Saturday, May 19, 2012

ਜਲੰਧਰ (ਅਮਨ)-ਐਚ.ਐਮ.ਵੀ. ਕਾਲਜ ਜਲੰਧਰ ਵਿਖੇ ਰੁਜ਼ਗਾਰ ਮੁੱਖੀ ਯੋਗਤਾਵਾਂ ਸਮੇਂ ਦੀ ਲੋੜ ਵਿਸ਼ੇ ’ਤੇ 40 ਘੰਟਿਆਂ ਦੀ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵਲੋਂ ਸਪਾਂਸਰਡ ਵਰਕਸ਼ਾਪ ਕੈਰੀਅਰ ਕਾਉਂਸਲਿੰਗ ਵਿਭਾਗ ਵਲੋਂ ਆਯੋਜਿਤ ਕੀਤੀ ਗਈ। ਇਸ ਵਰਕਸ਼ਾਪ ਵਿੱਚ ਐਮ.ਆਈ.ਈ. ਐਜੂਕੇਸ਼ਨ ਸਰਵਿਸਿਜ ਪ੍ਰਾ. ਲਿਮਿ. ਦੇ ਸੀ.ਈ.ਓ. ਅਤੇ ਸਹਿ-ਬਾਨੀ ਸ੍ਰੀ ਪ੍ਰੀਕਸ਼ਤ ਢਾਂਡਾ ਮੁੱਖ ਬੁਲਾਰੇ ਸਨ। ਇਸ ਵਰਕਸ਼ਾਪ ਵਿੱਚ 500 ਦੇ ਲਗਭਗ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰੀਕਸ਼ਤ ਢਾਂਡਾ ਨੇ ਇਸ ਵਰਕਸ਼ਾਪ ਵਿੱਚ ਬੋਲਦਿਆਂ ਰੁਜ਼ਗਾਰ ਸਬੰਧੀ ਯੋਗਤਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਬਹੁਮੁੱਲੇ ਸੁਝਾਅ ਦਿੱਤੇ। ਉਨ੍ਹਾਂ ਵਿਦਿਆਰਥੀਆਂ ਨੂੰ ਕਮਿਊਨੀਕੇਸ਼ਨ, ਸਾਫਟ, ਰੀਡਿੰਗ, ਜਨਰਲ ਨਾਲੇਜ ਯੋਗਤਾਵਾਂ ਨੂੰ ਇੰਪਰੂਵ ਕਰਨ ਤੇ ਇਸ ਵਿੱਚ ਮੁਹਾਰਤ ਹਾਸਲ ਦੀ ਅਪੀਲ ਕੀਤੀ। ਇਸ ਮੌਕੇ ਐਮ.ਆਈ.ਈ. ਪੰਜਾਬ ਦੇ ਰਿਜਨਲ ਸੇਲਜ਼ ਹੈੱਡ ਹਰਜਿੰਦਰ ਸਿੰਘ ਵੀ ਹਾਜ਼ਰ ਸਨ। ਕੈਰੀਅਰ ਕੌਂਸਲਿੰਗ ਸੈਲ ਦੇ ਇੰਚਾਰਜ ਸ੍ਰੀਮਤੀ ਸੀਮਾ ਖੰਨਾ ਅਤੇ ਮਿਸ ਕਾਜਲ ਵਿੱਜ, ਸਹਾਇਕ ਪ੍ਰੋਫੈਸਰ ਕਾਮਰਸ ਨੇ ਆਏ ਮੁੱਖ ਬੁਲਾਰਿਆਂ ਅਤੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਕਾਲਜ ਪ੍ਰਿੰਸੀਪਲ ਡਾ. ਰੇਖਾ ਕਾਲੀਆ ਭਾਰਦਵਾਜ ਨੇ ਇਸ ਮਹੱਤਵਪੂਰਵ ਕਿੱਤਾ ਅਗਵਾਈ ਵਾਲੀ ਵਰਕਸ਼ਾਪ ਆਯੋਜਿਤ ਲਈ ਕੈਰੀਅਰ ਕਾਊਂਸਲਿੰਗ ਸੈੱਲ ਦੇ ਇੰਚਾਰਜ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Share this post

ਸੰਪਾਦਕ ਦੀ ਕਲਮ ਤੋਂ

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਸਹਿਕਾਰਤਾ ਲਹਿਰ ਦੀ ਕਾਇਆ ਕਲਪ ਦਾ ਮਸਲਾ

ਭਾਰਤ ਵਿੱਚ  ਸਹਿਕਾਰਤਾ ਲਹਿਰ ਦਾ ਪ੍ਰਵੇਸ਼ ਸੰਨ 1904 ’ਚ ਹੋਇਆ।  ਪ੍ਰੰਤੂ ਅੰਗਰੇਜ਼ ਹਾਕਮ ਵੱਲੋਂ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today126
Yesterday242
Week1351
Month4126
All69687

Weather

104°
40°
°F | °C
Cloudy
Humidity: 10%
Sat
Mostly Sunny
77 | 104
25 | 40
Sun
Mostly Sunny
77 | 100
25 | 37
Mon
Mostly Sunny
81 | 106
27 | 41