Saturday, May 19, 2012

ਤਹਿਰਾਨ (ਅ.ਬ.)-ਦੁਨੀਆ ਦੇ ਕੁਝ ਦੇਸ਼ਾਂ ਵਿਚ ਅੱਤਵਾਦੀ ਘਟਨਾਵਾਂ ਦੀਆਂ ਸਾਜ਼ਿਸ਼ਾਂ ਰਚਣ ਦੇ ਦੋਸ਼ਾਂ ਵਿਚ ਘਿਰੇ ਇਰਾਨ ਨੇ ਆਪਣੀ ਪਰਮਾਣੂ ਤਾਕਤ ਦੀ ਨੁਮਾਇਸ਼ ਕਰਦਿਆਂ ਅਮਰੀਕਾ ਅਤੇ ਹੋਰ ਪੱਛਮੀ ਦੇਸ਼ਾਂ ਨੂੰ ‘ਹੰਕਾਰੀ ਤਾਕਤਾਂ’ ਕਰਾਰ ਦਿੰਦਿਆਂ ਉਨ੍ਹਾਂ ਨੂੰ ਸਬਕ ਸਿਖਾਉਣ ਦੀ  ਤਾੜਨਾ ਕੀਤੀ ਹੈ। ਅਜਿਹਾ ਕਰਦਿਆਂ ਕਰਦਿਆਂ ਇਰਾਨ ਨੇ ਯੂਰਪੀ ਯਨੀਅਨ ਦੇ 6 ਦੇਸ਼ਾਂ ਨੂੰ ਤੇਲ ਦੀ ਸਪਲਾਈ ਰੋਕ ਦੇਣ ਦਾ ਵੀ ਐਲਾਨ

ਕੀਤਾ ਹੈ। ਇਰਾਨ ਦੇ ਰਾਸ਼ਟਰਪਤੀ ਮਹਿਮੂਦ ਅਹਿਮਦੀਨੇਜਾਦ ਨੇ ਅੱਜ ਰਾਸ਼ਟਰ ਦੇ ਨਾਂ ਸੰਬੋਧਨ ਦੌਰਾਨ ਕਿਹਾ ਕਿ ਸਾਨੂੰ ਅਮਰੀਕਾ ਅਤੇ ਹੋਰ ਪੱਛਮੀ ਦੇਸ਼ਾਂ ਦੀਆਂ  ਹੰਕਾਰੀ ਤਾਕਤਾਂ ਨੂੰ ਸਬਕ ਸਿਖਾਉਣਾ ਹੀ ਪਵੇਗਾ। ਇਰਾਨ ਵਿਚ ਹੀ ਬਣੇ ਪਰਮਾਣੂ ਤੇਲ ਰਾਡਾਰ ਨੂੰ ਇਕ ਖੋਜੀ ਰਿਐਕਟਰ ਵਿਚ ਲੋਡ ਕੀਤਾ ਗਿਆ। ਸਥਾਨਕ ਮੀਡੀਆ ਵਲੋਂ ਇਸ ਨੂੰ ਇਰਾਨ ਦੀ ਵੱਡੀ ਕਾਮਯਾਬੀ ਵਜੋਂ ਦੇਖਿਆ ਜਾ ਰਿਹਾ ਹੈ ਪਰੰਤੂ ਦੂਜੇ ਪਾਸੇ ਅਮਰੀਕਾ ਸਮੇਤ ਪੱਛਮੀ ਦੇਸ਼ਾਂ ਵਿਚ ਇਸ ਨੂੰ ਲੈ ਕੇ ਤਣਾਅ ਵਾਲੇ ਹਾਲਾਤ ਪੈਦਾ ਹੋ ਰਹੇ ਹਨ। ਪਿਛਲੇ ਮਹੀਨੇ ਹੀ ਤਹਿਰਾਨ ਨੇ ਐਲਾਨ ਕੀਤਾ ਸੀ ਕਿ ਉਸ ਨੇ ਪਰਮਾਣੂ ਤੇਲ ਬਣਾਉਣ ਅਤੇ ਉਸ ਦਾ ਸਫਲ ਤਜਰਬਾ ਕਰਨ ਵਿਚ ਵੀ ਕਾਮਯਾਬੀ ਹਾਸਲ ਕਰ ਲਈ ਹੈ। ਹੁਣ ਇਰਾਨ ਦੇ ਆਜ਼ਾਦ ਰੂਪ ਵਿਚ ਪਰਮਾਣੂ ਤੇਲ ਵਿਕਸਤ ਕਰਨ ਤੋਂ ਬਾਅਦ ਇਹ ਸ਼ੱਕ ਵੱਧ ਗਿਆ ਹੈ ਕਿ ਇਰਾਨ ਬਿਨ੍ਹਾਂ ਵਿਦੇਸ਼ੀ ਸਹਾਇਤਾ ਦੇ ਕਿਤੇ ਹਥਿਆਰ ਵੀ ਹਾਸਲ ਨਾ ਕਰ ਲਵੇ। ਇਸ ਦੇ ਨਾਲ ਹੀ ਹੀ ਇਰਾਨ ਨੇ ਨੀਦਰਲੈਂਡ, ਸਪੇਨ, ਪੁਰਤਗਾਲ, ਫਰਾਂਸ, ਗਰੀਸ ਅਤੇ ਇਟਲੀ ਨੂੰ ਤੇਲ ਦੀ ਸਪਲਾਈ ਰੋਕਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਇਜ਼ਰਾਇਲੀ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਭਾਰਤ ਅਤੇ ਜਾਰਜੀਆ ਦੇ ਇਜ਼ਰਾਇਲੀ ਹਾਈ ਕਮਿਸ਼ਨਾਂ ’ਤੇ ਹਮਲੇ ਨਾਲ ਇਰਾਨ ਦੀਆਂ ਅੱਤਵਾਦੀ ਹਰਕਤਾਂ ਜੱਗ ਜ਼ਾਹਰ ਹੋ ਗਈਆਂ ਹਨ। ਬੈਂਕਾਕ ਵਿਚ ਵੀ ਹੋਏ ਧਮਾਕਿਆਂ ਵਿਚ ਇਰਾਨ ਦਾ ਹੱਥ ਦੱਸਿਆ ਜਾ ਰਿਹਾ ਹੈ ਪਰ ਇਰਾਨ ਨੇ ਇਸ ਦਾ ਖੰਡਨ ਕੀਤਾ ਹੈ।

Share this post

ਸੰਪਾਦਕ ਦੀ ਕਲਮ ਤੋਂ

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਸਹਿਕਾਰਤਾ ਲਹਿਰ ਦੀ ਕਾਇਆ ਕਲਪ ਦਾ ਮਸਲਾ

ਭਾਰਤ ਵਿੱਚ  ਸਹਿਕਾਰਤਾ ਲਹਿਰ ਦਾ ਪ੍ਰਵੇਸ਼ ਸੰਨ 1904 ’ਚ ਹੋਇਆ।  ਪ੍ਰੰਤੂ ਅੰਗਰੇਜ਼ ਹਾਕਮ ਵੱਲੋਂ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today116
Yesterday242
Week1341
Month4116
All69677

Weather

104°
40°
°F | °C
Clear
Humidity: 11%
Sat
Mostly Sunny
72 | 102
22 | 38
Sun
Mostly Sunny
77 | 104
25 | 40
Mon
Mostly Sunny
79 | 106
26 | 41