Saturday, May 19, 2012

ਸਰਕਾਰੀ ਕੋਸ਼ਿਸ਼ਾਂ ਦੇ ਬਾਵਜੂਦ ਦੇਸ਼ ਵਿੱਚ ਬਾਲ ਮਜ਼ਦੂਰੀ ਨੂੰ ਖਤਮ ਨਹੀਂ ਕੀਤਾ ਜਾ ਸਕਿਆ। ਦੇਸ਼ ਦੇ ਕਾਨੂੰਨ ਮੁਤਾਬਕ ਬਾਲ ਮਜ਼ਦੂਰੀ ਗੁਨਾਹ ਹੈ। ਇਸ ਦੇ ਬਾਵਜੂਦ ਛੋਟੇ ਬੱਚਿਆਂ ਤੋਂ ਜਬਰੀ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਨੂੰ ਘੱਟੋ ਘੱਟ ਉਜ਼ਰਤ ਵੀ ਨਹੀਂ ਦਿੱਤੀ ਜਾਂਦੀ।ਕੇਂਦਰ ਸਰਕਾਰ ਨੇ 6 ਤੋਂ 14 ਸਾਲ ਉਮਰ ਵਰਗ ਦੇ 13 ਕਰੋੜ 38 ਲੱਖ ਬੱਚਿਆਂ ਦੀ ਪੜ੍ਹਾਈ ਨੂੰ ਲਾਜ਼ਮੀ ਕਾਨੂੰਨ ਬਣਾਕੇ ਦੇਸ਼ ਦੇ ਹਰ ਬੱਚੇ ਨੂੰ ਸਿੱਖਿਅਤ ਬਣਾਉਣ ਦਾ ਟੀਚਾ ਮਿੱਥਿਆ ਹੈਪਰ ਇਸ ਟੀਚੇ ਦੀ ਪ੍ਰਾਪਤੀ ਹਾਲੇ ਅਸੰਭਵ ਲੱਗਦੀ ਹੈ। ਤਕਰੀਬਨ 81 ਲੱਖ ਬੱਚੇ ਇਸ ਮੌਕੇ ਤੋਂ ਅਜੇ ਵਾਂਝੇ ਹਨ। ਇਹੰ ਵਿਚਾਰਨ ਦੀ ਜ਼ਰੂਰਤ ਹੈ ਕਿ ਬੱਚਿਆਂ ਦੀ ਭਲਾਈ ਲਈ ਕੀ ਕੁਝ ਕੀਤਾ ਗਿਆ ਹੈ। ਬੱਚਿਆਂ ਨੂੰ ਗਰੀਬੀ ਅਤੇ ਮਜ਼ਬੂਰੀ ਵਿੱਚ ਮਜ਼ਦੂਰੀ ਕਰਨੀ ਪੈਂਦੀ ਹੈ। ਸ਼ਹਿਰਾਂ ਅਤੇ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਸਕੂਲ ਜਾਣ ਦੀ ਥਾਂ ਮਜ਼ਦੂਰੀੂ ਕਰ ਰਹੇ ਹਨ। ਸਕੂਲਾਂ ਵਿੱਚ ਵੀ  ਸਕੂਲੀ ਬੱਚਿਆਂ ਨੂੰ ਨਾ ਚਾਹੁੰਦਿਆਂ ਵੀ ਸਰਕਾਰੀ ਅਤੇ ਗ਼ੈਰ-ਸਰਕਾਰੀ ਪ੍ਰੋਗਰਾਮਾਂ ਵਿੱਚ ਲਿਜਾ ਕੇ ਬਿਠਾ ਦਿੱਤਾ ਜਾਂਦਾ ਹੈ ਇਹ ਵੀ ਬਾਲ ਮਜ਼ਦੂਰੀ ਤੋਂ ਘੱਟ ਨਹੀਂ ਹੈ। ਬੱਚਿਆਂ ਨੂੰ ਸਕੂਲਾਂ ਤੋਂ ਉਨ੍ਹਾਂ ਦੀ ਪੜ੍ਹਾਈ  ਰੋਕ ਕੇ ਅਜਿਹੇ ਪ੍ਰੋਗਰਾਮਾਂ ਵਿੱਚ ਸ਼ਾਮਿਲ ਕਰਵਾਇਆ ਜਾਂਦਾ ਹੈ। ਬੱਚਿਆਂ ਨੂੰ ਪਹਿਲੀ ਜ਼ਰੂਰਤ ਪੜ੍ਹਾਈ ਦੀ ਹੈ।ਕਾਨੂੰਨੀ ਪਾਬੰਦੀ ਦੇ ਬਾਵਜੂਦ ਛੋਟੇ-ਛੋਟੇ ਬੱਚੇ ਸ਼ਹਿਰਾਂ-ਕਸਬਿਆਂ ਦੇ ਹੋਟਲਾਂ ਵਿੱਚ ਭਾਂਡੇ ਮਾਂਜਦੇ, ਝਾੜੂ ਲਗਾਉਂਦੇ ਜਾਂ ਬਸਾਂ-ਰੇਲਾਂ ਵਿੱਚ ਸਮਾਨ ਵੇਚਦੇ ਨਜ਼ਰ ਆਉਂਦੇ ਹਨ। ਬਾਲ ਮਜ਼ਦੂਰੀ ਰੋਕਣ ਲਈ ਕਾਨੂੰਨ ਨੂੰ ਸਖਥੀ ਨਾਲ ਲਾਗੂ ਕਰਨ ਦੀ ਜ਼ਰੂਰਤ ਹੈ। ਬੱਚਿਆਂ ਦੀ ਸਿੱਖਿਆ ਲਈ ਵੀ ਨਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਗਰੀਬ ਮਾਪਿਆਂ ਦੇ ਬੱਚਿਆਂ ਦੇ ਲਈ ਵੱਖਰੇ ਸਕੂਲ ਹੋਣੇ ਚਾਹੀਦੇ ਹਨ। ਬੱਚਿਆਂ ਨੂੰ ਦੂਸਰੀਆਂ ਸਮਾਜਿਤ ਅਲਾਮਤਾਂ ਤੋਂ ਵੀ ਬਚਾਉਣ ਦੀ ਜ਼ੂਰਰਤ ਹੈ। ਸਕੂਲਾਂ ਵਿੱਚ ਬਹੁਤ ਸਾਰੇ ਬੱਚੇ ਨਸ਼ਿਆਂ ਦਾ ਸੇਵਨ ਕਰਦੇ ਹਨ।