ਬਾਂਸਲ ਦੀ ਚੰਡੀਗੜ੍ਹ ਲੋਕ ਸਭਾ ਸੀਟ ਲਈ ਦਾਅਵੇਦਾਰ ਸਰਗਰਮ

15 May 2013

image ਚੰਡੀਗੜ੍ਹ ਝ ਹਰੀਸ਼ ਚੰਦਰ ਬਾਗਾਂਵਾਲਾ-ਸਾਬਕਾ ਕੇਂਦਰੀ ਰੇਲ ਮੰਤਰੀ ਪਵਨ ਬਾਂਸਲ ਚੰਡੀਗੜ੍ਹ ਦੇ ਦੋ ਦਿਨਾ ਦੌਰੇ ਤੋਂ ਬਾਅਦ ਵਾਪਸ ਦਿੱਲੀ ਪਰਤ ਗਏ ਹਨ। ਵੱਡੇ ਝਟਕੇ ਤੋਂ ਬਾਅਦ ਉਨ੍ਹਾਂ ਆਪਣੇ ਸਮਰੱਥਕਾਂ ਤੇ ਵਰਕਰਾਂ ਨੂੰ ਭਾਜਪਾ ਵਿਰੁੱਧ ਸਿਆਸੀ ਲੜਾਈ ਲਈ ਲਾਮਬੰਦ ਕੀਤਾ ਹੈ। ਕਾਂਗਰਸ ਪਾਰਟੀ ਦੇ ਸੂਤਰਾਂ ਦੀ ਗੱਲ  ’ਤੇ ਜੇਕਰ ਯਕੀਨ ਕੀਤਾ ਜਾਵੇ ਤਾਂ ਬਾਂਸਲ ਦਾ ਸਿਆਸੀ ਭਵਿੱਖ ਦਾਅ ’ਤੇ ਲੱਗਾ ਹੋਇਆ ਹੈ। ਸੀ.ਬੀ.ਆਈ. ਵੱਲੋਂ ਕਿਸੇ ਵੀ ਸਮੇਂ ਬਾਂਸਲ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ ਤੇ ਅਜਿਹੇ ਹਾਲਾਤਾਂ ਵਿੱਚ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਬਾਂਸਲ ਨੂੰ ਕਾਂਗਰਸ ਦੀ ਟਿਕਟ ਮਿਲਣ ਦੀ ਸੰਭਾਵਨਾ ਘੱਟ ਗਈ ਹੈ। ਪਾਰਟੀ ਸੂਤਰਾਂ ਅਨੁਸਾਰ ਕੇਂਦਰੀ ਮੰਤਰੀ ਕਪਿਲ ਸਿਬਲ ਅਤੇ ਮੁਨੀਸ਼ ਤਿਵਾੜੀ ਇਸ ਹਲਕੇ ਤੋਂ ਚੋਣ ਲੜਨ ਦੇ ਇੱਛੁਕ ਹਨ। ਮੁਨੀਸ਼ ਅਤੇ ਸਿਬਲ  ਦੋਵਾਂ ਦੇ ਚੰਡੀਗੜ੍ਹ ਵਿੱਚ ਘਰ ਹਨ ਅਤੇ ਉਹ ਇੱਥੇ ਆ ਕੇ ਲੋਕਾਂ ਨੂੰ ਮਿਲਦੇ ਰਹਿੰਦੇ ਹਨ। ਦੋਵੇਂ ਮੰਤਰੀ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਵਿੱਚ ਕੰਮ ਕਰ ਚੁੱਕੇ ਹਨ।  ਬਾਂਸਲ ਦੇ ਭਾਣਜੇ ਵਿਜੈ ਸਿੰਗਲਾ ਨਾਲ ਉਨ੍ਹਾਂ ਦੇ ਕਾਰੋਬਾਰੀ ਰਿਸ਼ਤਿਆਂ ਦੇ ਸਬੂਤ ਪਹਿਲਾਂ ਹੀ ਭਾਜਪਾ ਨੇਤਾ ਸਤਪਾਲ ਜੈਨ ਮੀਡੀਆ ਕੋਲ ਉਜਾਗਰ ਕਰ ਚੁੱਕੇ ਹਨ। ਇਸ ਤੋਂ ਇਲਾਵਾ ਕਈ ਕੰਪਨੀਆਂ ਵਿੱਚ ਵਿਜੈ ਸਿੰਗਲਾ ਤੇ ਬਾਂਸਲ ਦੇ ਮੁੰਡਿਆਂ ਦੀ ਹਿੱਸੇਦਾਰੀ ਵੀ ਜੱਗ ਜਾਹਰ ਹੈ। ਰਿਸ਼ਵਤ ਕਾਂਡ ਵਿੱਚ ਘਿਰੇ ਬਾਂਸਲ ਦੇ ਭਾਣਜੇ ਵਿਜੈ ਸਿੰਗਲਾ ਦੇ ਕਈ ਨਜਦੀਕੀ ਵੀ ਸੀ.ਬੀ.ਆਈ. ਦੇ ਸ਼ਿਕੰਜੇ ਵਿੱਚ ਆ ਸਕਦੇ ਹਨ। ਸੂਤਰਾਂ ਅਨੁਸਾਰ ਸੀ.ਬੀ.ਆਈ. ਵੱਲੋਂ 1000 ਲੋਕਾਂ  ਦੇ ਫੋਨ ਟੇਪ ਕੀਤੇ ਗਏ ਹਨ, ਜਿਵੇਂ ਜਿਵੇਂ ਜਾਂਚ ਅੱਗੇ ਵਧੇਗੀ। ਬਾਂਸਲ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ।

