ਸਰਕਾਰ ਕਿਰਤੀਆਂ ਦੀ ਭਲਾਈ ਲਈ ਵਚਨਬੱਧ : ਪ੍ਰਧਾਨ ਮੰਤਰੀ

18 May 2013

image ਨਵੀਂ ਦਿੱਲੀ  ਵਿਸ਼ਵ ਵਾਰਤਾ-ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸਮਾਜ, ਅਰਥਚਾਰੇ ਤੇ ਰਾਸ਼ਟਰ ਦੀ ਮਜ਼ਬੂਤੀ ਲਈ ਸਰਕਾਰ, ਸਨਅਤ ਅਤੇ ਕਿਰਤੀ ਜਥੇਬੰਦੀਆਂ ਨੂੰ ਆਪਸੀ ਸਾਂਝ ਨਾਲ ਕੰਮ ਕਰਨ ਦੀ ਲੋੜ ਹੈ। ਅੱਜ ਨਵੀਂ ਦਿੱਲੀ ਵਿੱਚ ਭਾਰਤੀ ਕਿਰਤ ਕਾਨਫਰੰਸ ਦੇ 45ਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਇਸ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।  ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਟਰੇਡ ਯੂਨੀਅਨਾਂ ਵੱਲੋਂ ਉਠਾਏ ਗਏ ਮੁੱਦਿਆਂ ਉਪਰ ਹਮੇਸ਼ਾ ਗੰਭੀਰਤਾ ਨਾਲ ਵਿਚਾਰ ਕੀਤਾ ਜਾਂਦਾ ਹੈ ਤੇ ਉਨ੍ਹਾਂ ਦੀਆਂ ਕਈਆਂ ਮੰਗਾਂ ਨੂੰ ਸਿਧਾਂਤਕ ਰੂਪ ਵਿੱਚ ਸਵੀਕਾਰ ਕਰ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਗਠਿਤ ਤੇ ਗ਼ੈਰ ਸੰਗਠਿਤ ਖੇਤਰ ਵਿੱਚ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇੱਕ ਰਾਸ਼ਟਰੀ ਸਮਾਜਿਕ ਸੁਰੱਖਿਆ ਫੰਡ ਸਥਾਪਤ ਕੀਤਾ ਜਾਵੇਗਾ। ਰਾਸ਼ਟਰੀ ਪੱਧਰ ਉਤੇ ਘੱਟੋ-ਘੱਟ ਉਜਰਤ ਨਿਸ਼ਚਿਤ ਕੀਤੀ ਜਾਵੇਗੀ ਤੇ ਕਰਮਚਾਰੀ ਪੈਨਸ਼ਨ ਸਕੀਮ ਹੇਠ ਘੱਟੋ-ਘੱਟ ਇੱਕ ਹਜ਼ਾਰ ਰੁਪਿਆ ਮਹੀਨਾ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਕੈਬਨਿਟ ਨੇ ਘੱਟੋ-ਘੱਟ ਉਜਰਤ ਐਕਟ 1948 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕਿਰਤੀ ਜਥੇਬੰਦੀਆਂ ਦੀਆਂ ਹੋਰ

Read more...

ਸੰਜੇ ਦੱਤ ਨੂੰ ਕਸਾਬ ਵਾਲੀ ਬੈਰਕ ’ਚ ਡੱਕਿਆ

18 May 2013

ਵਕੀਲ ਵੱਲੋਂ ਵਿਰੋਧ, ਸੰਜੇ ਦੱਤ ਅੱਜ ਭੇਜੇ ਜਾਣਗੇ ਯਰਵਦਾ ਜੇਲ੍ਹ
image ਮੁੰਬਈ  ਅ.ਬ.-ਸੰਜੇ ਦੱਤ ਨੇ 42 ਮਹੀਨੇ ਦੇ ਜੇਲ੍ਹ ਦੀ ਮਿਆਦ ਦੀ ਪਹਿਲੀ ਰਾਤ ਮੁੰਬਈ ਦੇ ਆਰਥਰ ਰੋਡ ਜੇਲ੍ਹ ਦੇ ਬੈਰਕ ਨੰ. 12 ਵਿੱਚ ਕੱਟੀ। ਸਜਾ ਪੂਰੀ ਕਰਨ ਲਈ ਉਨ੍ਹਾਂ ਨੂੰ ਹੁਣ ਪੂਣੇ ਦੀ ਯਰਵਦਾ ਜੇਲ੍ਹ ਭੇਜਿਆ ਜਾ ਸਕਦਾ ਹੈ, ਪਰ ਫਿਲਹਾਲ ਸੰਜੇ ਦੱਤ ਨੂੰ ਉਸੇ ਬੈਠਕ ਵਿੱਚ ਰੱਖਿਆ ਗਿਆ ਹੈ, ਜਿਸ ਵਿੱਚ ਮੁੰਬਈ ਹਮਲਿਆਂ ਦੇ ਗੁਨਾਹਗਾਰ ਆਮਿਰ ਅਫਜਲ ਕਸਾਬ ਨੂੰ ਰੱਖਿਆ ਗਿਆ ਸੀ। ਸੰਜੇ ਦੇ ਵਕੀਲ ਨੇ ਸੰਜੇ ਨੂੰ ਕਸਾਬ ਦੀ ਬੈਠਕ ਵਿੱਚ ਰੱਖਣ ਦਾ ਵਿਰੋਧ ਕੀਤਾ ਹੈ। ਵਕੀਲ ਦਾ ਕਹਿਣਾ ਹੈ ਕਿ ਸੰਜੇ ਦੱਤ ਕੋਈ ਅੱਤਵਾਦੀ ਨਹੀਂ ਹੈ। ਜ਼ਿਕਰਯੋਗ ਹੈ ਕਿ  ਅੱਤਵਾਦੀ ਕਸਾਬ ਨੂੰ ਪਿਛਲੇ ਸਾਲ ਫਾਂਸੀ ਦੇ ਦਿੱਤੀ ਗਈ ਸੀ। ਇਸ ਦੌਰਾਨ ਸੰਜੇ ਦੇ ਜੇਲ੍ਹ ਜਾਣ ਤੇ ਸਲਮਾਨ ਖਾਨ ਨੇ ਉਨ੍ਹਾਂ ਦੀ ਧੀ ਤ੍ਰਿਸ਼ਲਾ ਨਾਲ ਗੱਲਬਾਤ ਕੀਤੀ ਹੈ। ਸਲਮਾਨ ਖਾਨ ਬੁੱਧਵਾਰ ਰਾਤ ਨੂੰ ਸੰਜੇ ਦੱਤ ਦੇ ਘਰ ਵੀ ਗਏ ਸਨ। ਵੀਰਵਾਰ ਨੂੰ ਸਲਮਾਨ ਨੇ ਤ੍ਰਿਸ਼ਲਾ ਨੂੰ ਹੌਂਸਲਾ ਦਿੱਤਾ ਅਤੇ ਕਿਹਾ ਕਿ ਉਹ ਹਮੇਸ਼ਾਂ ਉਸ ਦੀ ਮੱਦਦ ਲਈ ਤਿਆਰ ਰਹਿਣਗੇ। ਸਲਮਾਨ ਤ੍ਰਿਸ਼ਲਾ ਨਾਲ ਸੰਪਰਕ ਵਿੱਚ ਹਨ। ਜਦੋਂ ਸੰਜੇ ਦੱਤ ਨੂੰ ਇਹ ਖਬਰ ਮਿਲਣ ਤੋਂ ਬਾਅਦ ਤ੍ਰਿਸ਼ਨਾ ਨੂੰ ਫੋਨ ਕਰਨ ਵਾਲੇ ਪਹਿਲੇ ਵਿਅਕਤੀ ਸਲਮਾਨ ਖਾਨ ਹੀ ਸਨ। ਤ੍ਰਿਸ਼ਲਾ ਲੰਬੇ ਸਮੇਂ ਤੋਂ ਆਪਣੇ ਪਿਤਾ ਤੋਂ ਦੂਰ ਰਹਿ ਰਹੀ ਹੈ। ਸੂਤਰਾਂ ਮੁਤਾਬਕ ਸੱਲ੍ਹ ਨੇ ਤ੍ਰਿਸ਼ਲਾ ਨੂੰ ਕਿਹਾ ਕਿ ਉਨ੍ਹਾਂ ਨੂੰ ਜਦ ਵੀ ਲੋੜ ਪਵੇਗੀ, ਉਹ ਉਸ ਦੇ ਨਾਲ ਮੌਜੂਦ ਰਹਿਣਗੇ। ਸੰਜੇ ਤਕਰੀਬਨ ਡੇਢ ਮਹੀਨੇ ਤੋਂ ਤ੍ਰਿਸ਼ਲਾ ਨਾਲ ਗੱਲ ਨਹੀਂ ਕਰ ਰਹੇ। ਜੇਲ੍ਹ ਜਾਣ ਤੋਂ ਪਹਿਲਾਂ ਵੀ ਉਨ੍ਹਾਂ ਤ੍ਰਿਸ਼ਲਾ ਨਾਲ ਗੱਲ ਨਹੀਂ ਕੀਤੀ, ਪਰ ਸੰਜੇ ਦੱਤ ਦੀ ਧੀ ਤ੍ਰਿਸ਼ਲਾ ਨੇ ਬੁੱਧਵਾਰ ਨੂੰ ਉਨ੍ਹਾਂ ਨੂੰ ਫੋਨ ਕੀਤਾ ਸੀ, ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਸੰਜੇ ਦੱਤ ਨੇ 2008 ਵਿੱਚ ਬਹਾਮਾਸ ਵਿੱਚ ਬਲੂ ਫਿਲਮ ਦੀ

Read more...

ਸ੍ਰੀ ਸੰਥ, ਚੰਦੇਲਾ ਨੂੰ ਪਰੋਸੀਆਂ ਗਈਆਂ ਸਨ ਲੜਕੀਆਂ

18 May 2013

6 ਦੋਸ਼ੀ ਕ੍ਰਿਕਟਰ ਗ੍ਰਿਫਤਾਰ, ਕਬੂਲ ਕੀਤੀ ਫਿਕਸਿੰਗ
ਘੋਟਾਲਿਆਂ ਦੇ ਬਾਵਜੂਦ ਸੰਸਦ ਪਵਿੱਤਰ ਹੈ ਤਾਂ ਆਈ. ਪੀ. ਐੱਲ. ਪਾਪੀ ਕਿਵੇਂ-ਸਿੱਧੂ

image ਨਵੀਂ ਦਿੱਲੀ  ਅ.ਬ.-ਆਈ.ਪੀ.ਐੱਲ. ਦੇ ਤਿੰਨੋਂ ਦਾਗੀ ਕ੍ਰਿਕਟਰਾਂ ਨੇ ਦਿੱਲੀ ਪੁਲਿਸ ਦੇ ਸਾਹਮਣੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਦਿੱਲੀ ਪੁਲਿਸ ਕਮਿਸ਼ਨਰ ਨੀਰਜ ਕੁਮਾਰ ਖੁਦ ਇਨ੍ਹਾਂ ਤਿੰਨਾਂ ਤੋਂ ਪੁੱਛਗਿੱਛ ਕਰ ਰਹੇ ਹਨ ਅਤੇ ਕ੍ਰਿਕਟਰਾਂ ਨੇ ਇਹ ਸਵੀਕਾਰ ਕਰ ਲਿਆ ਹੈ ਕਿ ਉਹ ਸਪਾਟ ਫਿਕਸਿੰਗ ਵਿੱਚ ਸ਼ਾਮਲ ਸਨ। ਗ੍ਰਿਫਤਾਰੀ ਤੋਂ ਬਾਅਦ ਰਾਤ 11 ਵਜੇ ਤੱਕ ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰਦੀ ਰਹੀ, ਜਦੋਂ ਤੱਕ ਇਨ੍ਹਾਂ ਨੇ ਆਪਣਾ ਗੁਨਾਹ ਨਹੀਂ ਕਬੂਲਿਆ ਸੀ। ਸਪੈਸ਼ਲ ਸੈੱਲ ਦੇ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਬੀਤੀ ਰਾਤ ਸ੍ਰੀਸੰਥ ਖੂਬ ਰੋਏ। ਸ੍ਰੀਸੰਥ ਫੁੱਟ ਫੁੱਟ ਕੇ ਰੋਂਦੇ ਰਹੇ ਅਤੇ ਕੁਝ ਖਾਧਾ ਵੀ ਨਹੀਂ। ਹਾਲਾਂਕਿ ਪੁਲਿਸ ਵਾਲਿਆਂ ਦੇ ਕਾਫੀ ਦਬਾਅ ਦੇਣ ’ਤੇ ਉਨ੍ਹਾਂ ਨੇ 2 ਚਮਚ ਚੌਲ ਖਾਧੇ। ਇਸ ਤੋਂ ਬਾਅਦ ਸ੍ਰੀਸੰਤ ਤੋਂ ਪੁਲਿਸ ਵਾਲਿਆਂ ਨੇ ਫਿਕਸਿੰਗ ਨਾਲ ਜੁੜੇ ਸਵਾਲ ਕੀਤੇ, ਪਰ ਜ਼ਿਆਦਾਤਰ ਸਵਾਲਾਂ ’ਤੇ ਉਹ ਖਾਮੋਸ਼ ਰਹੇ। ਉੱਧਰ ਅਜੀਤ ਚੰਦੇਲਾ ਨੇ ਪੁੱਛਗਿੱਛ ਦੇ ਦੌਰਾਨ ਅਰਾਮ ਵੀ ਕੀਤਾ, ਪਰ ਤੀਸਰੇ ਦੋਸ਼ੀ ਕ੍ਰਿਕਟਰ ਅਮਿਤ ਚੌਹਾਨ ਪੁਲਿਸ ਦੇ ਜ਼ਿਆਦਾਤਰ ਸਵਾਲਾਂ ’ਤੇ ਚੁੱਪ ਰਹੇ। ਇਸ ਮਾਮਲੇ ਦੀ ਗੰਭੀਰਤਾ ਦਾ ਅੰਦਾਜ਼ਾ ਇਸੇ ਤੋਂ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਪੁਲਿਸ ਕਮਿਸ਼ਨਰ ਨੀਰਜ ਕੁਮਾਰ ਨੇ ਖੁਦ ਇਨ੍ਹਾਂ ਤਿੰਨਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੇ ਹਨ।  ਉਧਰ ਆਈ.ਪੀ.ਐੱਲ. ਵਿੱਚ ਸਪਾਟ ਫਿਕਸਿੰਗ ਨੇ ਕ੍ਰਿਕਟ ਦੀ ਦੁਨੀਆਂ ’ਚ ਭੂਚਾਲ ਲੈ ਆਂਦਾ ਹੈ। ਘਟਨਾ ਨੂੰ ਵੇਖਦੇ ਹੋਈ ਕੋਈ ਹੈਰਾਨ ਹੈ ਤੇ ਕੋਈ ਗੁੱਸੇ ਵਿੱਚ ਤੇ ਕੋਈ ਦੁੱਖ ਦੀ ਹਾਲਤ ਵਿੱਚ। ਪ੍ਰਤੀਕਿਰਿਆਵਾਂ ਦਾ ਦੌਰ ਜਾਰੀ ਹੈ। ਸ਼ੁਰੂ ਤੋਂ ਵਿਵਾਦਾਂ ’ਚ ਰਿਹਾ

Read more...

