Saturday, May 19, 2012

ਭਾਰਤ ਵਿੱਚ ਸਿਹਤ ਸੇਵਾਵਾਂ ਦਾ ਹਾਲ ਕੋਈ ਚੰਗਾ ਨਹੀਂ ਹੈ। ਸਿਹਤ ਸੇਵਾਵਾਂ ਦੇ ਨਾਂਅ ਉੱਤੇ ਆਮ ਲੋਕਾਂ ਦੀ ਲੁੱਟ ਹੋ ਰਹੀ ਹੈ। ਲੋਕਾਂ ਨੂੰ ਨਕਲੀ ਅਤੇ ਮਹਿੰਗੀਆਂ ਦਵਾਈਆਂ ਦੇ ਨਾਲ ਵੀ ਲੁੱਟਿਆ ਜਾ ਰਿਹਾ ਹੈ। ਦੂਸਰੇ ਦੇਸ਼ਾਂ ਵਿੱਚ ਸਿਹਤ ਸੇਵਾਵਾਂ ਨੂੰ ਬਹੁਤ ਸਤਿਕਾਰ ਦਿੱਤਾ ਜਾਂਦਾ ਹੈ, ਪ੍ਰੰਤੂ ਭਾਰਤ ਵਿੱਚ ਸਿਹਤ ਸੇਵਾਵਾਂ ਲੁੱਟ ਦਾ ਵੱਡਾ ਸਾਧਨ ਬਣੀਆਂ ਹੋਈਆਂ ਹਨ। ਦੇਸ਼ ਵਿੱਚ  ਕੁਲ 6 ਹਜ਼ਾਰ ਦੇ ਕਰੀਬ ਦਵਾ ਕਾਰਖਾਨੇ ਹਨ। ਇਨ੍ਹਾਂ ਕਾਰਖਾਨਿਆਂ ਵਿੱਚ ਬਣਨ ਵਾਲੀ ਦਵਾਈ  ਦੂਸਰੇ ਦੇਸ਼ਾਂ ਵਿੱਚ ਵੀ ਜਾਂਦੀ ਹੈ। ਇੱਕ ਅਨੁਮਾਨ ਮੁਤਾਬਕ ਇੱਕ ਲੱਖ ਕਰੋੜ ਦੀ ਕੁਲ ਉਤਪਾਦਨ ਵਿੱਚੋਂ 50 ਹਜਾਰ ਕਰੋੜ ਦਾ ਉਤਪਾਦਨ ਵਿਦੇਸ਼ਾਂ ਵਿੱਚ ਜਾਂਦਾ। ਦਵਾਈ ਉਦਯੋਗ ਤੋਂ ਉਂਝ ਭਾਰਤ ਸਰਕਾਰ ਨੂੰ ਕੋਈ ਵੱਡਾ ਲਾਭ ਨਹੀਂ ਮਿਲਦਾ, ਕਿਉਂਕਿ ਭਾਰਤ ਦੀਆਂ ਇਹ ਦਵਾਈ ਕੰਪਨੀਆਂ ਦੇ 26 ਫੀਸਦੀ ਹਿੱਸੇ ਉੱਤੇ ਵਿਦੇਸ਼ੀ ਕੰਪਨੀਆਂ ਦਾ ਕਬਜ਼ਾ ਹੈ। ਸਰਕਾਰ ਇਸ ਹਿੱਸੇਦਾਰੀ ਨੂੰ ਹੋਰ ਵਧਾਉਣ ਬਾਰੇ ਵਿਚਾਰ ਕਰ ਰਹੀ ਹੈ। ਜੇਕਰ ਦਵਾਈ ਕੰਪਨੀਆਂ ਵਿੱਚ ਵਿਦੇਸ਼ੀ ਕੰਪਨੀਆਂ ਦਾ ਹਿੱਸਾ ਹੋਰ ਵੱਧਦਾ ਹੈ ਤਾਂ ਇਸ ਨਾਲ ਦਵਾਈ ਖੇਤਰ ਵਿੱਚ ਲੁੱਟ ਦਾ ਬਜਾਰ ਹੋਰ ਗਰਮ ਹੋ ਜਾਵੇਗਾ। ਦਵਾਈਆਂ ਦੀਆਂ ਕੀਮਤਾਂ ਉੱਤੇ ਵੀ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ। ਇਸੇ ਤਰ੍ਹਾਂ ਨਕਲੀ ਦਵਾਈਆਂ ਵੀ ਧੜਲੇ ਨਾਲ ਵਿਕ ਰਹੀਆਂ ਹਨ। ਸਰਕਾਰੀ ਤੰਤਰ ਅਜਿਹੀਆਂ ਦਵਾਈਆਂ ਤੇ ਰੋਕ ਲਗਾਉਣ ਵਿੱਚ ਅਸਫਲ ਹੋ ਰਿਹਾ ਹੈ। ਬਾਜ਼ਾਰ ਵਿੱਚ ਤਿੰਨ ਤਰ੍ਹਾਂ ਦੀਆਂ ਐਥੀਕਲ, ਜੈਨੇਰਿਕ ਅਤੇ ਪ੍ਰਚਾਰਕ ਦਵਾਈਆਂ ਵਿਕ ਰਹੀਆਂ ਹਨ। ਐਥੀਕਲ ਦਵਾਈਆਂ ਮਿਆਰੀ ਦਵਾ ਕੰਪਨੀਆਂ ਬਣਾ ਰਹੀਆਂ ਹਨ। ਇਹ ਕੰਪਨੀਆਂ ਹੁਣ ਜੈਨੇਰਿਕ ਦਵਾਈਆਂ ਵੀ ਬਣਾਉਣ ਲੱਗ ਪਈਆਂ ਹਨ। ਐਥੀਕਲ ਅਤੇ ਜੈਨੇਰਿਕ ਉਂਝ ਕੁਝ ਕੁ ਮਿਕਦਾਰ ਦੇ ਫਰਕ ਨਾਲ ਬਣਦੀਆਂ ਹਨ ਪਰ ਇਨ੍ਹਾਂ ਦੇ ਮੁੱਲ ਵਿੱਚ ਕਾਫ਼ੀ ਫਰਕ ਦੇਖਣ ਨੂੰ ਮਿਲਦਾ ਹੈ। ਜੈਨੇਰਿਕ ਅਤੇ ਪ੍ਰਚਾਰਕ ਦਵਾਈਆਂ ਨਾਲ ਆਮ  ਲੋਕਾਂ ਦੀ ਭਾਰੀ ਲੁੱਟ ਹੋ ਰਹੀ ਹੈ। ਦਵਾਈ ਬਣਾਉਣ ਵਾਲੀਆਂ ਕੰਪਨੀਆਂ ਡਾਕਟਰਾਂ ਨੂੰ ਭਾਰੀ ਲਾਭ ਪਹੁੰਚਾਉਂਦੀਆਂ ਹਨ। ਇਸ ਕਾਰਨ ਡਾਕਟਰ ਇਸ ਗੈਰ-ਕਾਨੂੰਨੀ ਦਵਾ ਉਦਯੋਗ ਨੂੰ ਵਧਾਉਣ ਵਿੱਚ ਖਾਸ ਯੋਗਦਾਨ ਦੇ ਰਹੇ ਹਨ। ਪ੍ਰਚਾਰਕ ਦਵਾਈਆਂ ਬਣਾਉਣ ਵਾਲੇ ਕਾਰਖਾਨੇ ਵੱਡੀ ਗਿਣਤੀ ਵਿੱਚ ਖੁੱਲ੍ਹੇ ਹੋਏ ਹਨ। ਇਨ੍ਹਾਂ ਕਾਰਖਾਨਿਆਂ ਉੱਤੇ ਸਰਕਾਰ ਦੀ ਕੋਈ ਬੰਦਿਸ਼ ਵੀ ਨਹੀਂ ਹੈ। ਅਜਿਹੇ ਕਾਰਖਾਨੇ ਗੈਰ-ਕਾਨੂੰਨੀ ਤੌਰ ਤੇ ਲਾ-ਇਲਾਜ ਬਿਮਾਰੀਆਂ ਲਈ ਦਵਾਈਆਂ ਬਣਾ ਰਹੇ ਹਨ। ਇਹ ਦਵਾਈਆਂ 500 ਗੁਣਾਂ ਵੱਧ ਕੀਮਤ ਤੇ ਵੇਚੀਆਂ ਜਾ ਰਹੀਆਂ ਹਨ। ਮੈਡੀਕਲ ਕਿੱਤੇ ਦੇ ਪੱਖ ਤੋਂ ਵੀ ਇਹ ਗੱਲ ਨੈਤਿਕ ਨਹੀਂ ਹਨ। ਡਾਕਟਰਾਂ ਦੀਆਂ ਜੱਥੇਬੰਦੀਆਂ ਵੀ ਇਸ ਗੱਲ ਦੇ ਵਿਰੋਧ ਵਿੱਚ ਅੱਗੇ ਨਹੀਂ ਆ ਰਹੀਆਂ। ਅਜਿਹੇ ਹਾਲਾਤਾਂ ਵਿੱਚ ਆਮ ਲੋਕਾਂ ਦੀ ਸਿਹਤ ਅਤੇ ਜ਼ਿੰਦਗੀ ਦਾ ਬੱਸ ਰੱਬ ਹੀ ਰਾਖਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦਵਾਈਆਂ ਦੇ ਉਤਪਾਦਨ ਅਤੇ ਮੰਡੀਕਰਨ ਬਾਰੇ ਨਵੀਂ ਨੀਤੀ ਬਣਾਵੇ, ਤਾਂ ਜੋ ਆਮ ਲੋਕਾਂ ਨੂੰ ਕੋਈ ਰਾਹਤ ਮਿਲ ਸਕੇ।
-ਸੰਪਾਦਕ

Share this post

ਸੰਪਾਦਕ ਦੀ ਕਲਮ ਤੋਂ

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਸਹਿਕਾਰਤਾ ਲਹਿਰ ਦੀ ਕਾਇਆ ਕਲਪ ਦਾ ਮਸਲਾ

ਭਾਰਤ ਵਿੱਚ  ਸਹਿਕਾਰਤਾ ਲਹਿਰ ਦਾ ਪ੍ਰਵੇਸ਼ ਸੰਨ 1904 ’ਚ ਹੋਇਆ।  ਪ੍ਰੰਤੂ ਅੰਗਰੇਜ਼ ਹਾਕਮ ਵੱਲੋਂ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today106
Yesterday242
Week1331
Month4106
All69667

Weather

100°
38°
°F | °C
Clear
Humidity: 15%
Sat
Mostly Sunny
72 | 102
22 | 38
Sun
Mostly Sunny
77 | 104
25 | 40
Mon
Mostly Sunny
79 | 106
26 | 41