Tuesday, May 22, 2012

ਸ੍ਰੀ ਆਨੰਦਪੁਰ ਸਾਹਿਬ, 19 ਸਤੰਬਰ (ਦਿਨੇਸ਼ ਨੱਡਾ) - ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਕਿਲ੍ਹਾ ਫਤਿਹਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਜਥੇਬੰਦੀ ਦੇ ਪਸਾਰ ਬਾਰੇ ਅਹਿਮ ਵਿਚਾਰਾਂ ਹੋਈਆਂ ਇਸ ਮੌਕੇ ਅਹਿਮ ਫੈਸਲਾ ਕਰਦਿਆਂ ਭਾਈ ਪਰਮਜੀਤ ਸਿੰਘ ਖਾਲਸਾ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਤੇ ਸਕੱਤਰ ਜਨਰਲ ਭਾਈ ਮੇਜਰ ਸਿੰਘ ਖਾਲਸਾ ਨੇ ਭਾਈ ਹਰਮਨਿੰਦਰ ਸਿੰਘ ਨੂੰ ਆਨੰਦਪੁਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਿਲ ਹੋਏ ਉਨ੍ਹਾਂ ਨੇ ਫੈਡ. ਦੀ ਸੋਚ ਅਤੇ ਨੀਤੀਆਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਫੈਡਰੇਸ਼ਨ ਮਹਿਤਾ ਨਾਲ ਚੱਲਣ ਦਾ ਪ੍ਰਣ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਫੈਡਰੇਸ਼ਨ ਇਕ ਇਤਿਹਾਸਕ ਜਥੇਬੰਦੀ ਹੈ। ਫੈਡਰੇਸ਼ਨ ਨੇ ਨੌਜਵਾਨ ਵੱਲੋਂ ਸਿੱਖ ਕੌਮ ਦੇ ਹੱਕਾਂ ਤੇ ਅਧਿਕਾਰਾਂ ਦੀ ਰਾਖੀ ਲਈ ਅਤੇ ਪੰਜਾਬ ਸੂਬੇ ਦੀ ਬਿਹਤਰੀ ਲਈ ਹਮੇਸ਼ਾਂ ਮੋਹਰੀ ਰੋਲ ਅਦਾ ਕੀਤਾ ਹੈ ਅਤੇ ਸਮਾਜ ਅੰਦਰ ਫੈਲ ਰਹੀਆਂ ਨਸ਼ਿਆਂ ਅਤੇ ਪਤਿਤਪੁਣੇ ਜਿਹੀਆਂ ਬੁਰਾਈਆਂ ਦੇ ਖਾਤਮੇ ਲਈ ਗੁਰਮਤਿ ਸਮਾਗਮਾਂ ਤੇ ਗੁਰਮਤਿ ਟ੍ਰੇਨਿੰਗ ਕੈਂਪ ਰਾਹੀਂ ਨੌਜਵਾਨਾਂ ਨੂੰ ਸਿੱਖੀ ਸਰੂਪ ਬਾਣੀ ਤੇ ਬਾਣੇ ਨਾਲ ਜੋੜਿਆ ਹੈ ਤੇ ਜੋੜਦੀ ਆ ਰਹੀ ਹੈ ਫੈਡਰੇਸ਼ਨ ਪ੍ਰਧਾਨ ਭਾਈ ਖਾਲਸਾ ਨੇ ਕਿਹਾ ਕਿ ਫੈਡਰੇਸ਼ਨ ਦਾ ਮੁੱਖ ਮੰਤਵ ਸਕੂਲਾਂ ਤੇ ਕਾਲਜਾਂ ਅੰਦਰ, ਯੂਨੀਵਰਸਿਟੀਆਂ ਅੰਦਰ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੇ ਅਮੀਰ ਫਲਸਫੇ ਨਾਲ ਜੋੜਨਾ, ਕੌਮੀ ਹੱਥਾਂ ਤੇ ਅਧਿਕਾਰਾਂ ਪ੍ਰਤੀ ਜਾਣੂੰ ਕਰਵਾਉਣਾ ਹੈ। ਭਾਈ ਖਾਲਸਾ ਨੇ ਕਿਹਾ ਕਿ ਅੱਜ ਤੁਹਾਡੇ ਉੱਪਰ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਜਾ ਰਹੀ ਹੈ।

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today92
Yesterday253
Week345
Month4742
All70303

Weather

97°
36°
°F | °C
Partly Cloudy
Humidity: 19%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42