ਮ੍ਯੈਡੀਕਲ ਕਾਲਜਾਂ ’ਚ ਕੈਂਸਰ ਸੁਵਿਧਾਵਾਂ ਲਈ 300 ਕਰੋੜ ਪ੍ਰਵਾਨ

18 May 2013

ਕੈਂਸਰ ਮਰੀਜਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ

image ਚੰਡੀਗੜ੍ਹ - ਹਰੀਸ਼ ਚੰਦਰ ਬਾਗਾਂ ਵਾਲਾ-ਰਾਜ ਭਰ ਵਿਚ ਕੈਂਸਰ ਦੇ ਮਰੀਜਾਂ ਨੂੰ ਵਧੀਆ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ ਪਰਕਾਸ਼ ਸਿੰਘ ਬਾਦਲ ਨੇ ਸਰਕਾਰੀ ਮੈਡੀਕਲ ਕਾਲਜਾਂ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਲਈ ਸਾਜੋ ਸਮਾਨ ਮੁਹੱਈਆ ਕਰਵਾਉਣ ਵਾਸਤੇ ਤਕਰੀਬਨ 300 ਕਰੋੜ ਰੁਪਏ ਦੀ ਵਿਆਪਕ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੈਂਸਰ ਹਸਪਤਾਲ ਬਠਿੰਡਾ ਨੂੰ ਵੀ ਸੁਪਰਸਪੈਸ਼ਿਲਟੀ ਸੁਵਿਧਾਵਾਂ ਨਾਲ ਲੈਸ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।  ਇਸ ਸਬੰਧੀ ਫੈਸਲਾ ਸ. ਬਾਦਲ ਨੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਉਚ ਅਧਿਕਾਰੀਆਂ ਨਾਲ ਆਪਣੇ ਨਿਵਾਸ ਸਥਾਨ ’ਤੇ ਅੱਜ ਸਵੇਰੇ ਇਕ ਮੀਟਿੰਗ ਦੌਰਾਨ ਲਿਆ।  ਰਾਜ ਵਿਚੋਂ ਕੈਂਸਰ ਦੀ ਬਿਮਾਰੀ ਨਾਲ ਨਿਪਟਣ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਸ.ਬਾਦਲ ਨੇ ਕਿਹਾ ਕਿ ਕੈਂਸਰ ਦੇ ਮਰੀਜਾਂ ਲਈ ਵਧੀਆ ਇਲਾਜ ਉਪਲੱਬਧ ਕਰਵਾਉਣ ਲਈ ਰਾਜ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ’ਚ ਫੰਡਾਂ ਦੀ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਰਾਜ ਵਿਚ ਕਿਸੇ ਵੀ ਕੈਂਸਰ ਮਰੀਜ  ਨੂੰ ਵਧੀਆ ਡਾਕਟਰੀ ਸੁਵਿਧਾਵਾਂ ਤੋਂ ਵਾਝਾਂ ਨਹੀ ਰਹਿਣ ਦਿੱਤਾ ਜਾਵੇਗਾ। ਇਨ੍ਹਾਂ ਹਸਪਤਾਲਾਂ ਵਿਚ ਸਬ ਤੋਂ ਵਧੀਆ ਡਾਕਟਰੀ ਦੇਖ-ਰੇਖ, ਖੋਜ ਅਤੇ ਜਾਂਚ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।  ਸ.ਬਾਦਲ ਨੇ ਇਨ੍ਹਾਂ ਸਰਕਾਰੀ ਮੈਡੀਕਲ ਕਾਲਜਾਂ ਵਿਚ ਨਿਊਕਲਰ ਮੈਡੀਸੀਨ, ਸਰਜੀਕਲ ਆਨਕੋਲਾਜੀ, ਮੈਡੀਕਲ ਆਨਕੋਲਾਜੀ ਅਤੇ ਰੇਡੀਓਥੇਰੇਪੀ ਵਿਚ ਉਚ ਯੋਗਤਾ ਪ੍ਰਾਪਤ ਅਤੇ ਤਜਰਬੇਕਾਰ ਫੈਕਲਟੀ ਦੀਆਂ  ਅਸਾਮੀਆਂ ਭਰਨ ਦੀ ਵੀ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਰੇਡੀਓ ਡਾਇਗਨੋਸਿਸ, ਬਲੱਡ

Read more...

ਜੁੰਮੇ ਦੀ ਨਮਾਜ਼ ਮੌਕੇ ਪਾਕਿ ’ਚ ਦੋ ਮਸਜਿਦਾਂ ’ਚ ਬੰਬ ਧਮਾਕੇ, 12 ਮੌਤਾਂ

18 May 2013

image ਇਸਲਾਮਾਬਾਦ  ਅ. ਬ.-ਪੱਛਮੀ ਉੱਤਰੀ ਪਾਕਿਸਤਾਨ ਦੇ ਅਸ਼ਾਂਤ ਖੇਤਰ ਖੈਬਰ ਪਖਤੂਨਖਵਾ ਵਿਚ ਅੱਜ ਦੋ ਮਸਜਿਦਾਂ ਵਿਚ ਹੋਏ ਬੰਬ ਧਮਾਕਿਆਂ ਵਿਚ 12 ਲੋਕ ਮਾਰੇ ਗਏ ਅਤੇ 25 ਹੋਰ ਜ਼ਖਮੀ ਹੋ ਗਏ। ਸੁਰੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਲਾਕੰਦ ਜ਼ਿਲੇ ਦੇ ਬਜਾਦਰਾ ਇਲਾਕੇ ਵਿਚ ਮਸਜਿਦਾਂ ਵਿਚ ਜੁੰਮੇ ਦੀ ਨਮਾਜ਼ ਦੌਰਾਨ ਇਹ ਧਮਾਕੇ ਹੋਏ। ਇਹ ਇਲਾਕਾ ਪਾਕਸਤਾਨੀ ਤਾਲਿਬਾਨ ਗਤੀਵਿਧੀਆਂ ਦਾ ਗੜ੍ਹ ਮੰਨਿਆ ਜਾਂਦਾ ਹੈ। ਅਧਿਕਾਰੀਆਂ ਨੇ ਮੀਡੀਆ ਨੂੰ ਦੱਸਿਆ ਕਿ 12 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਧਮਾਕਿਆਂ ਕਾਰਣ ਮਸਜਿਦਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਲੋਕਾਂ ਨੂੰ ਨੇੜੇ ਦੇ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ। ਜ਼ਿਲਾ ਡਿਪਟੀ ਕਮਿਸ਼ਨਰ ਅਮਜਦ ਅਲੀ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਖੋਜ ਮੁਹਿੰਮ ਚਲਾਈ ਹੈ। ਹਾਲੇ ਤੱਕ ਕਿਸੇ ਵੀ ਸੰਗਠਨ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ। 11 ਮਈ ਨੂੰ ਦੇਸ਼ ਵਿਚ ਹੋਈਆਂ ਆਮ ਚੋਣਾਂ ਤੋਂ ਬਾਅਦ ਇਹ ਖੈਬਰ ਪਖਤੂਨਕਵਾ ਵਿਚ ਇਹ ਪਹਿਲਾਂ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ। ਖ਼ਬਰ ਹੈ ਕਿ ਸੂਬੇ ਵਿਚ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੋ ਹੋਰ ਪਾਰਟੀਆਂ ਨਾਲ ਮਿਲ ਕੇ ਸਰਕਾਰ ਬਣਾਉਣ ਜਾ ਰਹੀ ਹੈ।

