫੈਸਲੇ ਦੀਆਂ ਖੁਦ ਧੱਜੀਆਂ ਉਡਾ ਰਹੀ ਹੈ । ਅਨੇਕਾਂ ਪੀ. ਸੀ. ਐਸ. ਅਫਸਰ ਅਤੇ ਹੋਰ ਮਹਿਕਮਿਆਂ ਦੇ ਅਫਸਰ ਰਿਟਾਇਰਮੈਂਟ ਤੋਂ ਬਾਅਦ ਕਈ ਸਾਲਾਂ ਤੋਂ ਨੌਕਰੀ ਕਰ ਰਹੇ ਹਨ। ਲੋਕਾਂ ਨੂੰ ਇਨਸਾਫ ਅਤੇ ਜਵਾਬਦੇਹ ਪ੍ਰਸਾਸ਼ਨ ਦੇਣ ਵਾਲੇ ਅਫਸਰ ਖੁਦ ਜਿਸ ਕੁਰਸੀ ਉੱਪਰ ਬੈਠੇ ਹਨ, ਉਹ ਕੁਰਸੀ ਨੂੰ ਪ੍ਰਾਪਤ ਕਰਨ ਦਾ ਤਰੀਕਾ ਅਨਿਆਂਪੂਰਣ ਹੈ। ਉਹ ਕੁਰਸੀ ਉਪਰ ਸਰਕਾਰੀ ਰੂਲਾਂ Read More
  • ਪੰਜਾਬ ਦੇ ਕਿਸਾਨਾਂ ਦਾ ਸੰਕਟ ਕੇਂਦਰ ਵੀ ਲੁੱਟੇ, ਪੰਜਾਬ ਵੀ ਲੁੱਟੇ >

    ਪੰਜਾਬ ਦੇ ਕਿਸਾਨ ਇਸ ਵੇਲੇ ਦੋਹਰੇ ਸੰਕਟ ਦੇ ਸ਼ਿਕਾਰ ਹਨ। ਕੇਂਦਰ ਸਰਕਾਰ ਕਿਸਾਨਾਂ ਨੂੰ ਖੇਤੀ ਦੇ ਵਾਧੇ ਲਈ ਸਹਾਈ ਹੋਣ ਵਾਲੀਆਂ ਖਾਦਾਂ, ਕੀਟਨਾਸ਼ਕ ਦਵਾਈਆਂ, ਡੀਜਲ ਅਤੇ ਹੋਰ ਮਸ਼ੀਨਰੀ ਆਦਿ ਦੇ ਰੇਟ ਲਗਾਤਾਰ ਵਧਾਉਂਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕਿਸਾਨਾਂ ਨੂੰ ਰਾਹਤ ਦੇਣ ਲਈ ਉਪਲੱਬਧ ਕਰਵਾਈ ਜਾ ਰਹੀ ਸਬਸਿਡੀ ਵੀ ਲਗਾਤਾਰ ਤੇਜੀ ਨਾਲ ਘਟਾਈ ਜਾ ਰਹੀ ਹੈ। ਕਈ ਪੱਖਾਂ ਤੋਂ ਤਾਂ ਇਹ ਲੱਗਭੱਗ ਖਤਮ ਹੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਮੇਂ ਸਮੇਂ ਖੇਤੀ ਖੇਤਰ ’ਤੇ ਭਾਰੀ ਪੈਣ ਵਾਲੀਆਂ ਕੁਦਰਤੀ ਕਰੋਪੀਆਂ ਨਾਲ ਹੋਣ ਵਾਲੇ ਨੁਕਸਾਨ ਦਾ ਵੀ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ। ਕਿਸਾਨ ਜੱਥੇਬੰਦੀਆਂ ਸਮੇਂ ਸਮੇਂ ਖੇਤੀ Read More
  • ਡਾ. ਮਨਮੋਹਣ ਸਿੰਘ ਨਵਾਜ਼ ਸ਼ਰੀਫ ਦਾ ਸੱਦਾ ਕਬੂਲ ਕਰਨ >

