Tuesday, May 22, 2012

ਐਸ ਏ ਐਸ ਨਗਰ, 17 ਸਤੰਬਰ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਭਲਕੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਸੰਤ ਸਮਾਜ ਦੇ ਸਾਂਝੇ ਉਮੀਦਵਾਰ ਭਾਈ ਜਤਿੰਦਰਪਾਲ ਸਿੰਘ ਜੇ ਪੀ ਅਤੇ ਬੀਬੀ ਪਰਮਜੀਤ ਕੌਰ ਲਾਂਡਰਾ ਦੇ ਹੱਕ ਵਿਚ ਡਟ ਕੇ ਵੋਟਾਂ ਪੁਆਉਣ ਦਾ ਐਲਾਨ ਕੀਤਾ ਹੈ। ਇਥੇ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੂੰ ਸਨਮਾਨਿਤ ਕਰਦਿਆਂ ਸਰਕਲ ਦੇ ਜ਼ੋਨਲ ਸਕੱਤਰ ਸਰਬਦੀਪ ਸਿੰਘ, ਜ਼ੋਨਲ ਪ੍ਰਧਾਨ ਕੰਵਲਜੀਤ ਕੌਰ, ਵਿੱਤ ਸਕੱਤਰ ਅਮਰਜੀਤ ਸਿੰਘ, ਕੀਰਤਨ ਸਕੱਤਰ ਓਂਕਾਰ ਸਿੰਘ, ਵਧੀਕ ਜ਼ੋਨਲ ਸਕੱਤਰ ਸਰਬਜੀਤ ਸਿੰਘ, ਮਨਜੀਤ ਸਿੰਘ, ਗੁਰਚਰਨ ਸਿੰਘ ਪ੍ਰਧਾਨ ਮੁਹਾਲੀ, ਜਤਿੰਦਰਪਾਲ ਸਿੰਘ ਸਾਬਕਾ ਪ੍ਰਧਾਨ, ਪ੍ਰੇਮਜੀਤ ਸਿੰਘ ਸਾਬਕਾ ਪ੍ਰਧਾਨ, ਪ੍ਰਭਜੋਤ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ ਤੇ ਹੋਰ ਅਹੁਦੇਦਾਰਾਂ ਨੇ ਐਲਾਨ ਕੀਤਾ ਕਿ ਮੁਹਾਲੀ ਹਲਕੇ ਨੁੂੰ ਪਿਛਲੇ ¦ਬੇ ਅਰਸੇ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਤੋਂ ਵਾਂਝਾ ਰਹਿਣਾ ਪਿਆ ਹੈ ਕਿਉਂਕਿ ਇਸਦੇ ਮੌਜੂਦਾ ਮੈਂਬਰ ਭਾਈ ਹਰਦੀਪ ਸਿੰਘ ਇਲਾਕੇ ਲਈ ਸਭ ਤੋਂ ਵੱਧ ਨੁਕਸਾਨਦੇਹ ਮੈਂਬਰ ਸਾਬਤ ਹੋਏ ਹਨ,ਇਸ ਲਈ ਇਸ ਵਾਰ ਸੰਗਤ ਨੇ ਇਹ ਸੇਵਾ ਭਾਈ ਜੇ ਪੀ ਅਤੇ ਬੀਬੀ ਪਰਮਜੀਤ ਕੌਰ ਲਾਂਡਰਾ

ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਸਟੱਡੀ ਸਰਕਲ ਦੇ ਸਮੂਹ ਅਹੁਦੇਦਾਰ ਭਲਕੇ ਵੋਟਾਂ ਵਾਲੇ ਦਿਨ ਭਾਈ ਜੇ ਪੀ ਤੇ ਬੀਬੀ ਲਾਂਡਰਾ ਦੇ ਹੱਕ ਵਿਚ ਡਟ ਕੇ ਵੋਟਾਂ ਭੁਗਤਵਾਉਣਗੇ ਤੇ ਸੰਤ ਸਮਾਜ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਾ ਯਕੀਨੀ ਬਣਾਉਣਗੇ। ਇਸ ਮੌਕੇ ਭਾਈ ਜੇ ਪੀ ਨੇ ਆਖਿਆ ਕਿ ਇਹ ਮੁਕਾਬਲਾ ਇਸ ਵਾਰ ਇਕ ਅਪਰਾਧੀ ਤੇ ਇਕ ਸਾਫ ਸੁਥਰੇ ਉਮੀਦਵਾਰ ਦਰਮਿਆਨ ਮੁਕਾਬਲਾ ਹੈ ਜਿਸ ਲਈ ਸੰਗਤ ਨੇ ਇਹ ਫੈਸਲਾ ਕਰਨਾ ਹੈ ਕਿ ਉਹ ਅਪਰਾਧੀ ਨੂੰ ਸ਼੍ਰੋਮਣੀ ਕਮੇਟੀ ਲਈ ਚੁਣਨਾ ਚਾਹੁੰਦੀ ਹੈ ਜਾਂ ਫਿਰ ਇਲਾਕੇ ਦੀ ਬੇਹਤਰੀ ਲਈ ਸੇਵਾ ਉਹਨਾਂ ਨੂੰ ਸੌਂਪਣਾ ਚਾਹੁੰਦੀ ਹੈ।

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today89
Yesterday253
Week342
Month4739
All70300

Weather

95°
35°
°F | °C
Partly Cloudy
Humidity: 20%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42