ਅਮਰੀਕੀ ਅਦਾਲਤ ਨੇ ਫੈਸਲਾ ਸੁਰ¤ਖਿਅਤ ਰ¤ਖਿਆ

15 May 2013

ਬਾਦਲ ਖਿਲਾਫ ਮਾਮਲਾ
ਵਾਸ਼ਿੰਗਟਨ ਝ ਅ. ਬ.
image ਵਿਸਕਾਨਸਿਨ ‘ਚ ਇਕ ਅਮਰੀਕੀ ਅਦਾਲਤ ਨੇ ਪੰਜਾਬ ਦੇ ਮੁ¤ਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਕਥਿਤ ਮਨੁ¤ਖੀ ਅਧਿਕਾਰਾਂ ਦੇ ਉਲੰਘਣ ਦੇ ਮਾਮਲੇ ‘ਚ ਸੁਣਵਾਈ ਪੂਰੀ ਕਰਨ ਤੋਂ ਬਾਅਦ ਆਪਣਾ ਫੈਸਲਾ ਸੁਰ¤ਖਿਅਤ ਰ¤ਖ ਲਿਆ ਹੈ। ਜ਼ਿਲਾ ਅਦਾਲਤ ਨੇ ਨਿਊਯਾਰਕ ਸਥਿਤ ਅਧਿਕਾਰ ਸਮੂਹ ‘ਸਿ¤ਖ ਫਾਰ ਜਸਟਿਸ‘ ਦੀ ਅਰਜ਼ੀ ‘ਤੇ ਸੁਣਵਾਈ ਪੂਰੀ ਕਰ ਲਈ ਹੈ। ਇਸ ਅਰਜ਼ੀ ‘ਚ ਦੋਸ਼ ਲਗਾਇਆ ਗਿਆ ਹੈ ਕਿ ਬਾਦਲ ਨੇ ਭਾਰਤ ‘ਚ ਭਾਈਚਾਰੇ ਦੇ ਲੋਕਾਂ ਖਿਲਾਫ ਮਨੁ¤ਖੀ ਅਧਿਕਾਰਾਂ ਦਾ ਗੰਭੀਰ ਉਲੰਘਣ ਕੀਤਾ ਹੈ। ਬਾਦਲ ਵ¤ਲੋਂ ਪੇਸ਼ ਹੋਏ ਵਕੀਲਾਂ ਨੇ ਤਰਕ ਦਿ¤ਤਾ ਕਿ ਬਾਦਲ ਨੂੰ ਅਦਾਲਤ ਤੋਂ ਕੋਈ ਸੰਮਨ ਨਹੀਂ ਮਿਲਿਆ, ਜਦੋਂ ਕਿ ‘ਸਿ¤ਖ ਫਾਰ ਜਸਟਿਸ‘ ਨੇ ਦਾਅਵਾ ਕੀਤਾ ਕਿ ਉਸ ਦੇ ਅਧਿਕਾਰ ਪ੍ਰਾਪਤ ਵਿਅਕਤੀ ਨੇ ਅਦਾਲਤ ਦੇ ਸੰਮਨ ਪੰਜਾਬ ਦੇ ਮੁ¤ਖ ਮੰਤਰੀ ਨੂੰ ਦਿ¤ਤੇ। ਅਧਿਕਾਰੀ ਸਮੂਹ ਨੇ ਇਕ ਬਿਆਨ ‘ਚ ਕਿਹਾ ਹੈ ਕਿ ਉਹ ਹਾਲ ‘ਚ ਹੀ ਗਠਿਤ ‘ਅਮਰੀਕਨ ਸਿ¤ਖ ਕਾਂਗਰਸਨਲ ਕਾਕਸ‘ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਮਦਦ ਮੰਗੇਗਾ ਤਾਂ ਜੋ ਵਿਦੇਸ਼ ਵਿਭਾਗ ਤੋਂ ਬਾਦਲ ਨੂੰ ਦਿ¤ਤਾ ਜਾ ਰਿਹਾ ਸਹਿਯੋਗ ਵਾਪਸ ਲੈਣ ਲਈ ਕਿਹਾ ਜਾ ਸਕੇ। ਨਾਲ ਹੀ ਸਮੂਹ ਕਾਂਗਰਸ ਦੀ ਇਕ ਬਹਿਸ ਦੀ ਮੰਗ ਵੀ ਕਰੇਗਾ, ਜਿਸ ‘ਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਦੇ ਅਮਰੀਕਾ ‘ਚ ਦਾਖਲ ਹੋਣ ‘ਤੇ ਰੋਕ ਲਗਾਏ ਜਾਣ ‘ਤੇ ਚਰਚਾ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਹਾਲ ‘ਚ ਹੀ ਗਠਿਤ ਕਾਕਸ ਨੇ ਕਿਹਾ ਹੈ ਕਿ ਉਹ ਸਿ¤ਖਾਂ ਨਾਲ ਜੁੜੇ ਘਰੇਲੂ ਮੁ¤¤ਦੇ ਹੀ ਉਠਾਵੇਗਾ, ਵਿਦੇਸ਼ੀ ਮੁ¤ਦੇ ਨਹੀਂ।

ਭੁੱਟੋ ਹੱਤਿਆਕਾਂਡ ’ਚ ਮੁਸ਼ੱਰਫ ਦੀ ਕਾਨੂੰਨੀ ਹਿਰਾਸਤ ’ਚ ਵਾਧਾ

15 May 2013

ਅਮਰੀਕਾ ’ਚ ਪਾਕਿਸਤਾਨੀ ਰਾਜਦੂਤ ਵੱਲੋਂ ਅਸਤੀਫਾ
image ਇਸਲਾਮਾਬਾਦ ਝ ਅ.ਬ.-ਪਾਕਿਸਤਾਨ ਦੀ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਹੱਤਿਆ ਦੇ ਮਾਮਲੇ ’ਚ ਸਾਬਕਾ ਫੌਜ ਮੁੱਖੀ ਪ੍ਰਵੇਜ਼ ਮੁਸ਼ੱਰਫ ਦੀ ਕਾਨੂੰਨੀ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਰਾਵਲਪਿੰਡੀ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਇਹ ਫੈਸਲਾ ਸੁਣਾਉਂਦਿਆਂ ਇਸ ਮਾਮਲੇ ਦੀ ਸੁਣਵਾਈ 28 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਮੁਸ਼ੱਰਫ ਦੀ ਕਾਨੂੰਨੀ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਜ਼ਮਾਨਤੀ ਪਟੀਸ਼ਨ ’ਤੇ ਸੁਣਵਾਈ ਵੀ 20 ਮਈ ਤੱਕ ਟਾਲ ਦਿੱਤੀ ਗਈ ਹੈ। ਮੁਸ਼ੱਰਫ ਦੇ ਵਕੀਲ ਸਲਮਾਨ ਸਫਦਰ ਸੁਣਵਾਈ ਵੇਲੇ ਅਦਾਲਤ ’ਚ ਮੌਜੂਦ ਨਹੀਂ ਸਨ। ਬੀਤੀ ਤਿੰਨ ਮਈ ਨੂੰ ਮੁੰਬਈ ਹਮਲੇ ਤੇ ਬੇਨਜ਼ੀਰ ਭੁੱਟੋ ਹੱਤਿਆਕਾਂਡ ਦੀ ਸੁਣਵਾਈ ਕਰਨ ਵਾਲੇ ਸੀਨੀਅਰ ਜੱਜ ਚੌਧਰੀ ਜ਼ੁਲਫੀਕਾਰ ਅਲੀ ਦੀ ਹੱਤਿਆ ਤੋਂ ਬਾਅਦ ਭੁੱਟੋ ਹੱਤਿਆਕਾਂਡ ਦੀ ਇਹ ਪਹਿਲੀ ਸੁਣਵਾਈ ਸੀ। ਐਮਰਜੈਂਸੀ ਵੇਲੇ ਜੱਜਾਂ ਨੂੰ ਨਜ਼ਰਬੰਦ ਕਰਨ, ਬਲੋਚ ਨੇਤਾ ਬੁਗਤੀ ਦੀ ਹੱਤਿਆ ਆਦਿ ਕਈ ਮਾਮਲਿਆਂ ’ਚ ਮੁਸ਼ੱਰਫ ਪਹਿਲਾਂ ਹੀ ਹਿਰਾਸਤ ’ਚ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਫਾਰਮ ਹਾਊਸ ’ਚ ਰੱਖਿਆ ਗਿਆ ਹੈ। ਅਮਰੀਕਾ ਵਿੱਚ ਪਾਕਿਸਤਾਨ ਦੀ ਰਾਜਦੂਤ ਦਾ ਅਸਤੀਫਾ : ਅਮਰੀਕਾ ਵਿੱਚ ਪਾਕਿਸਤਾਨ ਦੀ ਰਾਜਦੂਤ ਸ਼ੈਰੀ ਰਹਿਮਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੂਤਘਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਹਿਮਾਨ ਨੇ ਪ੍ਰਧਾਨ ਮੰਤਰੀ ਨੂੰ ਭੇਜੇ ਆਪਣੇ ਅਸਤੀਫੇ ਵਿੱਚ ਨਵੀਂ ਸੰਸਦ ਦੀ ਚੋਣ ’ਤੇ ਵਧਾਈ

Read more...

ਹੁਣ ਆਪਣਿਆਂ ਲਈ ਫਾਂਸੀਆਂ ਦਾ ਵਿਰੋਧ ਕਿਉਂ?

