Tuesday, May 22, 2012

image ਤਪਾ ਮੰਡੀ-ਵਿਸ਼ਵਜੀਤ ਸ਼ਰਮਾ-ਡਿਪਟੀ ਕਮਿਸ਼ਨਰ ਬਰਨਾਲਾ  ਸ੍ਰੀ ਵੀ. ਐਨ ਜਾਦੇ ਜਿਲ੍ਹਾ ਚੋਣ ਅਧਿਕਾਰੀ ਨੇ ਈ.ਵੀ.ਐਮ ਮਸ਼ੀਨਾ ਜੋ ਕਿ ਐਮ.ਜੇ.ਡੀ. ਡਿਗਰੀ ਕਾਲਜ ਤਪਾ ਵਿਚ ਪੂਰੇ ਸਖਤ ਪ੍ਰਬੰਧਾ ਹੇਠ ਰੱਖੀਆ ਗਈਆ ਹਨ ਦੀ ਗਿਣਤੀ 6 ਮਾਰਚ ਨੂੰ  ਹੋਣੀ ਹੈ ਦੀ ਥਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ ਤੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਦੇ ਦਿਸ਼ਾਂ-ਨਿਰਦੇਸ਼ਾਂ ਅੁਨਸਾਰ ਪੂਰੇ ਸਖਤ ਪ੍ਰਬੰਧ ਕੀਤੇ ਗਏ ਹਨ ਤੇ ਵੋਟਿੰਗ ਮਸ਼ੀਨਾ ਦੀ ਨਿਗਰਾਨੀ ਲਈ ਪੈਰਾ ਮਿਲਟਰੀ ਫੋਰਸ

,ਪੰਜਾਬ ਆਰਮੈਡ ਫੋਰਸ ਤੇ ਪੰਜਾਬ ਪੁਲਸ ਤਾਇਨਾਤ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨਰ ਦੀਆਂ ਸਖ਼ਤ ਹਿਦਾਇਤਾਂ ਦੀ ਪਾਲਣਾ ਕਰਦਿਆਂ ਇਲੈਕਟ੍ਰੋਨਿਕ ਵੋਟ ਮਸ਼ੀਨਾਂ ਦੀ ਸਟਰਾਂਗ ਰੂਮਾਂ ਵਿਖੇ ਸਕਿਓਰਿਟੀ ਹੋਰ ਵਧਾਈ ਜਾਵੇਗੀ ਤਾਂ ਕਿ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਸ਼ੱਕ ਦੀ ਗੁੰਜ਼ਾਇਸ਼ ਨਾ ਰਹੇ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਤਪਾ ਜਸਪਾਲ ਸਿੰਘ ਅਤੇ ਡੀ.ਐਸ.ਪੀ.ਤਪਾ ਹਰਵਿੰਦਰ ਸਿੰਘ ਵਿਰਕ ਰੋਜ਼ਾਨਾ ਇਸ ਜਗ੍ਹਾ ਦਾ ਦੋ ਵਾਰ ਦੌਰਾ ਕਰਨਗੇ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਵੱਲੋਂ ਪਹਿਲੀ ਵਾਰ ਖੁੱਲ ਦਿੱਤੀ ਗਈ ਹੈ ਕਿ ਉਮੀਦਵਾਰਾਂ ਦੇ ਹਿਮਾਇਤੀਆਂ ਆਪਣੇ ਪੱਧਰ ਤੇ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੀ ਸਕਿਓਰਟੀ ਪ੍ਰਬੰਧਾਂ ਤੇ ਆਪਣੀ ਨਜ਼ਰ ਰੱਖ ਸਕਣ। ਉਨ੍ਹਾਂ ਇੱਕ ਪਾਰਟੀ ਵਰਕਰਾਂ ਵੱਲੋਂ ਨਿੱਜੀ ਰੂਪ ਵਿੱਚ 24 ਘੰਟੇ ਪਹਿਰਾ ਦੇਣ ਲਈ ਤਿੰਨ ਜਣਿਆਂ ਦੀ ਟੋਲੀ ਨਿਯੁਕਤ ਕਰਨ ਤੇ ਇੱਥੇ ਡਿਊਟੀ ਦੇਣ ਦੀ ਵੀ ਪ੍ਰਸ਼ਸ਼ਾ ਕੀਤੀ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਨੂੰ ਕੁੱਝ ਦੂਰੀ ਤੇ ਬਾਹਰ ਤਾਇਨਾਤ ਕੀਤਾ ਗਿਆ ਹੈ । ਜਿੱਥੋਂ ਉਨ੍ਹਾਂ ਨੂੰ ਸਟਰਾਂਗ ਰੂਮ ਪੂਰੀ ਤਰ੍ਹਾਂ ਨਜ਼ਰ ਆ ਸਕੇ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਬਾਹਰੋ ਸਟਰਾਂਗ ਰੂਮ ਨਜ਼ਰ ਨਹੀਂ ਆਉਂਦਾ ਤਾਂ ਉੱਥੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਕੈਮਰਿਆਂ ਰਾਹੀਂ ਆਉਣ-ਜਾਣ ਵਾਲਿਆਂ ਦਾ ਪੂਰਾ ਵੇਰਵਾ ਰੱਖਿਆ ਜਾਵੇਗਾ। ਇਸ ਮੌਕੇ ਉਹਨਾ ਨਾਲ ਐਸ ਡੀ ਐਮ ਤਪਾ ਜਸਪਾਲ ਸਿੰਘ ,ਡੀ ਐਸ ਪੀ ਹਰਵਿੰਦਰ ਸਿੰਘ ਵਿਰਕ ਤੇ ਥਾਣਾ ਮੁੱਖੀ ਸੰਜੀਵ ਸਿੰਗÑਲਾ, ਏ.ਐਫ਼.ਐਸ.ਓ. ਅਨਵਰ ਖਾਂ ਆਦਿ ਮੌਜ਼ੂਦ ਸਨ।

Share this post

ਸੰਪਾਦਕ ਦੀ ਕਲਮ ਤੋਂ

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today73
Yesterday253
Week326
Month4723
All70284

Weather

84°
29°
°F | °C
Haze
Humidity: 33%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42