    ਪਾਕਿਸਤਾਨ ਵਿੱਚ ਹੋਈਆਂ ਚੋਣਾਂ ਕਾਰਨ ਜਮਹੂਰੀਅਤ ਮਜ਼ਬੂਤ ਹੋਈ ਹੈ। ਪਾਕਿਸਤਾਨ ਦੀ ਜਮਹੂਰੀਅਤ ਦੀ ਮਜਬੂਤੀ ਭਾਰਤ, ਪਾਕਿਸਤਾਨ ਅਤੇ ਸਮੁੱਚੇ ਦੱਖਣੀ ਏਸ਼ੀਆ ਦੇ ਖਿੱਤੇ ਦੇ ਲੋਕਾਂ ਲਈ ਚੰਗਾ ਸੰਕੇਤ ਹੈ। ਭਾਵੇਂ ਕੇਵਲ ਜਮਹੂਰੀਅਤ ਨਾਲ ਹੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ, ਫਿਰ ਵੀ ਜਮਹੂਰੀਅਤ ਖਿੱਤੇ ਦੀ ਸ਼ਾਂਤੀ ਅਤੇ ਆਪਸੀ ਸਾਂਝ ਲਈ ਵੱਡਾ ਕਦਮ ਹੈ। ਪਾਕਿਸਤਾਨ ਦੇ ਬਣ ਰਹੇ ਨਵੇਂ ਪ੍ਰਧਾਨ ਮੰਤਰੀ ਸ੍ਰੀ ਨਵਾਜ਼ ਸ਼ਰੀਫ ਇੱਕ ਸਪੱਸ਼ਟ, ਜਮਹੂਰੀਅਤ ਪਸੰਦ ਅਤੇ ਭਾਰਤ ਨਾਲ ਸਮੱਸਿਆਵਾਂ ਦੇ ਹੱਲ ਲਈ ਇੱਛੁਕ ਹਨ। ਉਨ੍ਹਾਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਕੇ ਇੱਕ ਸਲਾਹੁਣਯੋਗ ਫੈਸਲਾ ਲਿਆ ਹੈ। Read More
  • ਅੱਜ ਨਹੀਂ ਤਾਂ ਕਦੇ ਨਹੀਂ..... >

    ਡਾ. ਮਨਮੋਹਣ ਸਿੰਘ ਅਤੇ ਨਵਾਜ਼ ਸ਼ਰੀਫ ਲਈ ਇਤਿਹਾਸ ਸਿਰਜਣ ਦਾ ਮੌਕਾ ਪਾਕਿਸਤਾਨ ਵਿੱਚ ਹੋਈਆਂ ਚੋਣਾਂ ਦੌਰਾਨ ਸ੍ਰੀ ਨਵਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਨੂੰ ਮਿਲੇ ਭਰਵੇਂ ਲੋਕ ਹੁੰਗਾਰੇ ਨਾਲ ਭਾਰਤ ਅਤੇ ਖਾਸ ਕਰਕੇ ਨਵਾਜ਼ ਸ਼ਰੀਫ ਦੀ ਜਨਮ ਧਰਤੀ ਪੂਰਬੀ ਪੰਜਾਬ ਵਿੱਚ ਖੁਸ਼ੀ ਦੀ ਵੱਡੀ ਲਹਿਰ ਹੈ। ਪਾਕਿਸਤਾਨ ਦੀਆਂ ਇਨ੍ਹਾਂ ਚੋਣਾਂ ਨੇ ਨਵਾਜ਼ ਸ਼ਰੀਫ ਨੂੰ ਮੁੜ ਪ੍ਰਧਾਨ ਮੰਤਰੀ  ਬਣਨ ਦਾ ਮੌਕਾ ਦੇ ਕੇ ਵਿਸ਼ਵ ਸਿਆਸੀ ਇਤਿਹਾਸ ਲਈ ਕਈ ਵੱਡੇ ਸਬਕ ਛੱਡੇ ਹਨ। ਫਰਸ਼ ਤੋਂ ਅਰਸ਼ ਅਤੇ ਅਰਸ਼ ਤੋਂ ਫਰਸ਼ ਤੱਕ ਜਾਣ ਦਾ ਜੋ ਸਫਰ ਸ੍ਰੀ ਨਵਾਜ਼ ਸ਼ਰੀਫ ਨੇ ਆਪਣੇ ਤਨ ਮਨ ਉੱਤੇ ਹੰਢਾਇਆ ਹੈ, ਉਸ ਦੀ ਪੀੜ ਸਿਰਫ ਉਹੀ ਜਾਣ ਸਕਦੇ Read More
  • ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਚੁਣੌਤੀ >

    ਪਿਛਲੇ ਦਿਨੀਂ ਭਾਰਤੀ ਲੋਕ ਸੇਵਾ ਕਮਿਸ਼ਨ ਵੱਲੋਂ ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਹੀ ਕਈ ਅਜਿਹੇ ਵਿਦਿਆਰਥੀ ਸਫਲ ਹੋਏ ਹਨ, ਜਿਨ੍ਹਾਂ ਦੇ ਘਰ ਕਈ ਵਾਰ ਦੋ ਡੰਗ ਦੀ ਰੋਟੀ ਵੀ ਨਹੀਂ ਪੱਕਦੀ। ਭਾਰਤ ਮੌਜੂਦਾ ਸਮੇਂ ਆਪਣੇ ਆਪ ਨੂੰ ਦੁਨੀਆਂ ਦੀਆਂ ਵਿਸ਼ਵ ਸ਼ਕਤੀਆਂ ਕਹਾ ਰਹੇ ਦੇਸ਼ਾਂ ਦੇ ਬਰਾਬਰ ਖੜ੍ਹ ਗਏ ਹੋਣ ਦਾ ਦਾਅਵਾ ਕਰਦਾ ਹੈ। ਪਰ ਇਹ ਕੌੜੀ ਸੱਚਾਈ ਹੈ ਕਿ ਭਾਰਤ ਵਿੱਚ ਹਾਲੇ ਵੀ ਗਰੀਬੀ ਨੇ ਇੱਥੋਂ ਦੇ ਲੋਕਾਂ ਨੂੰ ਸਿਰਾਂ ਤੱਕ ਆਪਣੀ ਗ੍ਰਿਫਤ ਵਿੱਚ ਦੱਬਿਆ ਹੋਇਆ ਹੈ। ਹਾਲੀਆ ਐਲਾਨੇ ਗਏ ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਦੌਰਾਨ 270ਵੇਂ ਰੈਂਕ ’ਤੇ ਰਹਿ Read More
  • ਜਿਸ ਨੂੰ ਰੱਬ ਰੱਖੇ... >