15 May 2013

ਭਾਜਪਾ ਦੀ ਦੋ ਮੂੰਹੀ ਸਿਆਸਤ ਹੋਈ ਨੰਗੀ

image  ਹਰਪ੍ਰੀਤ ਸਿੰਘ ਲੇਹਿਲ ਝ--ਗੁਜਰਾਤ ਦੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਆਪਣੇ ਉਸ ਫੈਸਲੇ ਤੋਂ ਪਿੱਛੇ ਹੱਟ ਗਈ ਹੈ। ਜਿਸ ਦੇ ਤਹਿਤ ਉਸ ਨੇ 2002 ਵਿੱਚ ਮੁਸਲਮਾਨਾਂ ਦਾ ਵਹਿਸ਼ੀ ਕਤਲੇਆਮ ਕਰਨ ਵਾਲੇ ਭਾਜਪਾ ਦੇ ਸਾਬਕਾ ਮੰਤਰੀ ਮਾਇਆ ਕੋਡਨਾਨੀਓਰ ਅਤੇ ਬਜਰੰਗ ਦਲ ਦੇ ਨੇਤਾ ਬਾਬੂ ਬਜਰੰਗੀ ਲਈ ਫਾਂਸੀ ਦੀ ਸਜਾ ਵਾਸਤੇ ਉੱਪਰਲੀ ਅਦਾਲਤ ਵਿੱਚ ਅਪੀਲ ਕਰਨ ਦਾ ਫੈਸਲਾ ਕੀਤਾ ਸੀ। ਇਸ ਲਈ ਸਰਕਾਰ ਨੇ ਸਰਕਾਰੀ ਵਕੀਲ ਨੂੰ ਹੁਕਮ ਜਾਰੀ ਕਰ ਦਿੱਤੇ ਹਨ ਕਿ ਉਸ ਸਰਕਾਰੀ ਹੁਕਮ ਤੇ ਅਮਲ ਨਾ ਕੀਤਾ ਜਾਵੇ, ਜੋ ਭਾਜਪਾ ਦੇ ਇਨ੍ਹਾਂ ਹਿਮਾਇਤੀਆਂ ਨੂੰ ਫਾਂਸੀ ਦਿਵਾਉਣ ਲਈ ਅਪੀਲ ਕਰਨ ਵਾਸਤੇ ਜਾਰੀ ਕੀਤਾ ਗਿਆ ਸੀ। ਕੁੱਝ ਸਮਾਂ ਪਹਿਲਾਂ ਗੁਜਰਾਤ ਦੀ ਮੋਦੀ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਟੀਮ (ਐੱਸ.ਆਈ.ਟੀ.) ਦੀ ਸਲਾਹ ਤੇ ਕੋਡਨਾਨੀ ਅਤੇ ਬਜਰੰਗੀ ਸਮੇਤ ਅੱਠ ਹੋਰ ਦੋਸ਼ੀਆਂ ਨੂੰ  ਹੇਠਲੀ ਅਦਾਲਤ ਵੱਲੋਂ ਦਿੱਤੀ ਸਜਾ ਨੂੰ ਘੱਟ ਸਮਝਦਿਆਂ ਇਨ੍ਹਾਂ ਨੂੰ ਘੱਟੋ ਘੱਟ ਫਾਂਸੀ ਦੀ ਸਜਾ ਦਿਵਾਉਣ ਲਈ ਅਪੀਲ ਕਰਨ ਦਾ ਫੈਸਲਾ ਕੀਤਾ ਸੀ। ਨਰਿੰਦਰ ਮੋਦੀ ਨੇ ਇਸ ਸਬੰਧ ਵਿੱਚ ਜਦੋਂ ਫਾਂਸੀ ਦੀ ਸਜਾ ਦਿਵਾਉਣ ਦਾ ਜਦੋਂ ਐਲਾਨ ਕੀਤਾ ਤਾਂ ਭਾਜਪਾ, ਆਰ.ਐੱਸ.ਐੱਸ., ਸ਼ਿਵ ਸੈਨਾ ਅਤੇ ਹੋਰ ਕੱਟੜ ਹਿੰਦੂ ਜੱਥੇਬੰਦੀਆਂ ਵਿੱਚ ਇੱਕ ਤਰ੍ਹਾਂ ਦਾ ਕੋਹਰਾਮ ਮੱਚ ਗਿਆ ਸੀ। ਇਨ੍ਹਾਂ ਹਿੰਦੂ ਜੱਥੇਬੰਦੀਆਂ ਦੇ ਕਈ ਆਗੂਆਂ ਨੇ ਇਸ ਮਾਮਲੇ ਵਿੱਚ ਨਰਿੰਦਰ ਮੋਦੀ ਦੀ ਸਖਤ ਅਲੋਚਨਾ ਕਰਦਿਆਂ ਉਸ ਨੂੰ ਹਿੰਦੂਆਂ ਦਾ ਕਾਤਲ ਤੱਕ ਕਿਹਾ ਗਿਆ ਸੀ।

Read more...

