Tuesday, May 22, 2012

ਮੁੰਬਈ, 28 ਜੂਨ (ਵਿਸ਼ਵ ਵਾਰਤਾ)-ਅਭਿਨੇਤਰੀ ਐਸ਼ਵਰਿਆ ਰਾਏ ਦੇ ਮਾਂ ਬਣਨ ਦੀਆਂ ਖ਼ਬਰਾਂ ਤੋਂ ਬਾਅਦ ਬੱਚਨ ਪਰਿਵਾਰ ਵਿਚ ਨੰਨ੍ਹੇ ਮਹਿਮਾਨ ਦੀਆਂ ਹੀ ਗੱਲਾਂ ਚਲਦੀਆਂ ਰਹਿੰਦੀਆਂ ਹਨ। ਬੱਚਨ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ ਅਤੇ ਉਨ੍ਹਾਂ ਨੂੰ ਲੋਕਾਂ ਵੱਲੋਂ ਹੁਣ ਤੋਂ ਹੀ ਵਧਾਈਆਂ ਦਾ ਤਾਂਤਾ ਲੱਗਣਾ ਸ਼ੁਰੂ ਹੋ ਗਿਆ ਹੈ, ਜਦੋਂਕਿ ਐਸ਼ਵਰਿਆ ਨਵੰਬਰ ਮਹੀਨੇ ’ਚ ਮਾਂ ਬਣੇਗੀ। ਦੂਸਰੇ ਪਾਸੇ ਅਭਿਸ਼ੇਕ ਬੱਚਨ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਘਰ ਦੋ ਬੱਚੇ ਹੀ ਪੈਦਾ ਹੋਣ ਤੇ ਉਨ੍ਹਾਂ ਦਾ ਪਹਿਲਾ ਬੱਚਾ ਲੜਕੀ ਹੋਵੇ। ਅਭਿਸ਼ੇਕ ਚਾਹੁੰਦੇ ਹਨ ਕਿ ਉਨ੍ਹਾਂ ਦੀ ਬੇਟੀ ਉਨ੍ਹਾਂ ਦੀ ਪਤਨੀ ਦੀ ਤਰ੍ਹਾਂ ਹੀ ਖੂਬਸੂਰਤ ਹੋਵੇ। ਅਭਿਸ਼ੇਕ ਮੁਤਾਬਿਕ ਉਸ ਦੇ ਘਰ ਵਿਚ ਆਉਣ ਵਾਲੇ ਬੱਚੇ ਦੇ ਨਾਮ ’ਤੇ ਚਰਚਾ ਹੁੰਦੀ ਰਹਿੰਦੀ ਹੈ, ਇਥੋਂ ਤੱਕ ਕਿ ਹਰ ਸਮੇਂ ਉਨ੍ਹਾਂ ਦੇ ਬੱਚੇ ਦੀਆਂ ਹੀ ਗੱਲਾਂ ਚਲਦੀਆਂ ਰਹਿੰਦੀਆਂ ਹਨ।

ਪਿਛਲੇ ਦਿਨੀਂ ਅਭਿਸ਼ੇਕ ਦੇ ਪਿਤਾ ਅਮਿਤਾਬ ਬੱਚਨ ਨੇ ਖੁਦ ਇਹ ਖ਼ਬਰ ਦਿੱਤੀ ਸੀ ਕਿ ਉਹ ਛੇਤੀ ਹੀ ਦਾਦਾ ਬਣਨ ਵਾਲੇ ਹਨ। ਇਸ ਦੌਰਾਨ ਐਸ਼ਵਰਿਆ ਆਪਣੀ ਨਵੀਂ ਫਿਲਮ ‘ਹੀਰੋਈਨ’ ਵਿਚ ਰੁੱਝੀ ਹੋਈ ਹੈ। ਇਸ ਫਿਲਮ ਦੇ ਨਿਰਮਾਤਾ ਮਧੁਰ ਭੰਡਾਰਕਰ ਐਸ਼ਵਰਿਆ ਦੇ ਮਾਂ ਬਣਨ ਨੂੰ ਲੈ ਕੇ ਪ੍ਰੇਸ਼ਾਨ ਹਨ, ਕਿਉਂਕਿ ਫਿਲਮ ਦੀ ਸ਼ੂਟਿੰਗ ਅੱਧ ਵਿਚਾਲੇ ਹੈ ਅਤੇ ਉਹ ਇਹ ਨਹੀਂ ਚਾਹੁੰਦੇ ਕਿ ਇਸ ਦੌਰਾਨ ਐਸ਼ਵਰਿਆ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਹੋਵੇ। ਜਦੋਂ ਕਿ ਐਸ਼ਵਰਿਆ ਦਾ ਕਹਿਣਾ ਹੈ ਕਿ ਉਹ ਜੁਲਾਈ ਤੱਕ ਸ਼ੂਟਿੰਗ ਦੀਆਂ ਸਾਰੀਆਂ ਤਰੀਕਾਂ ਦੇ ਕੇ ਫਿਲਮ ਪੂਰੀ ਕਰ ਲਵੇਗੀ।

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today77
Yesterday253
Week330
Month4727
All70288

Weather

86°
30°
°F | °C
Haze
Humidity: 31%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42