ਸੱਨਅਤ ਮੰਤਰੀ ਵੱਲੋਂ ਵਿਕਾਸ ਕਾਰਜਾਂ ਲਈ ਚੈੱਕ ਭੇਂਟ

18 May 2013

ਅੰਮ੍ਰਿਤਸਰ ਝ ਮੋਤਾ ਸਿੰਘ
image ਗੁਰੂ ਨਗਰੀ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ‘ਚ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਸ ਪਵਿੱਤਰ ਨਗਰੀ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਨਅਤ, ਵਣਜ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਵਾਰਡ ਨੰਬਰ 10 ਤੇ 11 ਦੀਆਂ ਪਾਰਕਾਂ ਲਈ 20 ਲੱਖ ਰੁਪਏ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਲ ਰੋਡ ਨੂੰ 2 ਲੱਖ ਦੀ ਗ੍ਰਾਂਟ ਦਾ ਚੈੱਕ ਭੇਂਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਸੂਬਾ ਪੰਜਾਬ ਤਰੱਕੀ ਦੇ ਰਾਹ ‘ਤੇ ਹੈ ਅਤੇ ਪਿਛਲੇ ਕੁਝ ਸਾਲਾਂ ‘ਚ ਪੰਜਾਬ ਦਾ ਹਰ ਖੇਤਰ ‘ਚ ਰਿਕਾਰਡ ਵਿਕਾਸ ਹੋਇਆ ਹੈ। ਉਦਯੋਗ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ 10-10 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 10 ਅਤੇ 11 ‘ਚ ਪਾਰਕਾਂ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਸ਼ਹਿਰ ਦੀ ਹਰ ਕਲੌਨੀ ਨੂੰ ਸੁੰਦਰ ਪਾਰਕ ਬਣਾ ਕੇ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਜੋ ਕਿ ਆਪਣੀ ਰੂਹਾਨੀਅਤ ਕਾਰਨ ਪੂਰੀ ਦੁਨੀਆਂ ‘ਚ ਜਾਣਿਆਂ ਜਾਂਦਾ ਹੈ ਦੀ ਖੂਬਸੂਰਤੀ ਵੱਲ ਰਾਜ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਹਿਰ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ ਅਤੇ ਅੰਮ੍ਰਿਤਸਰ ਸ਼ਹਿਰ ਸੜਕ, ਰੇਲ ਅਤੇ ਹਵਾਈ ਸੰਪਰਕ ਰਾਹੀਂ ਪੂਰੀ ਦੁਨੀਆਂ ਨਾਲ ਜੁੜਿਆ ਹੋਇਆ ਹੈ।

Read more...

ਪੰਚਾਇਤੀ ਚੋਣਾਂ ਦੇ ਨੋਟੀਫਿਕੇਸ਼ਨ ’ਤੇ 29 ਤੱਕ ਰੋਕ

17 May 2013

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਰੋਕ ਲਾਉਣ ਤੋਂ ਹਾਈਕੋਰਟ ਦਾ ਇਨਕਾਰ
ਚੰਡੀਗੜ੍ਹ  ਹਰੀਸ਼ ਚੰਦਰ ਬਾਗਾਂਵਾਲਾ-
ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿਤਾ ਹੈ ਪਰ ਸਰਪੰਚੀ ਤੇ ਪੇਂਡੂ ਪੰਚਾਇਤਾਂ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੇ 29 ਮਈ ਤਕ ਰੋਕ ਲਗਾ ਦਿਤੀ ਹੈ। ਹੁਣ ਜਦਕਿ 19 ਮਈ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਮੇਂ ਤੇ ਹੀ ਹੋਣਗੀਆਂ। ਜਦਕਿ ਸਰਪੰਚੀ ਤੇ ਪੇਂਡੂ ਪੰਚਾਇਤਾਂ ਸਬੰਧੀ ਚੋਣਾਂ ਦਾ ਨੋਟੀਫਿਕੇਸ਼ਨ 29 ਮਈ ਤੋਂ ਬਾਦ ਹੋਣਗੀਆਂ। ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਚਾਇਤੀ ਚੋਣਾਂ ਦੀ ਵਾਰਡਬੰਦੀ ਨੁੰ ਚੁਣੌਤੀ ਦਿੰਦਿਆਂ ਦਾਇਰ ਪਟੀਸ਼ਨ ਤੇ ਸੁਣਵਾਈ ਕਰਦਿਆਂ ਅੱਜ ਹਾਈਕੋਰਟ ਨੇ ਉਕਤ ਫੈਸਲਾ ਸੁਣਾਇਆ ਹੈ। ਬਾਜਵਾ ਨੇ ਦੋਸ਼ ਲਾਇਆ ਸੀ ਕਿ ਸੱਤਾਧਾਰੀ ਅਕਾਲੀ-ਭਾਜਪਾ ਵਲੋਂ ਆਪਣੀ ਮਨਮਰਜ਼ੀ ਅਨੁਸਾਰ ਨਿਯਮਾਂ ਨੂੰ ਛਿੱਕੇ ਟੰਗਕੇ ਵਾਰਡਬੰਦੀ ਕੀਤੀ ਹੈ ਇਸ ਲਈ ਵਾਰਡਬੰਦੀ ਦੁਬਾਰਾ ਕਰਕੇ ਚੋਣਾਂ ਕਰਾਈਆਂ ਜਾਣ ਪਰ ਹਾਈਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਤੇ ਸਟੇਅ ਲਾਉਣ ਤੋਂ ਰੋਕ ਲਾ ਦਿਤੀ ਹੈ ਤੇ ਹੁਣ ਇਹ 19 ਮਈ ਨੂੰ ਹੀ ਹੋਣਗੀਆਂ ਪਰ ਸਰਪੰਚੀ ਤੇ ਪੇਂਡੂ ਪੰਚਾਇਤਾਂ ਸਬੰਧੀ ਚੋਣਾਂ ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਨੂੰ 29 ਮਈ ਤੋਂ ਬਾਦ ਹੀ ਜਾਰੀ ਕਰਨ ਦਾ ਹੁਕਮ ਸੁਣਾ ਦਿਤਾ ਹੈ।  ਇਸੇ ਦੌਰਾਨ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਪੰਚਾਇਤੀ ਦੀਆਂ ਚੋਣਾਂ ਹੁਣ ਅੱਗੇ ਪੈਣ ਦੀ ਸੰਭਾਵਨਾ ਹੈ। ਇਹ ਚੋਣਾਂ ਹੁਣ ਜੂਨ ਦੇ ਅਖੀਰ ਵਿੱਚ ਜਾਂ ਜੁਲਾਈ ਦੇ ਮਹੀਨੇ ਦੇ ਪਹਿਲੇ ਹਫਤੇ ਕਰਵਾਏ ਜਾਣ ਦੀਆਂ ਸੰਭਾਵਨਾਵਾਂ ਹਨ। ਅਜਿਹਾ ਇਸ ਲਈ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿੱਚ ਸਰਪੰਚਾਂ ਅਤੇ ਪੰਚਾਂ ਵਿੱਚ ਪੱਛੜੀਆਂ ਸ਼੍ਰੇਣੀਆਂ , ਅਨੁਸੂਚਿਤ ਜਾਤੀਆਂ ਅਤੇ

Read more...