ਸਰਕਾਰ ਨੇ ਦੁਕਾਨਦਾਰਾਂ ਨੂੰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਅਤੇ ਹੋਰ ਨਸ਼ੇ  ਵੇਚਣ ਤੋਂ ਮਨ੍ਹਾ ਕੀਤਾ ਹੋਇਆ ਹੈ ਫਿਰ ਵੀ ਉਨ੍ਹਾਂ ਨੂੰ ਤੰਬਾਕੂ ਅਤੇ ਹੋਰ ਨਸ਼ੇ ਵੇਚੇ ਜਾ ਰਹੇ ਹਨ। ਅਜਿਹੇ ਹਾਲਾਤਾਂ ਵਿੱਚ ਦੇਸ਼ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਿਵੇਂ ਕੀਤੀ ਜਾ ਸਕਦੀ ਹੈ। ਬੱਚਿਆਂ ਦੀ ਚੰਗੀ ਪੜ੍ਹਾਈ, ਚੰਗੀ ਸਿਹਤ ਅਤੇ ਚੰਗਾ ਖਾਣਾ ਮਾਪਿਆਂ ਦੇ ਨਾਲ-ਨਾਲ ਸਰਕਾਰ ਅਤੇ ਸਬੰਧਿਤ ਮਹਿਕਮੇ ਦੀ ਜ਼ਿੰਮੇਵਾਰੀ ਹੈ। ਬੱਚਿਆਂ ਸਬੰਧੀ  ਨਵੇਂ ਅੰਕੜੇ ਇਕੱਠੇ ਕਰਕੇ ਉਨ੍ਹਾਂ ਦੀ ਭਲਾਈ ਲਈ ਦੇ ਹੋਰ ਯਤਨ ਕਰਨ ਦੀ ਜ਼ਰੂਰਤ ਹੈ।  ਦੇਸ਼ ਨੂੰ  ਬਾਲ ਮਜ਼ਦੂਰੀ ਨੂੰ ਰੋਕਣ ਅਤੇ ਇਨ੍ਹਾਂ ਬੱਚਿਆਂ ਦੇ ਚੰਗੇ ਭਵਿੱਖ ਦੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਾ ਹੋਵੇਗਾ । ਸਰਕਾਰ, ਮਾਪਿਆਂ ਤੇ ਅਧਿਆਪਕਾਂ ਦਾ ਫ਼ਰਜ਼ ਬਣਦਾ ਹੈ ਕਿ ਹਰ ਬੱਚੇ ਨੂੰ ਉਸਾਰੂ ਸੇਧ ਮਿਲੇਗੀ।
ਬਲਜੀਤ ਸਿੰਘ ਬਰਾੜ

Share this post

ਸੰਪਾਦਕ ਦੀ ਕਲਮ ਤੋਂ

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਸਹਿਕਾਰਤਾ ਲਹਿਰ ਦੀ ਕਾਇਆ ਕਲਪ ਦਾ ਮਸਲਾ

ਭਾਰਤ ਵਿੱਚ  ਸਹਿਕਾਰਤਾ ਲਹਿਰ ਦਾ ਪ੍ਰਵੇਸ਼ ਸੰਨ 1904 ’ਚ ਹੋਇਆ।  ਪ੍ਰੰਤੂ ਅੰਗਰੇਜ਼ ਹਾਕਮ ਵੱਲੋਂ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today105
Yesterday242
Week1330
Month4105
All69666

Weather

100°
38°
°F | °C
Clear
Humidity: 15%
Sat
Mostly Sunny
72 | 102
22 | 38
Sun
Mostly Sunny
77 | 104
25 | 40
Mon
Mostly Sunny
79 | 106
26 | 41