Thursday, February 23, 2012

image ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ)-ਪੰਜਾਬ ਦੇ ਕਾਂਗਰਸੀਆਂ ਦੀ ਦੁਬਿਧਾ ਦੂਰ ਕਰਦਿਆਂ ਕਾਂਗਰਸ ਦੇ ਸ਼ਕਤੀਸ਼ਾਲੀ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਅੱਜ ਸਪਸ਼ਟ ਕਰ ਦਿੱਤਾ ਕਿ ਜੇਕਰ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਜਿੱਤ ਹਾਸਿਲ ਕਰਦੀ ਹੈ ਤਾਂ ਕਾਂਗਰਸ ਵੱਲੋਂ ਪੰਜਾਬ ਦੇ ਅਗਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਣਗੇ। ਸ੍ਰੀ ਰਾਹੁਲ ਗਾਂਧੀ ਨੇ ਇਹ ਐਲਾਨ ਅੱਜ ਤਰਨਤਾਰਨ, ਜਲੰਧਰ ਅਤੇ ਫਿਰੋਜ਼ਪੁਰ ਵਿਖੇ ਆਯੋਜਿਤ ਚੋਣ ਰੈਲੀਆਂ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨੂੰ ਸੱਤਾ ਵਿਚ ਲਿਆਉਣ। ਇਸ ਮੌਕੇ ਰਾਹੁਲ ਗਾਂਧੀ ਨੇ ਅਕਾਲੀ-ਭਾਜਪਾ ਸਰਕਾਰ ਉਤੇ ਦੋਸ਼ ਲਾਇਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਇਸ ਸਰਕਾਰ ਨੇ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜਿਹੜੇ ਵੀ ਵਿਕਾਸ ਦੇ ਕੰਮ ਹੋਏ, ਉਹ ਕੇਵਲ ਕੇਂਦਰ ਤੋਂ ਮਿਲੇ ਫੰਡਾਂ ਨਾਲ ਹੋਏ ਅਤੇ ਅਕਾਲੀ ਭਾਜਪਾ

ਗਠਜੋੜ ਦੇ ਨੇਤਾ ਇਨ੍ਹਾਂ ਕੰਮਾਂ ਨੂੰ ਆਪਣਾ ਕਹਿ ਕੇ ਪ੍ਰਚਾਰਿਤ ਕਰਦੇ ਰਹੇ।  ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਪੰਜਾਬ ਦੇ ਨੌਜਵਾਨਾਂ ਦੇ ਨਸ਼ੇ ਵਿਚ ਡੁੱਬੇ ਹੋਣ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਕਾਂਗਰਸ ਪਾਰਟੀ ਦੇ ਸੱਤਾ ਵਿਚ ਆਉਣ ’ਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਕਾਰਗਰ ਕਦਮ ਚੁੱਕੇ ਜਾਣਗੇ।

Share this post

ਸੰਪਾਦਕ ਦੀ ਕਲਮ ਤੋਂ

ਉਦਯੋਗ ਪ੍ਰਤੀ ਸਰਕਾਰੀ ਬੇਰੁਖ਼ੀ

ਪੰਜਾਬ ਵਿੱਚ ਉਦਯੋਗ ਬੁਰੇ ਸੰਕਟ ਵਿੱਚ ਹੈ। ਇਸ ਸੰਕਟ ਲਈ ਜਿੱਥੇ ਕੇਂਦਰੀ ਨੀਤੀਆਂ ਜ਼ਿੰਮੇਵਾਰ ਹਨ,...

ਖੇਤੀ ਖੇਤਰ ਨੂੰ ਹੁਲਾਰਾ ਦੇਣ ਦੀ ਲੋੜ

ਦੇਸ਼ ਵਿੱਚ ਖੇਤੀ ਸੈਕਟਰ ਪਿਛਲੇ ਕਈ ਦਹਾਕਿਆਂ ਤੋਂ ਮੰਦੀ ਦੇ ਹਾਲਾਤਾਂ ਵਿੱਚੋਂ ਗੁਜਰ ਰਿਹਾ ਹੈ,...

ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ

ਦੇਸ਼ ਦੀ 66 ਫ਼ੀਸਦੀ ਆਬਾਦੀ ਪਿੰਡਾਂ ਵਿੱਚ  ਹੈ। 6.5 ਲੱਖ ਪਿੰਡਾਂ ਵਿੱਚ 50 ਫ਼ੀਸਦੀ ਪਿੰਡਾਂ ਨੂੰ ਜੀਵਨ...

ਭਾਰਤ ਤੇ ਚੀਨ ਵਿੱਚ ਸਬੰਧ

ਭਾਰਤ ਤੇ ਚੀਨ ਦਰਮਿਆਨ ਬੇਸ਼ੱਕ ਦੁਵੱਲੇ ਮਾਮਲਿਆਂ ਨੂੰ ਲੈ ਕੇ ਤਿੱਖਾ ਵਿਵਾਦ ਹੈ। ਇਸ ਦੇ ਬਾਵਜੂਦ...

ਬਲੋਚਿਸਤਾਨ ’ਚ ਸਰਕਾਰੀ ਦਹਿਸ਼ਤਗਰਦੀ

ਪਾਕਿਸਤਾਨ ਦੇ ਸਰਹੱਦੀ ਸੂਬੇ ਬਲੋਚਿਸਤਾਨ ਵਿੱਚ ਸਰਕਾਰੀ ਦਹਿਸ਼ਤਗਰਦੀ ਸਿਖਰ ਤੇ ਹੈ। ਪਾਕਿਸਤਾਨ...

ਪੰਜਾਬ ’ਚ ਟੈਕਸ ਚੋਰੀ ਨੂੰ ਸਿਆਸੀ ਸਰਪ੍ਰਸਤੀ

ਇੱਕ ਪਾਸੇ ਪੰਜਾਬ ਨੂੰ ਆਰਥਿਕ ਖੇਤਰ ਵਿੱਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਦੂਸਰੇ...

ਗੁਜਰਾਤ ’ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ

ਗੁਜਰਾਤ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਚਿੰਤਾ ਦਾ ਵੱਡਾ ਵਿਸ਼ਾ ਹੈ। ਗੁਜਰਾਤ ਦੀ ਭਾਜਪਾ...

ਭਾਰਤ ਦੇ ਈਰਾਨ ਨਾਲ ਰਿਸ਼ਤੇ

ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਵੱਲੋਂ ਵਪਾਰਕ ਹਿੱਤਾਂ ਲਈ ਹੁਣ ਈਰਾਨ ਨੂੰ ਘੇਰਿਆ ਜਾ ਰਿਹਾ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today113
Yesterday217
Week718
Month4915
All49828

Weather

66°
19°
°F | °C
Clear
Humidity: 26%
Thu
Fog
43 | 70
6 | 21
Fri
Mostly Sunny
41 | 68
5 | 20
Sat
Mostly Sunny
41 | 66
5 | 18