ਕਾਂਗਰਸ ਦੀ ਰੈਲੀ ’ਚ ਪੀ. ਪੀ. ਪੀ. ’ਤੇ ਫਾਇਰਿੰਗ, 1 ਮੌਤ

17 May 2013

ਮਲਾ ਵੱਡੀ ਸਿਆਸੀ ਸਾਜ਼ਿਸ਼ : ਮਨਪ੍ਰੀਤ

ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਵਾਲਾ ਮਾਹੌਲ
ਬਠਿੰਡਾ ਝਗੌਰਵ ਕਾਲੜਾ, ਅਮਰਜੀਤ ਸਿੱਧੂ

image ਰਾਮਪੁਰਾ ਦੇ ਨਜਦੀਕ ਸਥਿਤ ਆਦਮਪੁਰ ਵਿਖੇ ਅੱਜ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਰੈਲੀ ਨੂੰ ਸੰਬੋਧਨ ਕਰ ਰਹੇ ਪੀ ਪੀ ਪੀ ਆਗੂ ਲੱਖਾ ਸਿਧਾਨਾ ਅਤੇ ਉਸ ਦੇ ਸਾਥੀਆਂ  ਤੇ 2 ਦਰਜਨ ਦੇ ਕਰੀਬ ਹਮਲਾਵਰਾਂ ਨੇ ਧੂੰਆਂਧਾਰ   ਫਾਇਰਿੰਗ ਕਰਦਿਆਂ ਹਮਲਾ ਕਰ ਦਿੱਤਾ ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਕਿ ਪੀ ਪੀ ਪੀ ਆਗੂ ਲੱਖਾ ਸਿਧਾਨਾ ਸਮੇਤ 3 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਇਸ ਦੌਰਾਨ ਹਮਲਾਵਰ ਤਾਂ ਫਰਾਰ ਹੋਣ ਵਿੱਚ ਸਫਲ ਹੋ ਗਏ ਪਰੰਤੂ ਰੈਲੀ ਵਿੱਚ ਭੱਗਦੜ ਮੱਚ ਗਈ। ਉੱਥੇ ਮੌਜੂਦ ਲੱਖਾ ਸਿਧਾਨਾ ਦੇ ਹੀ ਇੱਕ ਹੋਰ ਸਾਥੀ ਨੇ ਦੱਸਿਆ ਕਿ ਰਾਇਫਲ, ਰਿਵਾਲਵਰ ਅਤੇ ਹੋਰ ਹਥਿਆਰਾਂ ਨਾਲ ਲੈਸ ਹੋਕੇ ਆਏ ਦੋ ਦਰਜਨ ਦੇ ਕਰੀਬ ਹਮਲਾਵਾਰਾਂ 10 ਮਿੰਟ ਤੱਕ ਫਾਇਰਿੰਗ ਕੀਤੀ ਇਸ ਦੌਰਾਨ ਉਕਤ ਹਮਲਾਵਾਰਾਂ ਵੱਲੋਂ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਜਿਸ ਕਾਰਣ ਲੱਖਾ ਸਿਧਾਨਾ ਦੇ ਸਾਥੀ ਜਸਪ੍ਰੀਤ ਸਿੰਘ ਜੱਸਾ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਕਿ ਲੱਖਾ ਸਿਧਾਨਾ ਦੇ 4 ਗੋਲੀਆਂ ਲੱਗੀਆਂ ਜਿਨ੍ਹਾਂ ਵਿੱਚੋਂ 2 ਗੋਲੀਆਂ ਸਿਧਾਨਾ ਦੇ ਪੇਟ ਵਿੱਚ ਅਤੇ ਇੱਕ ਗੋਲੀ ਗਿੱਟੇ ਤੇ, ਇੱਕ ਗੋਲੀ ਹੱਥ ਤੇ ਲੱਗੀ ਜਿਸ ਕਾਰਣ ਸਿਧਾਨਾ ਦੀ ਹਾਲਤ ਗੰਭੀਰ ਹੈ ਜਿਸ ਦਾ ਸਥਾਨਕ ਆਦੇਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸਿਧਾਨਾ ਦੇ ਦੋਸਤ ਲਖਵਿੰਦਰ ਸਿੰਘ ਰਾਜੂ ਅਤੇ ਬਲਵੀਰ ਡੀ ਸੀ ਵੀ ਉਕਤ ਹਮਲੇ ਦੇ ਸ਼ਿਕਾਰ ਹੋ ਗਏ ਜਿਨ੍ਹਾਂ ਵਿਚੋਂ ਇੱਕ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਹੈ। ਉੱਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੀ ਪੀ ਪੀ ਸੁਪਰੀਮੋ ਮਨਪ੍ਰੀਤ ਸਿੰਘ ਬਾਦਲ ਆਪਣੇ ਸਾਥੀਆਂ ਸਮੇਤ ਮੌਕੇ ਤੇ ਪਹੁੰਚੇ ਜਿਨ੍ਹਾਂ ਨੇ ਵਾਰਦਾਤ ਸਬੰਧੀ ਐਸ ਐਸ ਪੀ ਰਵਚਰਨ ਸਿੰਘ ਬਰਾੜ ਨਾਲ ਗੱਲ ਕੀਤੀ, ਜਦੋਕਿ ਐਸ ਐਸ ਪੀ ਅਤੇ ਡੀ ਸੀ ਕੇ ਕੇ ਯਾਦਵ ਵੀ ਹਸਪਤਾਲ ਘਟਨਾ ਦਾ ਜਾਇਜਾ ਲੈਣ ਲਈ ਪਹੁੰਚ ਗਏ ਸਨ। ਉੱਧਰ ਆਦਮਪੁਰ ਵਿਖੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ

Read more...

130525

ਸੰਪਾਦਕ ਦੀ ਕਲਮ ਤੋਂ

  • ਦਿੱਲੀ ਕਮੇਟੀ ਦਾ ਸਹੀ ਫੈਸਲਾ >

    ਨਵੰਬਰ 1984 ਦੇ ਸਿੱਖ ਕਤਲੇਆਮ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਨੇ ਯਾਦਗਾਰ ਬਣਾਉਣ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਸਬੰਧੀ ਬੀਤੇ ਦਿਨ ਕਮੇਟੀ ਦੇ ਹੋਏ ਜਨਰਲ ਇਜਲਾਸ ਵਿੱਚ ਇਸ ਸਬੰਧੀ ਮਤਾ ਪੇਸ਼ ਕਰਦਿਆਂ ਇਹ ਯਾਦਗਾਰ ਬਣਾਉਣ ਲਈ ਹਾਊਸ ਤੋਂ ਪ੍ਰਵਾਨਗੀ ਮੰਗੀ ਗਈ। ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਉੱਤੇ ਫੌਜੀ ਹਮਲੇ ਦੀ ਯਾਦਗਾਰ ਬਣਾਉਣ ਦੇ ਨਾਲ-ਨਾਲ ਨਵੰਬਰ-1984 ਦੌਰਾਨ ਨਵੀਂ ਦਿੱਲੀ ਅਤੇ ਦੇਸ਼ ਦੇ ਹੋਰ ਭਾਗਾਂ ਵਿੱਚ ਚੁਣ-ਚੁਣ ਕੇ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਯਾਦਗਾਰ ਬਣਾਉਣ ਦਾ ਮਸਲਾ ਪਿਛਲੇ ਕਾਫੀ ਸਮੇਂ ਤੋਂ ਚਰਚਾ ਵਿੱਚ ਰਿਹਾ ਹੈ। ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਬਾਬਾ ਹਰਨਾਮ ਸਿੰਘ Read More
  • ਯੂ.ਪੀ.ਏ.ਸਰਕਾਰ ਦੇ ਚਾਰ ਸਾਲ >