ਸੀ ਬੀ ਆਈ ਨੂੰ ਖੁਦ ਮੁਖਤਿਆਰ ਬਣਾਉਣ ਲਈ ਮੰਤਰੀਆਂ ਦੀ ਕਮੇਟੀ ਗਠਿਤ

15 May 2013

ਸੀ. ਬੀ. ਆਈ. ਨੂੰ ਸਰਕਾਰੀ ਗਲਬੇ
’ਚੋਂ ਕੱਢਣ ਲਈ ਨਵੀਂ ਕੋਸ਼ਿਸ਼

ਨਵੀਂ ਦਿੱਲੀ ਝ ਅ.ਬ.
ਸੀ ਬੀ ਆਈ ਨੂੰ ਖੁਦਮੁਖਤਿਆਰ ਬਣਾਉਣ ਲਈ ਮੰਤਰੀ ਸਮੂਹ ਗਠਿਤ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਮੰਤਰੀ ਸਮੂਹ ਦਾ ਗਠਨ ਕੀਤਾ ਹੈ। ਵਿੱਤ ਮੰਤਰੀ ਪੀ ਚਿੰਦਬਰਮ ਦੀ ਅਗਵਾਈ ’ਚ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਵਿੱਚ ਗ੍ਰਹਿ ਮੰਤਰੀ ਸ਼ੁਸ਼ੀਲ ਕੁਮਾਰ ਸ਼ਿੰਦੇ , ਕਾਨੂੰਨ ਮੰਤਰੀ ਕਪਿਲ ਸਿੱਬਲ, ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਤੇ ਪ੍ਰਧਾਨ ਮੰਤਰੀ ਦਫ਼ਤਰ ’ਚ ਰਾਜ ਮੰਤਰੀ ਨਾਰਾਇਣ ਸਵਾਮੀ ਸ਼ਾਮਿਲ ਹਨ। ਸੁਪਰੀਮ ਕੋਰਟ ਨੇ ਸੀ ਬੀ ਆਈ ਦੀ ਖੁਦਮੁਖਤਿਆਰੀ ਦੀ ਗੱਲ ਕਹੀ ਸੀ। ਅਦਾਲਤ ਨੇ ਇਸ ਸਬੰਧ ’ਚ ਸਰਕਾਰ ਨੂੰ ਕਾਨੂੰਨ ਬਣਾਉਣ ਲਈ ਕਿਹਾ ਸੀ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਮੰਤਰੀ ਸਮੂਹ ਨੂੰ ਸਪੱਸ਼ਟ ਕਿਹਾ ਕਿ ਇਸ ਕੰਮ ਵਾਸਤੇ ਉਨ੍ਹਾਂ ਕੋਲ ਵਧੇਰੇ ਸਮਾਂ ਨਹੀਂ ਹੈ। ਛੇਤੀ ਤੋਂ ਛੇਤੀ ਸਲਾਹ ਕਰਕੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਏ। ਜ਼ਿਕਰਯੋਗ ਹੈ ਕਿ ਅਦਾਲਤ ਨੇ ਸੀ ਬੀ ਆਈ ਜਾਂਚ ’ਚ ਕੇਂਦਰ ਸਰਕਾਰ ਦੇ ਦਖਲ ਦੀ ਗੱਲ ਕਹੀ ਸੀ। ਜਿਸਨੂੰ ਸੀ ਬੀ ਆਈ ਨੇ ਹਲਫ਼ਨਾਮਾ ਦੇ ਕੇ ਸਵੀਕਾਰ ਵੀ ਕੀਤਾ ਸੀ। ਕੋਲਾ ਘੋਟਾਲੇ ਦੇ ਸਬੰਧ ’ਚ ਹੋ ਰਹੀ ਜਾਂਚ ਦਾ ਸੇਕ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੱਕ ਪਹੁੰਚ ਰਿਹਾ ਹੈ। ਸੀ ਬੀ ਆਈ ਦੇ ਸਬੰਧ ’ਚ ਸੁਪਰੀਮ ਕੋਰਟ ਦੀਆਂ ਸਖ਼ਤ ਟਿੱਪਣੀਆਂ ਦੇ ਮੱਦੇਨਜ਼ਰ ਸਰਕਾਰ ਨੇ ਮੰਗਲਵਾਰ ਨੂੰ ਇੱਕ ਮੰਡਲ ਦਾ ਗਠਨ ਕੀਤਾ ਜੋ ਸੀ ਬੀ ਆਈ ਨੂੰ ਬਾਹਰੀ ਪ੍ਰਭਾਵ ਤੋਂ ਮੁਕਤ ਕਰਨ ਲਈ ਇੱਕ ਕਾਨੂੰਨ ਦਾ ਖਰੜਾ ਤਿਆਰ ਕਰੇਗਾ। ਸੂਤਰਾਂ ਅਨੁਸਾਰ ਵਿੱਤ ਮੰਤਰੀ ਪੀ ਚਿੰਦਰਬਰਮ ਦੀ ਅਗਵਾਈ ਵਾਲੇ ਮੰਤਰੀ ਸਮੂਹ (ਜੀਓਐਮ) ’ਚ ਸਲਮਾਨ ਖੁਰਸ਼ੀਦ , ਸੰਚਾਰ ਤੇ ਸੂਚਨਾ ਤਕਨੀਕ ਮੰਤਰੀ ਕਪਿਲ ਸਿੱਬਲ , ਸੂਚਨਾ ਪ੍ਰਸਾਰਣ ਮੰਤਰੀ ਮਨੀਸ਼ ਅਮਲਾ ਰਾਜਮੰਤਰੀ ਵੀ ਨਾਰਾਇਣ ਸੁਆਮੀ ਹਨ। ਸੀ ਬੀ ਆਈ ਨਿਰਦੇਸ਼ਕ ਰਣਜੀਤ ਸਿਨਹਾ ਵੀ ਨਵੀਂ ਗਠਿਤ ਜੀ ਓ ਐਮ ਨਾਲ ਵਿਚਾਰ ਸਾਂਝੇ ਕਰਨਗੇ।

ਕਾਰਗਿਲ, ਮੁੰਬਈ ਹਮਲੇ ਦੁਬਾਰਾ ਨਹੀਂ ਹੋਣਗੇ-ਨਵਾਜ਼ ਸ਼ਰੀਫ

14 May 2013

  ਮਨਮੋਹਨ ਸਿੰਘ ਨੂੰ ਸੱਦਾ ਭੇਜਣ ’ਤੇ ਪਾਕਿਸਤਾਨ ’ਚ  ਵਿਵਾਦ

image ਇਸਲਾਮਾਬਾਦ, (ਅ.ਬ)-ਪਾਕਿਸਤਾਨ ਵਿਚ ਨਵਾਜ਼ ਸ਼ਰੀਫ ਨੇ ਜਿੱਤ ਤੋਂ ਬਾਅਦ ਭਾਰਤ ਨਾਲ ਰਿਸ਼ਤੇ ਸੁਧਾਰਣ ਨੂੰ ਆਪਣੀ ਪਹਿਲੀ ਤਰਜੀਹ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਮਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪਾਕਿਸਤਾਨ ਆਉਣ ਦਾ ਵੀ ਸੱਦਾ ਦਿੱਤਾ।  ਨਵਾਜ਼ ਸ਼ਰੀਫ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਮਨਮੋਹਨ ਸਿੰਘ ਪਹੁੰਚਣ ਤਾਂ ਉਨ੍ਹਾਂ ਨੂੰ ਕਾਫੀ ਖੁਸ਼ੀ ਹੋਵੇਗੀ।  ਇਸ ਤੋਂ ਨਵਾਜ਼ ਨੇ ਕਿਹਾ ਕਿ ਕਾਰਗਿਲ ਜੰਗ ਦੀ ਦੁਬਾਰਾ ਤੋਂ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਸ ਗੱਲ ‘ਤੇ ਵਚਨਬੱਧਤਾ ਜਤਾਈ ਕਿ ਕਾਰਗਿਲ ਅਤੇ ਮੁੰਬਈ ਹਮਲਿਆਂ ਜਿਹੀਆਂ ਘਟਨਾਵਾਂ ਦੁਬਾਰਾ ਨਾ ਹੋਣ। ਸ਼ਰੀਫ ਨੇ ਦੋਹਾਂ ਦੇਸ਼ਾਂ ਦਰਮਿਆਨ ਬੈਠ ਕੇ ਮੁੱਦੇ ਸੁਲਝਾਉਣ ਦੀ ਗੱਲ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਵੱਲੋਂ ਵੀ ਉਨ੍ਹਾਂ ਨੂੰ ਸੱਦਾ ਮਿਲਿਆ ਹੈ।
ਪਾਕਿ ਚੋਣਾਂ : ਪਾਕਿਸਤਾਨ ਮੁਸਲਿਮ ਲੀਗ ਨੂੰ ਮਿਲਿਆ ਸਪੱਸ਼ਟ ਬਹੁਮਤ

Read more...

ਭਨਿਆਰਾ ਸਾਧ ਸਮੇਤ 8 ਨੂੰ 3-3 ਸਾਲ ਦੀ ਕੈਦ, ਜੁਰਮਾਨਾ

14 May 2013

ਸਿੱਖਾਂ ਨਾਲ ਫਿਰ ਕੋਝਾ ਮਜ਼ਾਕ
ਸਿੱਖ ਜਥੇਬੰਦੀਆਂ ਨੇ ਘੱਟ ਸਜ਼ਾ ਤੇ ਜਤਾਇਆ ਰੋਸ, ਉਮਰ ਕੈਦ ਜਾਂ ਫਾਂਸੀ ਦੀ ਸਜ਼ਾ ਦੀ ਮੰਗ

