


ਜ਼ਿਲ੍ਹਾ ਚੋਣ ਅਧਿਕਾਰੀ ਨੇ ਲਿਆ ਤਿਆਰੀਆਂ ਦਾ ਜਾਇਜ਼
ਅੰਮ੍ਰਿਤਸਰ-ਮੋਤਾ ਸਿੰਘ-ਪੰਜਾਬ ਵਿਧਾਨ ਸਭਾ ਦੀਆਂ 30 ਜਨਵਰੀ ਨੂੰ ਪਈਆਂ ਵੋਟਾਂ ਦੀ 6 ਮਾਰਚ ਨੂੰ ਹੋਣ ਵਾਲੀ ਗਿਣਤੀ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਜਤ ਅਗਰਵਾਲ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਗਿਆਰਾਂ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅੱਜ ਸਬੰਧਤ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ
ਅਧਿਕਾਰੀ ਸ੍ਰੀ ਰਜਤ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਲਈ ਸਟਾਫ ਲਗਾ ਦਿੱਤਾ ਗਿਆ ਹੈ ਅਤੇ ਆਉਂਦੇ ਦਿਨਾਂ ਵਿੱਚ ਸਾਰੇ ਸਟਾਫ ਨੂੰ ਇਸਦੀ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ।
ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ 11-ਅਜਨਾਲਾ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿਖੇ, 12-ਰਾਜਾ ਸਾਂਸੀ, 14-ਜੰਡਿਆਲਾ ਅਤੇ 15-ਅੰਮ੍ਰਿਤਸਰ ਉੱਤਰੀ ਦੀ ਗਿਣਤੀ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ, 13-ਮਜੀਠਾ, 17-ਅੰਮ੍ਰਿਤਸਰ ਕੇਂਦਰੀ ਅਤੇ 18-ਅੰਮ੍ਰਿਤਸਰ ਪੂਰਬੀ ਦੀ ਗਿਣਤੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਫਾਰ ਵਿਮੈਨ ਮੀਜਠਾ ਰੋਡ ਅੰਮ੍ਰਿਤਸਰ ਵਿਖੇ ਅਤੇ 16-ਅੰਮ੍ਰਿਤਸਰ ਪੱਛਮੀ, 19-ਅੰਮ੍ਰਿਤਸਰ ਦੱਖਣੀ ਅਤੇ 20-ਅਟਾਰੀ ਦੀ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਵੇਗੀ। ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ 25-ਬਾਬਾ ਬਕਾਲਾ ਦੀਆਂ ਵੋਟਾਂ ਦੀ ਗਿਣਤੀ ਮਾਤਾ ਗੰਗਾ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਬਾਬਾ ਬਕਾਲਾ ਵਿਖੇ ਹੋਵੇਗੀ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਸਾਰੇ ਰਿਟਰਨਿੰਗ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਵੋਟਾਂ ਦੀ ਗਿਣਤੀ ਸਮੇਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਗਿਣਤੀ ਕੇਂਦਰਾਂ ਵਿੱਚ ਜਿਨ੍ਹਾਂ ਵਿਅਕਤੀਆਂ ਨੂੰ ਪ੍ਰਵਾਨਗੀ ਹੈ ਕੇਵਲ ਉਹਨਾਂ ਨੂੰ ਅੰਦਰ ਦਾਖਲ ਹੋਣ ਦਿੱਤਾ ਜਾਵੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰ. ਸੁੱਚਾ ਸਿੰਘ ਨਾਗਰਾ ਤੋਂ ਇਲਾਵਾ, ਸ੍ਰ. ਸੁਪ੍ਰੀਤ ਸਿੰਘ ਗੁਲਾਟੀ, ਸ੍ਰ. ਰਜਿੰਦਰਪਾਲ ਸਿੰਘ, ਸ੍ਰੀ ਰਾਜੇਸ਼ ਸ਼ਰਮਾਂ, ਸ੍ਰ. ਮਨਜੀਤ ਸਿੰਘ ਨਾਰੰਗ, ਸ੍ਰੀ ਵਿਮਲ ਸੇਤੀਆ, ਸ੍ਰ. ਪ੍ਰਸ਼ੋਤਮ ਸਿੰਘ ਰੰਧਾਵਾ, ਸ੍ਰੀ ਧਰਮਪਾਲ ਗੁਪਤਾ, ਸ੍ਰ. ਗੁਰਪ੍ਰਤਾਪ ਸਿੰਘ ਨਾਗਰਾ, ਸ੍ਰੀ ਪ੍ਰਦੀਪ ਸੱਭਰਵਾਲ ਅਤੇ ਸ੍ਰ. ਮਨਮੋਹਨ ਸਿੰਘ ਕੰਗ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।



Awaaz Bhawan,179 Ranjit Nagar Jalandhar City,Punjab (IN)-144001
Call: 0091-181-2235707, 4626270, Fax: 0091-181- 2225427, 2235427, Email:
This email address is being protected from spambots. You need JavaScript enabled to view it.
All rights are Reserved © 2006 - 2009, AJ DI AWAAZ www.ajdiawaaz.com
Design and Development : TEJ INFO