    ਕਾਂਗਰਸ ਦੀ ਅਗਵਾਈ ਹੇਠਲੀ ਯੂ.ਪੀ.ਏ. ਸਰਕਾਰ ਆਪਣੇ ਦੂਜੇ ਪੰਜ ਸਾਲਾ ਕਾਰਜਕਾਲ ਦੇ ਚਾਰ ਸਾਲ ਪੂਰੇ ਕਰਨ ਦੇ ਜਸ਼ਨ ਮਨਾ ਰਹੀ ਹੈ। ਇਸ ਲਈ ਕਾਂਗਰਸ ਨੇ ਯੂ.ਪੀ.ਏ. ਨੂੰ ਅੰਦਰੋਂ ਅਤੇ ਬਾਹਰੋਂ ਹਮਾਇਤ ਦੇ ਰਹੇ ਸਮੂਹ ਪਾਰਟੀਆਂ ਦੇ ਨੇਤਾਵਾਂ ਨੂੰ ਰਾਤ ਦੇ ਖਾਣੇ ਅਤੇ ਆਪਣੀ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਪੜ੍ਹ ਕੇ ਸੁਣਾਉਣ ਲਈ ਇੱਕ ਸਮਾਗਮ ਦਾ ਆਯੋਜਨ ਵੀ ਕੀਤਾ ਹੈ। ਇਹ ਸੱਤਰਾਂ ਲਿਖੇ ਜਾਣ ਤੱਕ ਇਸ ਰਾਤ ਦੇ ਖਾਣੇ ਅਤੇ ਪ੍ਰਾਪਤੀਆਂ ਦੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਜਦੋਂ ਤੱਕ ਇਹ ਸੰਪਾਦਕੀ ਪਾਠਕਾਂ ਤੱਕ ਪੁੱਜੇਗਾ ਸਰਕਾਰ ਦੇ ਮੁੱਖੀ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਵੱਲੋਂ ਗਿਣਾਏ ਆਪਣੇ ਚਾਰ ਸਾਲਾਂ ਦੇ ਕਾਰਜਕਾਲ Read More
  • ਭਾਰਤ ਅਤੇ ਚੀਨ ਦੀ ਸਾਂਝ >

    ਭਾਰਤ ਅਤੇ ਚੀਨ ਸੰਸਾਰ ਦੇ ਦੋ ਵੱਡੇ ਦੇਸ਼ ਹਨ। ਮਨੁੱਖਤਾ ਦੀ ਆਬਾਦੀ ਦਾ ਬਹੁਤ ਵੱਡਾ ਹਿੱਸਾ ਇਨ੍ਹਾਂ ਦੋਹਾਂ ਦੇਸ਼ਾਂ ਦੀਆਂ ਸਰਹੱਦਾਂ ਅੰਦਰ ਰਹਿੰਦਾ ਹੈ। ਲਗਭਗ ਸੰਸਾਰ ਦੀ ਕੁੱਲ ਆਬਾਦੀ ਦਾ ਤੀਜਾ ਹਿੱਸਾ। ਇਨ੍ਹਾਂ ਦੇਸ਼ਾਂ ਦੀਆਂ ਜਿਥੇ ਸਰਹੱਦਾਂ ਨਾਲ-ਨਾਲ ਲੱਗਦੀਆਂ ਹਨ ਉਥੇ ਸਮੱਸਿਆਵਾਂ ਵੀ ਸਾਂਝੀਆਂ ਹਨ। ਚੀਨ ਅਤੇ ਭਾਰਤ ਦੇ ਪ੍ਰਧਾਨ ਮੰਤਰੀਆਂ ਦੀ ਮੀਟਿੰਗ ਦੋਹਾਂ ਦੇਸ਼ਾਂ ਲਈ ਬਹੁਤ ਮਹੱਤਵਪੂਰਨ ਹੈ। ਦੋਹਾਂ ਦੇਸ਼ਾਂ ਦੇ ਆਪਸੀ ਚੰਗੇ ਸਬੰਧ ਸਮੁੱਚੇ ਸੰਸਾਰ ਪੱਧਰ ’ਤੇ ਬਹੁਤ ਮਹੱਤਵ ਤੇ ਡੂੰਘੇ ਅਰਥ ਰੱਖਦੇ ਹਨ। ਚੀਨ ਇੱਕ ਉਭਰ ਰਹੀ ਸ਼ਕਤੀ ਹੈ। ਪਿਛਲੇ ਦੋ ਦਹਾਕਿਆਂ ਵਿੱਚ ਸੰਸਾਰ ਪੱਧਰ ’ਤੇ ਦੋ ਵੱਡੀਆਂ ਸ਼ਕਤੀਆਂ ਦੇ ਕੇਂਦਰ ਬਦਲੇ ਹਨ। ਅਮਰੀਕਾ ਅੱਜ ਭਾਵੇਂ ਸੰਸਾਰ Read More
  • ਜਮਹੂਰੀਅਤ ਦੀ ਮਜ਼ਬੂਤੀ ਜਾਂ ਮਜ਼ਾਕ? >

    ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਮੁਕੰਮਲ ਹੋ ਗਈਆਂ ਹਨ। ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਵਿੱਚ ਹਿੱਸਾ ਲਿਆ। ਸੰਭਾਵਨਾ ਹੈ ਕਿ ਕੱਲ੍ਹ ਨੂੰ ਨਿਕਲਣ ਵਾਲੇ ਚੋਣ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਭਾਰੀ ਜਿੱਤ ਹੋਵੇਗੀ। ਅਕਾਲੀ ਆਗੂ ਆਪਣੇ ਅਖੌਤੀ ਵਿਕਾਸ ਦੇ ਦਾਅਵਿਆਂ ਦਾ ਐਲਾਨ ਕਰਨਗੇ। ਅਸਲ ਵਿੱਚ ਇਹ ਜਿੱਤ ਸ਼੍ਰੋਮਣੀ ਅਕਾਲੀ ਦਲ (ਬ) ਦੀ ਨਹੀਂ, ਇਹ ਜਿੱਤ ਪੰਜਾਬ ਸਰਕਾਰ ਦੀ ਹੈ। ਪੰਜਾਬ ਦਾ ਮੁੱਖ ਮੰਤਰੀ ਕੋਈ ਵੀ ਹੋਵੇ ਸਥਾਨਕ ਸੰਸਥਾਵਾਂ ਵਿੱਚ ਉਸ ਦੀ ਜਿੱਤ ਦੀਆਂ ਸੰਭਾਵਨਾਂ ਕਾਫੀ ਜਿਆਦਾ ਹੁੰਦੀਆਂ ਹਨ। ਪੰਜਾਬ ਦੀ ਧਰਤੀ ਬਹੁਤ  ਭਾਗਾਂ ਵਾਲੀ ਹੈ ਇਸ ਦੇ ਵੱਡੇ ਭਾਗਾਂ ਦੀ ਨਿਸ਼ਾਨੀ ਹੈ ਕਿ Read More
  • ਭਾਜਪਾ ਵਰਕਰਾਂ ਨੂੰ ਅਗਵਾ ਕਰ ਰਿਹਾ ਹੈ ਅਕਾਲੀ ਦਲ >

