


ਵੱਖ-ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ-ਅ.ਬ-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬੀ ਦੇ ਮਸ਼ਹੂਰ ਲੇਖਕ ਸਰਦਾਰ ਕਰਤਾਰ ਸਿੰਘ ਦੁੱਗਲ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਸ. ਦੁੱਗਲ ਦਾ ਵੀਰਵਾਰ ਨੂੰ ਦਿੱਲੀ ਵਿਖੇ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ। ਸ. ਦੁੱਗਲ ਜਿਨ੍ਹਾਂ ਨੇ ਪੰਜਾਬੀ, ਉਰਦੂ, ਹਿੰਦੀ ਅਤੇ ਅੰਗਰੇਜ਼ੀ ਦੇ ਸਾਹਿਤ ਵਿੱਚ ਆਪਣੇ ਦੁਆਰਾ ਰਚੇ ਨਾਵਲ, ਕਹਾਣੀਆਂ ਅਤੇ ਨਾਟਕਾਂ ਸਦਕਾ ਇੱਕ ਵਿਸ਼ੇਸ਼ ਸਥਾਨ ਬਣਾਇਆ, ਦੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਲੇਖਕ ਦੀ ਮੌਤ ਨਾਲ ਸਮੁੱਚੇ ਰਾਸ਼ਟਰ ਨੂੰ ਇੱਕ ਵੱਡਾ ਘਾਟਾ ਪਿਆ ਹੈ। ਸ. ਬਾਦਲ ਨੇ ਇਹ ਵੀ ਕਿਹਾ ਕਿ ਸ. ਦੁੱਗਲ ਨੇ ਇੱਕ ਉਘੇ ਲੇਖਕ ਹੋਣ ਤੋਂ ਇਲਾਵਾ ਆਲ ਇੰਡੀਆ ਰੇਡੀਓ ਦੇ ਡਾਇਰੈਕਟਰ ਵਜੋਂ ਅਤੇ ਬਾਅਦ ਵਿੱਚ ਬਤੌਰ ਰਾਜ ਸਭਾ ਦੇ ਮੈਂਬਰ ਵਜੋਂ ਵੀ ਵਿਸ਼ੇਸ਼ ਭੂਮਿਕਾ ਨਿਭਾਈ। ਉਨ੍ਹਾਂ ਕਿਹਾ, ‘‘ਸ. ਦੁੱਗਲ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਨਿਭਾਈ ਗਈ ਉਚ ਦਰਜੇ ਦੀ ਸੇਵਾ ਨੂੰ ਹਰ ਇੱਕ ਵਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ. ਦੁੱਗਲ ਜਿਨ੍ਹਾਂ ਨੂੰ ਸਾਹਿਤ ਅਕੈਡਮੀ ਅਵਾਰਡ ਅਤੇ ਪਦਮ ਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ ਸੀ ਉਭਰ ਰਹੇ ਨੌਜਵਾਨ ਲੇਖਕਾਂ ਲਈ ਹਮੇਸ਼ਾ ਹੀ ਪ੍ਰੇਰਨਾ ਦਾ ਸਰੋਤ ਰਹਿਣਗੇ।’’ ਸ. ਬਾਦਲ ਨੇ ਦੁਖੀ ਪਰਿਵਾਰ
ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਇਸ ਔਖੀ ਘੜੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਹੋਈ ਰੂਹ ਦੀ ਆਤਮਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਉ¤ਘੇ ਪੰਜਾਬੀ ਸਾਹਿਤਕਾਰ ਅਤੇ ਪਦਮ ਭੂਸ਼ਨ ਸ. ਕਰਤਾਰ ਸਿੰਘ ਦੁੱਗਲ (95) ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਿਨ੍ਹਾਂ ਦਾ ਵੀਰਵਾਰ ਨੂੰ ਦਿੱਲੀ ਵਿਖੇ ਦੇਹਾਂਤ ਹੋ ਗਿਆ ਸੀ।



Awaaz Bhawan,179 Ranjit Nagar Jalandhar City,Punjab (IN)-144001
Call: 0091-181-2235707, 4626270, Fax: 0091-181- 2225427, 2235427, Email:
This e-mail address is being protected from spambots. You need JavaScript enabled to view it.
All rights are Reserved © 2006 - 2009, AJ DI AWAAZ www.ajdiawaaz.com
Design and Development : TEJ INFO