image ਚੰਡੀਗੜ੍ਹ  ਹਰੀਸ਼ ਚੰਦਰ ਬਾਗਾਂਵਾਲਾ-ਅੰਬਾਲਾ ਦੀ ਜ਼ਿਲਾ ਅਦਾਲਤ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਕਰਨ ਤੇ ਸਿੱਖ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਚ ਭਨਿਆਰਾ ਵਾਲੇ ਪਿਆਰਾ ਸਾਧ ਤੇ ਉਸ ਦੇ 7 ਚੇਲਿਆਂ ਨੂੰ ਅੱਜ ਸਿਰਫ 3-3 ਸਾਲ ਦੀ ਸਜ਼ਾ ਤੇ 5-5 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ। ਪਰ ਅਦਾਲਤ ਵਲੋਂ ਜੇਲ੍ਹ ਭੇਜਣ ਦੀ ਥਾਂ ਸਾਰੇ ਦੋਸ਼ੀਆਂ ਨੂੰ 40-40 ਹਜ਼ਾਰ ਦੇ ਮੁਚੱਲਕਿਆਂ ਤੇ ਜ਼ਮਾਨਤ ਦੇ ਦਿਤੀ ਗਈ ਹੈ। ਦੂਜੇ ਪਾਸੇ ਸਿੱਖ ਜਥੇਬੰਦੀਆਂ ਨੇ ਫੈਸਲਾ ਸੁਣਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇਹ ਸਰਾਸਰ ਧੱਕਾ ਹੈ ਤੇ ਦੋਸ਼ੀਆਂ ਨੂੰ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ ਪਰ ਅਦਾਲਤ ਨੇ ਇਕ ਤਰਾਂ ਨਾਲ ਦੋਸ਼ੀਆਂ ਦੀ ਖਲਾਸੀ ਹੀ ਕਰ ਦਿਤੀ ਹੈ।  ਅੱਜ ਚੀਫ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਏ ਕੇ ਜੇਨ ਨੇ ਭਨਿਆਰੇ ਸਾਧ ਤੇ ਉਸਦੇ 7 ਹੋਰ ਚੇਲਿਆਂ ਜਿਨਾ ਵਿੱਚ ਸੁਰਮੱਖ ਸਿੰਘ, ਭੁਪਿੰਦਰ ਸਿੰਘ ਜਸਵਿੰਦਰ ਸਿੰਘ ,ਹਰਜੀਤ ਸਿੰਘ, ਰਾਜਿੰਦਰ ਸਿੰਘ, ਅਸ਼ੋਕ ਕੁਮਾਰ ਅਤੇ ਸੁਰਜੀਤ ਸਿੰਘ ਆਦਿ ਸ਼ਾਮਲ ਹਨ, ਨੂੰ ਇਹ ਸਜ਼ਾ ਸੁਣਾਈ ਹੈ। ਦੂਜੇ ਪਾਸੇ ਐਨੀ ਘੱਟ ਸਜ਼ਾ ਦਾ ਫੈਸਲਾ ਸੁਣਕੇ ਅਦਾਲਤ ਤੇ ਬਾਹਰ ਮੌਜੁਦ ਸਿੱਖ ਜਥੇਬੰਦੀਆਂ ਰੋਹ ਚ ਆ ਗਈਆਂ ਤੇ ਅਦਾਲਤੀ ਫੈਸਲੇ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ। ਇਸ ਮੌਕੇ ਮੌਜੂਦ ਸਿੱਖ ਭਾਈਚਾਰੇ ਵਲੋਂ ਕਿਹਾ ਗਿਆ ਕਿ ਇਸ ਫੈਸਲੇ ਖਿਲਾਫ ਉਚ ਅਦਾਲਤ ਚ ਅਪੀਲ ਕਰਕੇ ਮੰਗ ਕੀਤੀ ਜਾਵੇਗੀ ਕਿ ਸਾਰੇ ਦੋਸ਼ੀਆਂ ਨੂੰ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ ਦੇਣੀ ਚਾਹੀਦੀ ਹੈ। ਸਿੱਖ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ

Read more...

ਹੁਣ ਪਵਨ ਬਾਂਸਲ ਦੀ ਵਾਰੀ

14 May 2013

ਰੇਲਵੇ ਹੈੱਡਕੁਆਟਰ ਤੋਂ ਪ੍ਰਮੋਸ਼ਨਾਂ, ਟੈਂਡਰਾਂ ਦਾ ਰਿਕਾਰਡ ਜ਼ਬਤ
image ਨਵੀਂ ਦਿੱਲੀ, ਅ.ਬ.-ਪਵਨ ਬਾਂਸਲ ਹੁਣ ਮੰਤਰੀ ਨਹੀਂ ਹੈ। ਸੀ.ਬੀ.ਆਈ. ਉਸ ’ਤੇ ਹੌਲੀ-ਹੌਲੀ ਸ਼ਿਕੰਜਾ ਕੱਸ ਰਹੀ ਹੈ। ਰੇਲ ਰਿਸ਼ਵਤ ਕਾਂਡ ਮਾਮਲੇ ਵਿੱਚ ਅੱਜ ਨੂੰ ਰੇਲਵੇ ਦੇ ਅਧਿਕਾਰੀਆਂ ਤੋਂ ਸੀ.ਬੀ.ਆਈ. ਨੇ ਪੁੱਛਗਿੱਛ ਕੀਤੀ। ਸੀ.ਬੀ.ਆਈ. ਨੇ ਰੇਲਵੇ ਅਧਿਕਾਰੀਆਂ ਦੇ ਸਮਨ ਵੀ ਜਾਰੀ ਕੀਤੇ ਇਸ ਰਿਸ਼ਵਤ ਕਾਂਡ ਮਾਮਲੇ ਵਿੱਚ ਕਈ ਹੋਰ ਅਧਿਕਾਰੀ  ਸ਼ੱਕ ਦੇ ਘੇਰੇ ਵਿੱਚ ਹਨ। ਸੀ.ਬੀ.ਆਈ. ਇਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕਰਕੇ ਰਿਸ਼ਵਤ ਦੀਆਂ ਕੜੀਆਂ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਰੇਲ ਅਧਿਕਾਰੀਆਂ ਤੋਂ ਜ਼ਰੂਰੀ ਪੁੱਛਗਿੱਛ ਤੋਂ ਬਾਅਦ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਦੀ ਵਾਰੀ ਆਵੇਗੀ।  ਸੀ.ਬੀ.ਆਈ. ਪਵਨ ਬਾਂਸਲ ਤੋਂ ਪੁੱਛਣ ਵਾਲੇ ਸਵਾਲ ਤਿਆਰ ਕਰ ਰਹੀ ਹੈ। ਉਸ ਤੋਂ ਬਾਅਦ ਕਦੀ ਵੀ ਪਵਨ  ਬਾਂਸਲ ਦੀ ਵਾਰੀ ਆ ਸਕਦੀ ਹੈ।

130523

ਸੰਪਾਦਕ ਦੀ ਕਲਮ ਤੋਂ

  • ਯੂ.ਪੀ.ਏ.ਸਰਕਾਰ ਦੇ ਚਾਰ ਸਾਲ >

    ਕਾਂਗਰਸ ਦੀ ਅਗਵਾਈ ਹੇਠਲੀ ਯੂ.ਪੀ.ਏ. ਸਰਕਾਰ ਆਪਣੇ ਦੂਜੇ ਪੰਜ ਸਾਲਾ ਕਾਰਜਕਾਲ ਦੇ ਚਾਰ ਸਾਲ ਪੂਰੇ ਕਰਨ ਦੇ ਜਸ਼ਨ ਮਨਾ ਰਹੀ ਹੈ। ਇਸ ਲਈ ਕਾਂਗਰਸ ਨੇ ਯੂ.ਪੀ.ਏ. ਨੂੰ ਅੰਦਰੋਂ ਅਤੇ ਬਾਹਰੋਂ ਹਮਾਇਤ ਦੇ ਰਹੇ ਸਮੂਹ ਪਾਰਟੀਆਂ ਦੇ ਨੇਤਾਵਾਂ ਨੂੰ ਰਾਤ ਦੇ ਖਾਣੇ ਅਤੇ ਆਪਣੀ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਪੜ੍ਹ ਕੇ ਸੁਣਾਉਣ ਲਈ ਇੱਕ ਸਮਾਗਮ ਦਾ ਆਯੋਜਨ ਵੀ ਕੀਤਾ ਹੈ। ਇਹ ਸੱਤਰਾਂ ਲਿਖੇ ਜਾਣ ਤੱਕ ਇਸ ਰਾਤ ਦੇ ਖਾਣੇ ਅਤੇ ਪ੍ਰਾਪਤੀਆਂ ਦੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਜਦੋਂ ਤੱਕ ਇਹ ਸੰਪਾਦਕੀ ਪਾਠਕਾਂ ਤੱਕ ਪੁੱਜੇਗਾ ਸਰਕਾਰ ਦੇ ਮੁੱਖੀ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਵੱਲੋਂ ਗਿਣਾਏ ਆਪਣੇ ਚਾਰ ਸਾਲਾਂ ਦੇ ਕਾਰਜਕਾਲ Read More
  • ਭਾਰਤ ਅਤੇ ਚੀਨ ਦੀ ਸਾਂਝ >

