Tuesday, May 22, 2012

ਐਸ ਏ ਐਸ  ਨਗਰ, 18 ਸਤੰਬਰ (ਨਾਹਰ ਧਾਲੀਵਾਲ) -  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਤੰਬਾਕੂ ਮੁਕਤ ਜ਼ਿਲ੍ਹਾ ਬਣਾਇਆ ਜਾਵੇਗਾ ਅਤੇ ਪਿੰਡ ਪੱਧਰ ਤੇ ਲੋਕਾਂ ਨੂੰ ਮਨੁੱਖੀ ਜੀਵਨ ਤੇ ਤੰਬਾਕੂ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਵਰਕਸ਼ਾਪ ਵਿੱਚ ਮੋਹਾਲੀ ਜ਼ਿਲ੍ਹੇ ਦੇ ਇੰਡਸਟਰੀ, ਹੋਟਲ ਮੈਨੇਜਮੈਂਟ ਦੇ ਪ੍ਰਤੀਨਿਧ ਅਤੇ ਵੱਖ ਵੱਖ ਸਮਾਜ ਸੈਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਿਲ ਹੋਏ। ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਤੰਬਾਕੂ ਰਹਿਤ ਜ਼ਿਲ੍ਹਾ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਤੰਬਾਕੂ ਅਤੇ ਸਿਗਰਟ ਦੀ ਵਰਤੋਂ ਕਰਨ ਨਾਲ ਕੇਵਲ ਵਰਤੋਂ ਕਰਨ ਵਾਲਾ ਹੀ ਪ੍ਰਭਾਵਿਤ ਨਹੀਂ ਹੁੰਦਾ ਸਗੋਂ ਉਹ ਆਪਣੇ ਨੇੜੇ ਬੈਠੇ ਵਿਅਕਤੀ ਨੂੰ ਵੀ ਪ੍ਰਭਾਵਿਤ ਕਰਦਾ ਹੈ ਅਤੇ ਉਸਦੇ ਸਰੀਰ ਤੇ ਵੀ ਉਤਨਾਂ ਹੀ ਮਾੜਾ ਅਸਰ ਪੈਂਦਾ ਹੈ ਜਿਤਨਾ ਕਿ ਤੰਬਾਕੂ ਦੀ ਵਰਤੋਂ ਕਰ ਰਿਹਾ ਵਿਅਕਤੀ। ਜਨਰੇਸ਼ਨ ਸੋਵੀਅਰ ਐਸੋਸੀਏਸ਼ਨ ਦੀ ਪ੍ਰਧਾਨ ਸ੍ਰੀਮਤੀ ਅਮਤੇਸ਼ਵਰ ਕੌਰ ਨੇ ਐਸੋਸੀਏਸ਼ਨ ਵੱਲੋਂ ਤੰਬਾਕੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ । ਵਰਕਸਾਪ ਨੂੰ ਡਾ. ਐਸ.ਪੀ. ਸੁਰੀਲਾ ਜਿਹੜੇ ਕਿ ਮੋਹਾਲੀ ਜ਼ਿਲ੍ਹੇ ਨੂੰ ਤੰਬਾਕੂ ਰਹਿਤ ਬਣਾਉਣ ਲਈ ਨੋਡਲ ਅਫ਼ਸਰ ਵੀ ਹਨ ਤੋਂ ਇਲਾਵਾ ਡਾ. ਰਾਕੇਸ਼ ਗੁਪਤਾ, ਡਾ. ਜਸਵੀਰ ਸਿੰਘ ਬੈਂਸ, ਸ੍ਰੀ ਅਲਬੇਲ ਸਿੰਘ ਸਿਆਲ, ਸ੍ਰੀ ਪੀ.ਐਸ.ਵਿਰਦੀ , ਸ੍ਰੀ ਹਾਕਮ ਸਿੰਘ ਜਵੰਦਾ ਜਨਰਲ ਸਕੱਤਰ ਬਾਬਾ ਸੇਖ ਫਰੀਦ ਡੋਨਰ ਕੌਂਸਲ ਐਸ.ਏ.ਐਸ.ਨਗਰ, ਸ੍ਰੀ ਸੁਰਜੀਤ ਕੌਰ, ਸ੍ਰੀਮਤੀ ਚੰਦਰਕਾਂਤਾ, ਸ੍ਰੀਮਤੀ ਸਰਬਜੀਤ ਕੌਰ ਤੋਂ ਇਲਾਵਾ ਸਿੱਖ ਸਟੱਡੀਜ਼ ਸਰਕਲ ਮੋਹਾਲੀ ਦੇ ਆਹੁਦੇਦਾਰ ਵੀ ਮੌਜੂਦ ਸਨ।

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today90
Yesterday253
Week343
Month4740
All70301

Weather

95°
35°
°F | °C
Partly Cloudy
Humidity: 20%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42