    ਜੋ ਪ੍ਰਮਾਤਮਾ ਦੀ ਸ਼ਕਤੀ ਅਤੇ ਰਜ਼ਾ ਵਿੱਚ ਵਿਸ਼ਵਾਸ ਰੱਖਦੇ ਹਨ ਉਨ੍ਹਾਂ ਲਈ ਇਹ ਮਾਮਲੇ ਸ਼ੁਕਰਾਨੇ ਵਿੱਚ ਜੁੜ ਜਾਣ ਵਾਲੇ ਹਨ ਅਤੇ ਜੋ ਪ੍ਰਮਾਤਮਾ ਨਾਮ ਦੀ ਕਿਸੇ ਸ਼ਕਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ, ਉਨ੍ਹਾਂ ਲਈ ਇਹ ਘਟਨਾਵਾਂ ਕੁਦਰਤ ਵੱਲੋਂ ਕੁੱਝ ਵੀ, ਕਦੇ ਵੀ ਵਰਤਾਅ ਦੇਣ ਦੇ ਸਬਕ ਹਨ। ਇੱਕ ਘਟਨਾ ਬੰਗਲਾ ਦੇਸ਼ ਦੀ ਹੈ। ਇਥੇ 17-18 ਦਿਨ ਪਹਿਲਾਂ ਇੱਕ ਬਹੁ-ਮੰਜ਼ਿਲਾਂ ਇਮਾਰਤ ਦੇ ਢਹਿ-ਢੇਰੀ ਹੋਣ ਦੌਰਾਨ ਇੱਕ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਸਨ। ਇਸ ਭਿਆਨਕ ਹਾਦਸੇ ਦੀਆਂ ਪ੍ਰਛਾਈਆਂ ਅੱਜ ਵੀ ਇਹ ਹੌਲਨਾਕ ਦ੍ਰਿਸ਼ ਦੇਖਣ ਵਾਲਿਆਂ ਨੂੰ ਅੱਜ ਵੀ ਰਾਤਾਂ ਨੂੰ ਤ੍ਰਬਕ ਕੇ ਉੱਠਣ ਲਈ ਮਜ਼ਬੂਰ ਕਰਦੀਆਂ ਹਨ। ਇਸੇ ਦੌਰਾਨ ਇਸ ਮੌਤ ਦੇ Read More
  • ਪਾਕਿਸਤਾਨ ਚੋਣਾਂ ਦੀ ਚੁਣੌਤੀ >

      1947 ਤੋਂ ਪਹਿਲਾਂ ਭਾਰਤ ਦਾ ਹੀ ਹਿੱਸਾ ਰਹੇ ਪਾਕਿਸਤਾਨ ਵਿੱਚ 11ਵੀਆਂ ਆਮ ਚੋਣਾਂ ਲਈ ਵੋਟਾਂ 11 ਮਈ ਨੂੰ ਪੈਣ ਜਾ ਰਹੀਆਂ ਹਨ। ਇਹ ਵੋਟਾਂ ਪੈਣ ਦੀ ਪ੍ਰਕਿਰਿਆ ਤੋਂ ਕੁੱਝ ਸਮਾਂ ਪਹਿਲਾਂ ਵਾਪਰੀਆਂ ਤਿੰਨ ਘਟਨਾਵਾਂ ਨੇ ਇਸ ਚੋਣ ਪ੍ਰਕਿਰਿਆ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ ਕੀਤੀ ਹੈ। ਪਹਿਲੀ ਘਟਨਾ ਭਾਰਤੀ ਮੂਲ ਦੇ ਫਾਂਸੀ ਦੀ ਸਜ਼ਾ ਪ੍ਰਾਪਤ ਸਰਬਜੀਤ ਸਿੰਘ ਉੱਪਰ ਜੇਲ੍ਹ ਵਿੱਚ ਕਾਤਲਾਨਾ ਹਮਲਾ, ਉਸ ਦੀ ਮੌਤ ਅਤੇ ਦੂਸਰੀ ਘਟਨਾ ਇਸ ਹਮਲੇ ਦੇ ਪ੍ਰਤੀਕਰਮ ਵਿੱਚ ਭਾਰਤੀ ਜੇਲ੍ਹ ਵਿੱਚ ਬੰਦ ਪਾਕਿਸਤਾਨੀ ਵਿਅਕਤੀ ਸਨਾਉਲਾ ’ਤੇ ਕਾਤਲਾਨਾ ਹਮਲਾ ਅਤੇ ਵੋਟਾਂ ਪੈਣ ਤੋਂ ਐਨ ਪਹਿਲਾਂ ਉਸ ਦੀ ਮੌਤ, ਤੀਸਰੀ ਘਟਨਾ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ Read More
  • 1
  • 2

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today19
Yesterday437
Week19
Month7894
All176097

Weather

84°
28°
°F | °C
Smoke
Humidity: 42%
Mon
Sunny
79 | 114
26 | 45
Tue
Sunny
79 | 115
26 | 46