    ਭਾਰਤ ਅਤੇ ਚੀਨ ਸੰਸਾਰ ਦੇ ਦੋ ਵੱਡੇ ਦੇਸ਼ ਹਨ। ਮਨੁੱਖਤਾ ਦੀ ਆਬਾਦੀ ਦਾ ਬਹੁਤ ਵੱਡਾ ਹਿੱਸਾ ਇਨ੍ਹਾਂ ਦੋਹਾਂ ਦੇਸ਼ਾਂ ਦੀਆਂ ਸਰਹੱਦਾਂ ਅੰਦਰ ਰਹਿੰਦਾ ਹੈ। ਲਗਭਗ ਸੰਸਾਰ ਦੀ ਕੁੱਲ ਆਬਾਦੀ ਦਾ ਤੀਜਾ ਹਿੱਸਾ। ਇਨ੍ਹਾਂ ਦੇਸ਼ਾਂ ਦੀਆਂ ਜਿਥੇ ਸਰਹੱਦਾਂ ਨਾਲ-ਨਾਲ ਲੱਗਦੀਆਂ ਹਨ ਉਥੇ ਸਮੱਸਿਆਵਾਂ ਵੀ ਸਾਂਝੀਆਂ ਹਨ। ਚੀਨ ਅਤੇ ਭਾਰਤ ਦੇ ਪ੍ਰਧਾਨ ਮੰਤਰੀਆਂ ਦੀ ਮੀਟਿੰਗ ਦੋਹਾਂ ਦੇਸ਼ਾਂ ਲਈ ਬਹੁਤ ਮਹੱਤਵਪੂਰਨ ਹੈ। ਦੋਹਾਂ ਦੇਸ਼ਾਂ ਦੇ ਆਪਸੀ ਚੰਗੇ ਸਬੰਧ ਸਮੁੱਚੇ ਸੰਸਾਰ ਪੱਧਰ ’ਤੇ ਬਹੁਤ ਮਹੱਤਵ ਤੇ ਡੂੰਘੇ ਅਰਥ ਰੱਖਦੇ ਹਨ। ਚੀਨ ਇੱਕ ਉਭਰ ਰਹੀ ਸ਼ਕਤੀ ਹੈ। ਪਿਛਲੇ ਦੋ ਦਹਾਕਿਆਂ ਵਿੱਚ ਸੰਸਾਰ ਪੱਧਰ ’ਤੇ ਦੋ ਵੱਡੀਆਂ ਸ਼ਕਤੀਆਂ ਦੇ ਕੇਂਦਰ ਬਦਲੇ ਹਨ। ਅਮਰੀਕਾ ਅੱਜ ਭਾਵੇਂ ਸੰਸਾਰ Read More
  • ਜਮਹੂਰੀਅਤ ਦੀ ਮਜ਼ਬੂਤੀ ਜਾਂ ਮਜ਼ਾਕ? >

    ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਮੁਕੰਮਲ ਹੋ ਗਈਆਂ ਹਨ। ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਵਿੱਚ ਹਿੱਸਾ ਲਿਆ। ਸੰਭਾਵਨਾ ਹੈ ਕਿ ਕੱਲ੍ਹ ਨੂੰ ਨਿਕਲਣ ਵਾਲੇ ਚੋਣ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਭਾਰੀ ਜਿੱਤ ਹੋਵੇਗੀ। ਅਕਾਲੀ ਆਗੂ ਆਪਣੇ ਅਖੌਤੀ ਵਿਕਾਸ ਦੇ ਦਾਅਵਿਆਂ ਦਾ ਐਲਾਨ ਕਰਨਗੇ। ਅਸਲ ਵਿੱਚ ਇਹ ਜਿੱਤ ਸ਼੍ਰੋਮਣੀ ਅਕਾਲੀ ਦਲ (ਬ) ਦੀ ਨਹੀਂ, ਇਹ ਜਿੱਤ ਪੰਜਾਬ ਸਰਕਾਰ ਦੀ ਹੈ। ਪੰਜਾਬ ਦਾ ਮੁੱਖ ਮੰਤਰੀ ਕੋਈ ਵੀ ਹੋਵੇ ਸਥਾਨਕ ਸੰਸਥਾਵਾਂ ਵਿੱਚ ਉਸ ਦੀ ਜਿੱਤ ਦੀਆਂ ਸੰਭਾਵਨਾਂ ਕਾਫੀ ਜਿਆਦਾ ਹੁੰਦੀਆਂ ਹਨ। ਪੰਜਾਬ ਦੀ ਧਰਤੀ ਬਹੁਤ  ਭਾਗਾਂ ਵਾਲੀ ਹੈ ਇਸ ਦੇ ਵੱਡੇ ਭਾਗਾਂ ਦੀ ਨਿਸ਼ਾਨੀ ਹੈ ਕਿ Read More
  • ਭਾਜਪਾ ਵਰਕਰਾਂ ਨੂੰ ਅਗਵਾ ਕਰ ਰਿਹਾ ਹੈ ਅਕਾਲੀ ਦਲ >

    ਸ਼ਾਂਤਾ ਕੁਮਾਰ ਪੰਜਾਬ ਭਾਜਪਾ ਦੇ ਇੰਚਾਰਜ ਬਣਾਏ ਚੰਡੀਗੜ੍ਹ ਝ ਸ. ਰ.-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੌਮੀ ਮੀਤ ਪ੍ਰਧਾਨ ਸ਼ਾਤਾ ਕੁਮਾਰ ਨੂੰ ਇਕ ਵਾਰ ਫਿਰ ਪੰਜਾਬ ਭਾਜਪਾ ਦਾ ਇੰਚਾਰਜ ਨਿਯੁਕਤ ਕਰਨ ’ਤੇ ਮੌਜੂਦਾ ਸੂਬਾ ਪ੍ਰਧਾਨ ਕਮਲ ਸ਼ਰਮਾ ਦੇ ਧੜੇ ਨੂੰ ਹੋਰ ਮਜ਼ਬੂਤੀ ਮਿਲੀ ਹੈ ਜਿਕਰਯੋਗ ਹੈ ਕਿ ਕਮਲ ਸ਼ਰਮਾ ਨੂੰ ਸੂਬਾ ਪ੍ਰਧਾਨ ਬਣਾਉਣ ਅਤੇ ਮੰਤਰੀਆਂ ਦੀ ਨਿਯੁਕਤੀ ਕਰਨ ’ਚ ਸ਼ਾਤਾ ਕੁਮਾਰ ਨੇ ਅਹਿਮ ਰੋਲ ਅਦਾ ਕੀਤਾ ਸੀ। ਭਾਜਪਾ ਕੋਟੇ ਦੇ ਮੌਜੂਦਾ ਚਾਰ ਮੰਤਰੀ ਸ਼ਾਤਾ ਕੁਮਾਰ ਦੀ ਪਸੰਦ ਵਜੋਂ ਜਾਣੇ ਜਾਂਦੇ ਰਹੇ ਹਨ। ਇਸ ਲਈ ਉਸ ਧੜੇ ਨੂੰ ਸ਼ਾਤਾ ਕੁਮਾਰ ਦੀ ਨਿਯੁਕਤੀ ਨਾਲੇ ਵੱਡਾ ਝਟਕਾ ਲੱਗਾ ਹੈ ਜੋ ਪਿਛਲੇ ਕੁਝ ਸਮੇਂ Read More
  • ਹਿੰਦੀ ਚੀਨੀ ਭਾਈ ਭਾਈ >

    ਚੀਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਲੀ ਕੇ ਕਿਆਂਗ ਆਪਣੀਆਂ ਵਿਦੇਸ਼ ਯਾਤਰਾਵਾਂ ਦਾ  ਸਿਲਿਸਲਾ ਸ਼ੁਰੂ ਕਰਨ ਦਾ ਸ਼ੁੱਭ ਆਰੰਭ ਭਾਰਤ ਤੋਂ ਕਰ ਰਹੇ ਹਨ। ਪ੍ਰਧਾਨ ਮੰਤਰੀ ਬਣਨ ਉਪਰੰਤ ਉਨ੍ਹਾਂ ਸਭ ਤੋਂ ਪਹਿਲਾਂ ਆਪਣੇ ਗਵਾਂਢੀ ਦੇਸ਼ ਭਾਰਤ ਆਉਣ ਨੂੰ ਪਹਿਲ ਦਿੱਤੀ ਹੈ। ਭਾਰਤ ਨੇ ਵੀ ਚੀਨ ਦੇ ਨਵੇਂ ਪ੍ਰਧਾਨ ਮੰਤਰੀ ਦੀ ਆਮਦ ਦੌਰਾਨ ਉਸ ਨੂੰ ਅੱਖਾਂ ਤੇ ਬਿਠਾਉਂਦਿਆਂ ਤਲੀਆਂ ਉੱਤੇ ਚੋਗ ਚੁਗਾਉਣ ਦੇ ਪ੍ਰਬੰਧ ਕੀਤੇ ਹਨ। ਅਕਸਰ ਕਿਹਾ ਜਾਂਦਾ ਹੈ ਕਿ ਬੁਰੇ  ਰਿਸ਼ਤੇਦਾਰ ਨੂੰ ਜਰਨਾ ਸੌਖਾ ਹੈ, ਪ੍ਰੰਤੂ ਬੁਰਾ ਗਵਾਂਢੀ ਜਰਨਾ ਬਹੁਤ ਔਖਾ ਹੈ। ਹਰ  ਵੇਲੇ ਗਵਾਂਢੀ ਨਾਲ ਸਭ ਤੋਂ ਪਹਿਲਾਂ ਸਾਹਮਣਾ ਹੁੰਦਾ ਹੈ। ਭਾਰਤ ਦੇ ਪ੍ਰਮੁੱਖ ਗਵਾਂਢੀ  ਦੇਸ਼ ਪਾਕਿਸਤਾਨ ਅਤੇ Read More
  • ਕੌਣ ਦੇਵੇ ਇਨਸਾਫ਼? >

    ਅੱਜ ਦੀਆਂ ਅਖਬਾਰਾਂ ਵਿੱਚ ਦੋ ਖਬਰਾਂ ਪ੍ਰਮੁੱਖਤਾ ਨਾਲ ਛਪੀਆਂ ਹਨ। ਦੋਵੇਂ ਖਬਰਾਂ ਸਮਾਜ ਵਿੱਚ ਆਏ ਭਿਆਨਕ ਕਿਸਮ ਦੇ ਨਿਘਾਰ ਵੱਲ ਇਸ਼ਾਰਾ ਕਰਦੀਆਂ ਹਨ। ਦੋਵੇਂ ਖਬਰਾਂ ਇਸ ਲਈ ਮਹੱਤਵਪੂਰਨ ਹਨ ਕਿਉਂਕਿ ਜਿਸ ਮੁਸੀਬਤ ਦੇ ਸ਼ਿਕਾਰ ਜੋ ਵਿਅਕਤੀ ਹੋਏ ਹਨ, ਉਹ ਸਧਾਰਨ ਵਿਅਕਤੀ ਨਹੀਂ ਹਨ। ਦੋਵੇਂ ਪੀੜਤ ਕਾਨੂੰਨ ਅਤੇ ਸੰਵਿਧਾਨ ਦੀਆਂ ਸ਼ਕਤੀਆਂ ਉ¤ਪਰ ਪਹਿਰਾ ਦੇਣ ਵਾਲੇ ਹਨ। ਪਹਿਲੀ ਖਬਰ ਚੰਡੀਗੜ੍ਹ ਤੋਂ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਮੁੱਖ ਜੱਜ ਨੇ ਉਸੇ ਹਾਈਕੋਰਟ ਵਿੱਚ ਜਾ ਕੇ ਖੁੱਦ ਲਈ ਇਨਸਾਫ਼ ਮੰਗਿਆ ਹੈ, ਜਿੱਥੇ ਕਦੇ ਉਹ ਖੁੱਦ ਬੈਠ ਕੇ ਲੋਕਾਂ ਦੇ ਮਾਮਲੇ ਸੁਣਦਿਆਂ ਫੈਸਲੇ ਅਤੇ ਇਨਸਾਫ਼ ਕਰਿਆ ਕਰਦੇ ਸਨ। ਹਾਈਕੋਰਟ ਦੇ ਇਹ ਸਾਬਕਾ ਮੁੱਖ Read More
  • ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਨਿੱਜੀ ਦਖਲ ਅੰਦਾਜ਼ੀ ਕਰਨ >

    ਰਾਮਪੁਰਾ ਫੂਲ ਹਲਕੇ ਵਿੱਚ ਗੋਲੀਕਾਂਡ ਦੀ ਵਾਪਰੀ ਘਟਨਾ ਸਧਾਰਣ ਨਹੀਂ ਹੈ। ਇਹ ਘਟਨਾ ਦੁੱਖਦਾਇਕ ਅਤੇ ਪੰਜਾਬ ਦੇ ਸੰਤਾਪ ਹੰਢਾ ਚੁੱਕੇ ਲੋਕਾਂ ਲਈ ਵੱਡੀ ਫਿਕਰਮੰਦੀ ਵਾਲੀ ਹੈ। ਇਹ ਸਰਕਾਰ ਦੇ ਅਕਸ ਲਈ ਵੀ ਠੀਕ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਇਸ ਘਟਨਾ ਨੂੰ ਅਣਗੌਲਿਆਂ ਕਰਨਾ ਅਫਸੋਸਨਾਕ ਹੈ। ਦੋਵਾਂ ਆਗੂਆਂ ਵੱਲੋਂ ਘਟਨਾ ਨੂੰ ਅਣਗੌਲਿਆਂ੍ਯ ਕਰਨ ਨਾਲ ਸਰਕਾਰ ਦੀ ਨੀਅਤ ਉੱਤੇ ਵੀ ਸ਼ੰਕੇ ਖੜ੍ਹੇ ਹੁੰਦੇ ਹਨ। ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਨ੍ਹਾਂ ਦੋਵਾਂ ਵੱਡੇ ਆਗੂਆਂ ਦਾ ਸਿੱਧੇ ਜਾਂ ਅਸਿੱਧੇ ਢੰਗ ਨਾਲ ਇਸ ਘਟਨਾ ਨਾਲ ਕੋਈ ਵੀ ਸਬੰਧ ਨਹੀਂ ਹੈ। ਪਰ ਪੰਜਾਬ ਸਰਕਾਰ ਦੀਆਂ ਸਮੁੱਚੀਆਂ ਸ਼ਕਤੀਆਂ ਇਨ੍ਹਾਂ ਦੋਵਾਂ Read More
  • ਦਿਹਾੜੀਦਾਰ ਅਫਸਰ ਹਟਾਏ ਜਾਣ >

    ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਸੀ ਕਿ ਰਿਟਾਇਰਮੈਂਟ ਤੋਂ ਬਾਅਦ ਮੁਲਾਜ਼ਮਾਂ ਜਾਂ ਅਫਸਰਾਂ ਨੂੰ ਦੁਬਾਰਾ ਨੌਕਰੀ ’ਤੇ ਨਹੀਂ ਰੱਖਿਆ ਜਾਵੇਗਾ। ਭਾਵੇਂ ਇਸ ਫੈਸਲੇ ਵਿੱਚ ਪੀ. ਸੀ. ਐਸ. ਅਫਸਰਾਂ ਨੂੰ ਛੋਟ ਦਿੱਤੀ ਗਈ ਸੀ ਪਰੰਤੂ ਹੁਣ ਪੰਜਾਬ ਸਰਕਾਰ ਆਪਣੇ ਇਸ ਫੈਸਲੇ ਦੀਆਂ ਖੁਦ ਧੱਜੀਆਂ ਉਡਾ ਰਹੀ ਹੈ । ਅਨੇਕਾਂ ਪੀ. ਸੀ. ਐਸ. ਅਫਸਰ ਅਤੇ ਹੋਰ ਮਹਿਕਮਿਆਂ ਦੇ ਅਫਸਰ ਰਿਟਾਇਰਮੈਂਟ ਤੋਂ ਬਾਅਦ ਕਈ ਸਾਲਾਂ ਤੋਂ ਨੌਕਰੀ ਕਰ ਰਹੇ ਹਨ। ਲੋਕਾਂ ਨੂੰ ਇਨਸਾਫ ਅਤੇ ਜਵਾਬਦੇਹ ਪ੍ਰਸਾਸ਼ਨ ਦੇਣ ਵਾਲੇ ਅਫਸਰ ਖੁਦ ਜਿਸ ਕੁਰਸੀ ਉੱਪਰ ਬੈਠੇ ਹਨ, ਉਹ ਕੁਰਸੀ ਨੂੰ ਪ੍ਰਾਪਤ ਕਰਨ ਦਾ ਤਰੀਕਾ ਅਨਿਆਂਪੂਰਣ ਹੈ। ਉਹ ਕੁਰਸੀ ਉਪਰ ਸਰਕਾਰੀ ਰੂਲਾਂ Read More
  • ਪੰਜਾਬ ਦੇ ਕਿਸਾਨਾਂ ਦਾ ਸੰਕਟ ਕੇਂਦਰ ਵੀ ਲੁੱਟੇ, ਪੰਜਾਬ ਵੀ ਲੁੱਟੇ >

    ਪੰਜਾਬ ਦੇ ਕਿਸਾਨ ਇਸ ਵੇਲੇ ਦੋਹਰੇ ਸੰਕਟ ਦੇ ਸ਼ਿਕਾਰ ਹਨ। ਕੇਂਦਰ ਸਰਕਾਰ ਕਿਸਾਨਾਂ ਨੂੰ ਖੇਤੀ ਦੇ ਵਾਧੇ ਲਈ ਸਹਾਈ ਹੋਣ ਵਾਲੀਆਂ ਖਾਦਾਂ, ਕੀਟਨਾਸ਼ਕ ਦਵਾਈਆਂ, ਡੀਜਲ ਅਤੇ ਹੋਰ ਮਸ਼ੀਨਰੀ ਆਦਿ ਦੇ ਰੇਟ ਲਗਾਤਾਰ ਵਧਾਉਂਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕਿਸਾਨਾਂ ਨੂੰ ਰਾਹਤ ਦੇਣ ਲਈ ਉਪਲੱਬਧ ਕਰਵਾਈ ਜਾ ਰਹੀ ਸਬਸਿਡੀ ਵੀ ਲਗਾਤਾਰ ਤੇਜੀ ਨਾਲ ਘਟਾਈ ਜਾ ਰਹੀ ਹੈ। ਕਈ ਪੱਖਾਂ ਤੋਂ ਤਾਂ ਇਹ ਲੱਗਭੱਗ ਖਤਮ ਹੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਮੇਂ ਸਮੇਂ ਖੇਤੀ ਖੇਤਰ ’ਤੇ ਭਾਰੀ ਪੈਣ ਵਾਲੀਆਂ ਕੁਦਰਤੀ ਕਰੋਪੀਆਂ ਨਾਲ ਹੋਣ ਵਾਲੇ ਨੁਕਸਾਨ ਦਾ ਵੀ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ। ਕਿਸਾਨ ਜੱਥੇਬੰਦੀਆਂ ਸਮੇਂ ਸਮੇਂ ਖੇਤੀ Read More
  • ਡਾ. ਮਨਮੋਹਣ ਸਿੰਘ ਨਵਾਜ਼ ਸ਼ਰੀਫ ਦਾ ਸੱਦਾ ਕਬੂਲ ਕਰਨ >

    ਪਾਕਿਸਤਾਨ ਵਿੱਚ ਹੋਈਆਂ ਚੋਣਾਂ ਕਾਰਨ ਜਮਹੂਰੀਅਤ ਮਜ਼ਬੂਤ ਹੋਈ ਹੈ। ਪਾਕਿਸਤਾਨ ਦੀ ਜਮਹੂਰੀਅਤ ਦੀ ਮਜਬੂਤੀ ਭਾਰਤ, ਪਾਕਿਸਤਾਨ ਅਤੇ ਸਮੁੱਚੇ ਦੱਖਣੀ ਏਸ਼ੀਆ ਦੇ ਖਿੱਤੇ ਦੇ ਲੋਕਾਂ ਲਈ ਚੰਗਾ ਸੰਕੇਤ ਹੈ। ਭਾਵੇਂ ਕੇਵਲ ਜਮਹੂਰੀਅਤ ਨਾਲ ਹੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ, ਫਿਰ ਵੀ ਜਮਹੂਰੀਅਤ ਖਿੱਤੇ ਦੀ ਸ਼ਾਂਤੀ ਅਤੇ ਆਪਸੀ ਸਾਂਝ ਲਈ ਵੱਡਾ ਕਦਮ ਹੈ। ਪਾਕਿਸਤਾਨ ਦੇ ਬਣ ਰਹੇ ਨਵੇਂ ਪ੍ਰਧਾਨ ਮੰਤਰੀ ਸ੍ਰੀ ਨਵਾਜ਼ ਸ਼ਰੀਫ ਇੱਕ ਸਪੱਸ਼ਟ, ਜਮਹੂਰੀਅਤ ਪਸੰਦ ਅਤੇ ਭਾਰਤ ਨਾਲ ਸਮੱਸਿਆਵਾਂ ਦੇ ਹੱਲ ਲਈ ਇੱਛੁਕ ਹਨ। ਉਨ੍ਹਾਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਕੇ ਇੱਕ ਸਲਾਹੁਣਯੋਗ ਫੈਸਲਾ ਲਿਆ ਹੈ। Read More
  • 1
  • 2

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today446
Yesterday400
Week1810
Month9685
All177888

Weather

93°
33°
°F | °C
Clear
Humidity: 23%
Thu
Clear
83 | 114
28 | 45
Fri
Sunny
85 | 115
29 | 46