Tuesday, May 22, 2012

image ਲੁਧਿਆਣਾ  (ਅਸ਼ੋਕ ਪੁਰੀ,ਜਸਮੀਤ ਕੌਰ) ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ. ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਵਰਕਰ ਪਾਰਟੀ ਦਾ ਮਾਣ ਹੁੰਦੇ ਹਨ ਅਤੇ ਪਾਰਟੀ ਅਤੇ ਸਰਕਾਰਾਂ ਵਰਕਰਾਂ ਦੇ ਸਿਰ ਤੇ ਹੀ ਬਣਦੀਆਂ ਹਨ । ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਹੈ ਸਿਰਫ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਹਰੇਕ ਵਰਗ ਨੂੰ ਪਾਰਟੀ ਵਿੱਚ ਬਰਾਬਰ

ਨੁਮਾਇੰਦਗੀ ਦਿੱਤੀ ਹੈ । ਸ. ਗਾਬੜੀਆ ਨੇ ਅਕਾਲੀ ਆਗੂ ਬਲਵਿੰਦਰ ਸਿੰਘ ਚਾਨਾ ਨੂੰ ਜਿਲ੍ਹਾ ਅਕਾਲੀ ਜੱਥਾ ਲੁਧਿਆਣਾ (ਸ਼ਹਿਰੀ) ਦਾ ਜਰਨਲ ਸਕੱਤਰ ਨਿਯੁਕਤ ਕਰਨ ਮੌਕੇ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਬਣੇਗੀ। ਕਿਉਂਕਿ ਲੋਕਾਂ ਨੇ ਇਨ੍ਹਾਂ ਚੋਣਾਂ ਵਿੱਚ ਵਿਕਾਸ ਨੂੰ ਮੁੱਖ ਰੱਖ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੋਟਾਂ ਪਾਈਆਂ ਹਨ। ਪੰਜਾਬ ਅਤੇ ਪੰਜਾਬੀਅਤ ਦੀ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕਰਦੇ ਕਿਹਾ ਕਿ ਵਰਕਰ ਲੋਕਾਂ ਦੀਆ ਸਮੱਸਿਆਵਾਂ ਨੂੰ ਸੁਲਝਾਉਣ ਲਈ ਯਤਨ ਕਰਨ। ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੀ ਪਾਰਟੀ ਹੈ ਕਿਉਂਕਿ ਇਸ ਪਾਰਟੀ ਨੇ ਆਪਣੀ ਸੱਤਾ ਵਿੱਚ ਰਾਜ ਨਹੀ ਸੇਵਾ ਨੂੰ ਮੁੱਖ ਰੱਖ ਕੇ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਪਾਰਟੀ ਇਸੇ ਨੀਤੀ ਤਹਿਤ ਲਗਾਤਰ ਜਨਤਾ ਦੀ ਸੇਵਾ ਕਰੇਗੀ। ਇਸ ਮੌਕੇ ਤੇ ਉਨ੍ਹਾਂ ਨੇ ਬਲਵਿੰਦਰ ਸਿੰਘ ਚਾਨਾ ਨੂੰ ਜਿਲ੍ਹਾ ਅਕਾਲੀ ਜੱਥਾ ਸ਼ਹਿਰੀ ਦਾ ਜਰਨਲ ਸਕੱਤਰ ਨਿਯੁਕਤ ਕਰਨ ਉਪਰੰਤ ਨਿਯੁਕਤੀ ਪੱਤਰ ਭੇਂਟ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸ. ਚਾਨਾ ਨੇ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਦੀਆ ਨੀਤੀਆਂ ਨੂੰ ਮੁੱਖ ਰੱਖ ਕੇ ਸ਼੍ਰੋਮਣੀ ਅਕਾਲੀ ਦਲ ਲਈ ਕੰਮ ਕਰਨਗੇ। ਇਸ ਮੌਕੇ ਤੇ ਸਾਬਕਾ ਕੌਂਸਲਰ ਸੋਹਣ ਸਿੰਘ ਗੋਗਾ, ਅਕਾਲੀ ਆਗੂ ਜਤਿੰਦਰਪਾਲ ਸਿੰਘ ਗਲਹੋਤਰਾ, ਬਲਜੀਤ ਸਿੰਘ ਬਾਂਸਲ, ਅਮਰਨਾਥ, ਰਾਜੇਸ਼ ਮਿਸ਼ਰਾ, ਅਲਤਾਫ ਜੋਸ਼ਨ, ਹਰਪ੍ਰੀਤ ਸਿੰਘ ਬਾਂਸਲ, ਪਰਵਿੰਦਰ ਸਿੰਘ ਸੈਣੀ, ਪਰਵਿੰਦਰ ਸਿੰਘ ਸੋਹਲ, ਮਨਜੀਤ ਸਿੰਘ ਗਰਚਾ, ਰਵਿੰਦਰ ਵਰਮਾ, ਸੁਖਦੇਵ ਸਿੰਘ ਮੰਢੇਰ, ਪਿਆਰਾ ਸਿੰਘ ਆਦਿ ਸ਼ਾਮਲ ਸਨ।

Share this post

ਸੰਪਾਦਕ ਦੀ ਕਲਮ ਤੋਂ

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today74
Yesterday253
Week327
Month4724
All70285

Weather

84°
29°
°F | °C
Haze
Humidity: 33%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42