    ਸ਼ਾਂਤਾ ਕੁਮਾਰ ਪੰਜਾਬ ਭਾਜਪਾ ਦੇ ਇੰਚਾਰਜ ਬਣਾਏ ਚੰਡੀਗੜ੍ਹ ਝ ਸ. ਰ.-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੌਮੀ ਮੀਤ ਪ੍ਰਧਾਨ ਸ਼ਾਤਾ ਕੁਮਾਰ ਨੂੰ ਇਕ ਵਾਰ ਫਿਰ ਪੰਜਾਬ ਭਾਜਪਾ ਦਾ ਇੰਚਾਰਜ ਨਿਯੁਕਤ ਕਰਨ ’ਤੇ ਮੌਜੂਦਾ ਸੂਬਾ ਪ੍ਰਧਾਨ ਕਮਲ ਸ਼ਰਮਾ ਦੇ ਧੜੇ ਨੂੰ ਹੋਰ ਮਜ਼ਬੂਤੀ ਮਿਲੀ ਹੈ ਜਿਕਰਯੋਗ ਹੈ ਕਿ ਕਮਲ ਸ਼ਰਮਾ ਨੂੰ ਸੂਬਾ ਪ੍ਰਧਾਨ ਬਣਾਉਣ ਅਤੇ ਮੰਤਰੀਆਂ ਦੀ ਨਿਯੁਕਤੀ ਕਰਨ ’ਚ ਸ਼ਾਤਾ ਕੁਮਾਰ ਨੇ ਅਹਿਮ ਰੋਲ ਅਦਾ ਕੀਤਾ ਸੀ। ਭਾਜਪਾ ਕੋਟੇ ਦੇ ਮੌਜੂਦਾ ਚਾਰ ਮੰਤਰੀ ਸ਼ਾਤਾ ਕੁਮਾਰ ਦੀ ਪਸੰਦ ਵਜੋਂ ਜਾਣੇ ਜਾਂਦੇ ਰਹੇ ਹਨ। ਇਸ ਲਈ ਉਸ ਧੜੇ ਨੂੰ ਸ਼ਾਤਾ ਕੁਮਾਰ ਦੀ ਨਿਯੁਕਤੀ ਨਾਲੇ ਵੱਡਾ ਝਟਕਾ ਲੱਗਾ ਹੈ ਜੋ ਪਿਛਲੇ ਕੁਝ ਸਮੇਂ Read More
  • ਹਿੰਦੀ ਚੀਨੀ ਭਾਈ ਭਾਈ >

    ਚੀਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਲੀ ਕੇ ਕਿਆਂਗ ਆਪਣੀਆਂ ਵਿਦੇਸ਼ ਯਾਤਰਾਵਾਂ ਦਾ  ਸਿਲਿਸਲਾ ਸ਼ੁਰੂ ਕਰਨ ਦਾ ਸ਼ੁੱਭ ਆਰੰਭ ਭਾਰਤ ਤੋਂ ਕਰ ਰਹੇ ਹਨ। ਪ੍ਰਧਾਨ ਮੰਤਰੀ ਬਣਨ ਉਪਰੰਤ ਉਨ੍ਹਾਂ ਸਭ ਤੋਂ ਪਹਿਲਾਂ ਆਪਣੇ ਗਵਾਂਢੀ ਦੇਸ਼ ਭਾਰਤ ਆਉਣ ਨੂੰ ਪਹਿਲ ਦਿੱਤੀ ਹੈ। ਭਾਰਤ ਨੇ ਵੀ ਚੀਨ ਦੇ ਨਵੇਂ ਪ੍ਰਧਾਨ ਮੰਤਰੀ ਦੀ ਆਮਦ ਦੌਰਾਨ ਉਸ ਨੂੰ ਅੱਖਾਂ ਤੇ ਬਿਠਾਉਂਦਿਆਂ ਤਲੀਆਂ ਉੱਤੇ ਚੋਗ ਚੁਗਾਉਣ ਦੇ ਪ੍ਰਬੰਧ ਕੀਤੇ ਹਨ। ਅਕਸਰ ਕਿਹਾ ਜਾਂਦਾ ਹੈ ਕਿ ਬੁਰੇ  ਰਿਸ਼ਤੇਦਾਰ ਨੂੰ ਜਰਨਾ ਸੌਖਾ ਹੈ, ਪ੍ਰੰਤੂ ਬੁਰਾ ਗਵਾਂਢੀ ਜਰਨਾ ਬਹੁਤ ਔਖਾ ਹੈ। ਹਰ  ਵੇਲੇ ਗਵਾਂਢੀ ਨਾਲ ਸਭ ਤੋਂ ਪਹਿਲਾਂ ਸਾਹਮਣਾ ਹੁੰਦਾ ਹੈ। ਭਾਰਤ ਦੇ ਪ੍ਰਮੁੱਖ ਗਵਾਂਢੀ  ਦੇਸ਼ ਪਾਕਿਸਤਾਨ ਅਤੇ Read More
  • ਕੌਣ ਦੇਵੇ ਇਨਸਾਫ਼? >

    ਅੱਜ ਦੀਆਂ ਅਖਬਾਰਾਂ ਵਿੱਚ ਦੋ ਖਬਰਾਂ ਪ੍ਰਮੁੱਖਤਾ ਨਾਲ ਛਪੀਆਂ ਹਨ। ਦੋਵੇਂ ਖਬਰਾਂ ਸਮਾਜ ਵਿੱਚ ਆਏ ਭਿਆਨਕ ਕਿਸਮ ਦੇ ਨਿਘਾਰ ਵੱਲ ਇਸ਼ਾਰਾ ਕਰਦੀਆਂ ਹਨ। ਦੋਵੇਂ ਖਬਰਾਂ ਇਸ ਲਈ ਮਹੱਤਵਪੂਰਨ ਹਨ ਕਿਉਂਕਿ ਜਿਸ ਮੁਸੀਬਤ ਦੇ ਸ਼ਿਕਾਰ ਜੋ ਵਿਅਕਤੀ ਹੋਏ ਹਨ, ਉਹ ਸਧਾਰਨ ਵਿਅਕਤੀ ਨਹੀਂ ਹਨ। ਦੋਵੇਂ ਪੀੜਤ ਕਾਨੂੰਨ ਅਤੇ ਸੰਵਿਧਾਨ ਦੀਆਂ ਸ਼ਕਤੀਆਂ ਉ¤ਪਰ ਪਹਿਰਾ ਦੇਣ ਵਾਲੇ ਹਨ। ਪਹਿਲੀ ਖਬਰ ਚੰਡੀਗੜ੍ਹ ਤੋਂ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਮੁੱਖ ਜੱਜ ਨੇ ਉਸੇ ਹਾਈਕੋਰਟ ਵਿੱਚ ਜਾ ਕੇ ਖੁੱਦ ਲਈ ਇਨਸਾਫ਼ ਮੰਗਿਆ ਹੈ, ਜਿੱਥੇ ਕਦੇ ਉਹ ਖੁੱਦ ਬੈਠ ਕੇ ਲੋਕਾਂ ਦੇ ਮਾਮਲੇ ਸੁਣਦਿਆਂ ਫੈਸਲੇ ਅਤੇ ਇਨਸਾਫ਼ ਕਰਿਆ ਕਰਦੇ ਸਨ। ਹਾਈਕੋਰਟ ਦੇ ਇਹ ਸਾਬਕਾ ਮੁੱਖ Read More
  • ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਨਿੱਜੀ ਦਖਲ ਅੰਦਾਜ਼ੀ ਕਰਨ >

