Tuesday, May 22, 2012

ਐਸ ਏ ਐਸ  ਨਗਰ, 18 ਸਤੰਬਰ (ਵੀਨਾ ਰਾਜਪੂਤ)-  ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਵਲੋਂ ਸਾਲ 2012 ਬੈਚ ਦੇ ਇੰਜੀਨੀਅਰਿੰਗ ਅਤੇ ਐਮ.ਸੀ.ਏ. ਵਿਦਿਆਰਥੀਆਂ ਨੂੰ ਉੱਚੀਆਂ ਤਨਖਾਹਾਂ ਤੇ ਰੁਜ਼ਗਾਰ ਅਵਸਰ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਪਲੇਸਮੈਂਟ ਮੁਹਿੰਮ ਨੂੰ ਦੂਜੀ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਦੇਸ਼ ਦੀ ਵੱਡੀ ਸਾਫਟਵੇਅਰ ਕੰਪਨੀ ਇਨਫੋਸਿਜ਼ ਵਲੋਂ ਸੰਸਥਾ ਦੇ 165 ਵਿਦਿਆਰਥੀਆਂ ਨੂੰ ਚੁਣੇ ਜਾਣ ਤੋਂ ਬਾਅਦ ਹੁਣ ਚੋਟੀ ਦੀ ਮਲਟੀਨੈਸ਼ਨਲ ਕੰਪਨੀ ਵਿਪਰੋ ਨੇ ਲਾਂਡਰਾਂ ਅਤੇ ਘੜੂੰਆਂ ਕੈਂਪਸ ਵਿਚੋਂ 103 ਵਿਦਿਆਰਥੀਆਂ ਦੀ ਚੋਣ ਕੀਤੀ ਹੈ। ਜ਼ਿਕਰਯੋਗ ਹੈ ਕਿ ਇਨਫੋਸਿਜ਼ ਅਤੇ ਵਿਪਰੋ ਨੇ ਪੰਜਾਬ ਵਿਚੋਂ ਵਿਸ਼ੇਸ਼ ਤੌਰ ਤੇ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਦੇ ਵਿਦਿਆਰਥੀਆਂ ਦੀ ਹੀ ਚੋਣ ਕੀਤੀ ਹੈ, ਜਿਸ ਵਿਚ ਕਿਸੇ ਹੋਰ ਸੰਸਥਾ ਦੇ ਵਿਦਿਆਰਥੀ ਸ਼ਾਮਲ ਨਹੀਂ ਕੀਤੇ ਗਏ। ਪ੍ਰਮੁੱਖ ਕੰਪਨੀਆਂ ਵਲੋਂ ਥੋਕ ਵਿਚ ਕੀਤੀ ਪਲੇਸਮੈਂਟ ਨਾਲ ਸੰਸਥਾ ਦੇ ਵਿਦਿਆਰਥੀਆਂ ਦੇ ਹੌਂਸਲੇ ਬੁਲੰਦ ਹੋਏ ਹਨ। ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਦੇ ਚੇਅਰਮੈਨ ਸ. ਸਤਨਾਮ ਸਿੰਘ ਸੰਧੂ ਅਤੇ ਪ੍ਰੈਜ਼ੀਡੈਂਟ ਸ. ਰਸ਼ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਇੰਜੀਨੀਅਰਿੰਗ ਅਤੇ ਐਮ.ਸੀ.ਏ. ਵਿਦਿਆਰਥੀਆਂ ਦੀ ਚੋਣ ਵਾਸਤੇ ਸਾਫਟਵੇਅਰ ਕੰਪਨੀ ਵਿਪਰੋ ਵਲੋਂ ਕੀਤੀ ਭਰਤੀ

ਪ੍ਰਕਿਰਿਆ ਦੌਰਾਨ ਚੁਣੇ ਗਏ 103 ਵਿਦਿਆਰਥੀਆਂ ਨੂੰ 3 ਲੱਖ 50 ਹਜ਼ਾਰ ਰੁਪਏ ਤੱਕ ਸਾਲਾਨਾ ਤਨਖਾਹ ਮਿਲੇਗੀ। ਉਨ੍ਹਾਂ 2012 ਬੈਚ ਦੇ ਸਮੂਹ ਬੀ.ਟੈੱਕ ਅਤੇ ਐਮ.ਸੀ.ਏ. ਵਿਦਿਾਅਰਥੀਆਂ ਅਤੇ ਉਨ੍ਹਾਂ ਦੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਦੀ ਪਲੇਸਮੈਂਟ ਮੁਹਿੰਮ ਵਿਚ ਸ਼ਾਮਲ ਹੋਣ ਵਾਸਤੇ ਸੰਸਥਾ ਦੀ ਵੈਬਸਾਈਟ ਉਪਰ ਆਪਣੀ ਰਜਿਸ਼ਟ੍ਰੇਸ਼ਨ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਅਸੀਂ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਦੇ ਮਕਸਦ ਨਾਲ ਰਾਜ ਦੀਆਂ ਬਾਕੀ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵੀ ਰੁਜ਼ਗਾਰ ਅਵਸਰਾਂ ਦੀ ਪੇਸ਼ਕਸ਼ ਕਰ ਰਹੇ ਹਾਂ ਅਤੇ ਇਸ ਬਦਲੇ ਕਿਸੇ ਵੀ ਵਿਦਿਆਰਥੀ ਕੋਲੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਹ ਸੇਵਾਵਾਂ ਬਿਲਕੁਲ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। 

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today90
Yesterday253
Week343
Month4740
All70301

Weather

95°
35°
°F | °C
Partly Cloudy
Humidity: 20%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42