    ਰਾਮਪੁਰਾ ਫੂਲ ਹਲਕੇ ਵਿੱਚ ਗੋਲੀਕਾਂਡ ਦੀ ਵਾਪਰੀ ਘਟਨਾ ਸਧਾਰਣ ਨਹੀਂ ਹੈ। ਇਹ ਘਟਨਾ ਦੁੱਖਦਾਇਕ ਅਤੇ ਪੰਜਾਬ ਦੇ ਸੰਤਾਪ ਹੰਢਾ ਚੁੱਕੇ ਲੋਕਾਂ ਲਈ ਵੱਡੀ ਫਿਕਰਮੰਦੀ ਵਾਲੀ ਹੈ। ਇਹ ਸਰਕਾਰ ਦੇ ਅਕਸ ਲਈ ਵੀ ਠੀਕ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਇਸ ਘਟਨਾ ਨੂੰ ਅਣਗੌਲਿਆਂ ਕਰਨਾ ਅਫਸੋਸਨਾਕ ਹੈ। ਦੋਵਾਂ ਆਗੂਆਂ ਵੱਲੋਂ ਘਟਨਾ ਨੂੰ ਅਣਗੌਲਿਆਂ੍ਯ ਕਰਨ ਨਾਲ ਸਰਕਾਰ ਦੀ ਨੀਅਤ ਉੱਤੇ ਵੀ ਸ਼ੰਕੇ ਖੜ੍ਹੇ ਹੁੰਦੇ ਹਨ। ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਨ੍ਹਾਂ ਦੋਵਾਂ ਵੱਡੇ ਆਗੂਆਂ ਦਾ ਸਿੱਧੇ ਜਾਂ ਅਸਿੱਧੇ ਢੰਗ ਨਾਲ ਇਸ ਘਟਨਾ ਨਾਲ ਕੋਈ ਵੀ ਸਬੰਧ ਨਹੀਂ ਹੈ। ਪਰ ਪੰਜਾਬ ਸਰਕਾਰ ਦੀਆਂ ਸਮੁੱਚੀਆਂ ਸ਼ਕਤੀਆਂ ਇਨ੍ਹਾਂ ਦੋਵਾਂ Read More
  • ਦਿਹਾੜੀਦਾਰ ਅਫਸਰ ਹਟਾਏ ਜਾਣ >

    ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਸੀ ਕਿ ਰਿਟਾਇਰਮੈਂਟ ਤੋਂ ਬਾਅਦ ਮੁਲਾਜ਼ਮਾਂ ਜਾਂ ਅਫਸਰਾਂ ਨੂੰ ਦੁਬਾਰਾ ਨੌਕਰੀ ’ਤੇ ਨਹੀਂ ਰੱਖਿਆ ਜਾਵੇਗਾ। ਭਾਵੇਂ ਇਸ ਫੈਸਲੇ ਵਿੱਚ ਪੀ. ਸੀ. ਐਸ. ਅਫਸਰਾਂ ਨੂੰ ਛੋਟ ਦਿੱਤੀ ਗਈ ਸੀ ਪਰੰਤੂ ਹੁਣ ਪੰਜਾਬ ਸਰਕਾਰ ਆਪਣੇ ਇਸ ਫੈਸਲੇ ਦੀਆਂ ਖੁਦ ਧੱਜੀਆਂ ਉਡਾ ਰਹੀ ਹੈ । ਅਨੇਕਾਂ ਪੀ. ਸੀ. ਐਸ. ਅਫਸਰ ਅਤੇ ਹੋਰ ਮਹਿਕਮਿਆਂ ਦੇ ਅਫਸਰ ਰਿਟਾਇਰਮੈਂਟ ਤੋਂ ਬਾਅਦ ਕਈ ਸਾਲਾਂ ਤੋਂ ਨੌਕਰੀ ਕਰ ਰਹੇ ਹਨ। ਲੋਕਾਂ ਨੂੰ ਇਨਸਾਫ ਅਤੇ ਜਵਾਬਦੇਹ ਪ੍ਰਸਾਸ਼ਨ ਦੇਣ ਵਾਲੇ ਅਫਸਰ ਖੁਦ ਜਿਸ ਕੁਰਸੀ ਉੱਪਰ ਬੈਠੇ ਹਨ, ਉਹ ਕੁਰਸੀ ਨੂੰ ਪ੍ਰਾਪਤ ਕਰਨ ਦਾ ਤਰੀਕਾ ਅਨਿਆਂਪੂਰਣ ਹੈ। ਉਹ ਕੁਰਸੀ ਉਪਰ ਸਰਕਾਰੀ ਰੂਲਾਂ Read More
  • ਪੰਜਾਬ ਦੇ ਕਿਸਾਨਾਂ ਦਾ ਸੰਕਟ ਕੇਂਦਰ ਵੀ ਲੁੱਟੇ, ਪੰਜਾਬ ਵੀ ਲੁੱਟੇ >

    ਪੰਜਾਬ ਦੇ ਕਿਸਾਨ ਇਸ ਵੇਲੇ ਦੋਹਰੇ ਸੰਕਟ ਦੇ ਸ਼ਿਕਾਰ ਹਨ। ਕੇਂਦਰ ਸਰਕਾਰ ਕਿਸਾਨਾਂ ਨੂੰ ਖੇਤੀ ਦੇ ਵਾਧੇ ਲਈ ਸਹਾਈ ਹੋਣ ਵਾਲੀਆਂ ਖਾਦਾਂ, ਕੀਟਨਾਸ਼ਕ ਦਵਾਈਆਂ, ਡੀਜਲ ਅਤੇ ਹੋਰ ਮਸ਼ੀਨਰੀ ਆਦਿ ਦੇ ਰੇਟ ਲਗਾਤਾਰ ਵਧਾਉਂਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕਿਸਾਨਾਂ ਨੂੰ ਰਾਹਤ ਦੇਣ ਲਈ ਉਪਲੱਬਧ ਕਰਵਾਈ ਜਾ ਰਹੀ ਸਬਸਿਡੀ ਵੀ ਲਗਾਤਾਰ ਤੇਜੀ ਨਾਲ ਘਟਾਈ ਜਾ ਰਹੀ ਹੈ। ਕਈ ਪੱਖਾਂ ਤੋਂ ਤਾਂ ਇਹ ਲੱਗਭੱਗ ਖਤਮ ਹੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਮੇਂ ਸਮੇਂ ਖੇਤੀ ਖੇਤਰ ’ਤੇ ਭਾਰੀ ਪੈਣ ਵਾਲੀਆਂ ਕੁਦਰਤੀ ਕਰੋਪੀਆਂ ਨਾਲ ਹੋਣ ਵਾਲੇ ਨੁਕਸਾਨ ਦਾ ਵੀ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ। ਕਿਸਾਨ ਜੱਥੇਬੰਦੀਆਂ ਸਮੇਂ ਸਮੇਂ ਖੇਤੀ Read More
  • 1
  • 2

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today206
Yesterday368
Week2394
Month10269
All178472

Weather

106°
41°
°F | °C
Low Drifting Dust
Humidity: 28%
Sat
Sunny
84 | 114
28 | 45
Sun
Sunny
82 | 109
27 | 42